ਚੰਡੀਗੜ੍ਹ (ਬਿਊਰੋ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵਿਚ ਦਲ-ਬਦਲੀ ਦਾ ਦੌਰ ਜਾਰੀ ਹੈ, ਇਕ ਪਾਸੇ ਜਿੱਥੇ ਹੁਣ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪਣੀ-ਆਪਣੀ ਨਾਮਜ਼ਦਗੀ ਦਾਖਲ ਕਰਵਾ ਰਹੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਹ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇਗਾ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਪਾਰਟੀ ਵੱਲੋਂ ਟਿਕਟ ਮਿਲਣ ਤੋਂ ਬਾਅਦ ਚੋਣਾਂ ਦਾ ਖ਼ਰਚਾ ਨਾ ਚੁੱਕ ਸਕਣ ਕਾਰਨ ਲੋਕ ਸਭਾ ਚੋਣਾਂ ਦੀ ਟਿਕਟ ਵਾਪਸ ਕਰ ਦਿੱਤੀ ਸੀ ਤੇ ਪਾਰਟੀ ਛੱਡ ਕੇ 'ਆਮ ਆਦਮੀ ਪਾਰਟੀ' 'ਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ- ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ
ਉਹ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਨੂੰ ਪਾਰਟੀ ਵਿਚ ਆਉਣ 'ਤੇ ਸਵਾਗਤ ਕੀਤਾ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪੂਰੀ ਟੀਮ ਦੇ ਨਾਲ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਪਾਰਟੀ ਦੀ ਟਿਕਟ ਵੀ ਵਾਪਸ ਕਰ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੰਬਰਾਂ ਤੋਂ ਅਸੰਤੁਸ਼ਟ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ CBSE ਨੇ ਦਿੱਤਾ ਆਪਸ਼ਨ, ਕਰਨਾ ਹੋਵੇਗਾ ਇਹ ਕੰਮ
NEXT STORY