ਪਟਿਆਲਾ/ਘਨੌਰ (ਜੋਸਨ, ਅਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇ ਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ। ਇਹ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐੱਸ. ਵਾਈ. ਐੱਲ. ਦੀ ਉਸਾਰੀ ਦੇ ਵਿਰੋਧ ’ਚ ‘ਧਰਮ ਯੁੱਧ ਮੋਰਚੇ’ ਦੀ ਸ਼ੁਰੂਆਤ ਦਾ ਕੇਂਦਰ ਹੈ, ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸ ਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ।
ਇਹ ਵੀ ਪੜ੍ਹੋ : GST ਕੌਂਸਲ ਦੀ ਬੈਠਕ 'ਚ ਲਏ ਗਏ ਕਈ ਵੱਡੇ ਫੈਸਲੇ ,ਹੁਣ ਬਾਜਰੇ ਤੋਂ ਬਣੇ ਉਤਪਾਦਾਂ 'ਤੇ ਕੋਈ ਟੈਕਸ
ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐੱਸ. ਵਾਈ. ਐੱਲ. ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦਸ਼ੀ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਜਾਣਬੁੱਝ ਕੇ ਸੁਪਰੀਮ ਕੋਰਟ ਵਿਚ ਐੱਸ. ਵਾਈ. ਐੱਲ. ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ 'ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਸੱਤਾ ਵਿਚ ਆਉਣ ’ਤੇ ਇਹ ਮਸਲਾ ਹਮੇਸ਼ਾ ਵਾਸਤੇ ਹੱਲ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਅਸੀਂ ਰਾਜਸਥਾਨ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਵਾਸਤੇ ਪਾਣੀਆਂ ਦੀ ਵੰਡ ਲਈ ਪਹਿਲਾਂ ਕੀਤੇ ਸਾਰੇ ਸਮਝੌਤੇ ਰੱਦ ਕਰ ਦਿਆਂਗੇ।
ਇਹ ਵੀ ਪੜ੍ਹੋ : Flipkart ਟਰੱਕ ਤੋਂ ਹਵਾ 'ਚ ਉੱਡਣ ਲੱਗੇ 2000 ਦੇ ਨੋਟ... ਸੜਕਾਂ 'ਤੇ ਦਿਖਿਆ ਹੈਰਾਨ ਕਰਨ ਵਾਲਾ ਨਜ਼ਾਰਾ(Video)
ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ 1955 ਵਿਚ ਇਕਪਾਸੜ ਫੈਸਲੇ ਤਹਿਤ 8 ਐੱਮ. ਏ. ਐੱਫ. ਪਾਣੀ ਦੇ ਦਿੱਤਾ ਗਿਆ ਸੀ। ਇੰਨਾ ਹੀ ਨਹੀਂ 1981 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਐੱਸ. ਵਾਈ. ਐੱਲ. ਦੀ ਨਹਿਰੀ ਸ਼ੁਰੂ ਕਰਨ ਵਾਸਤੇ ਰਾਜ਼ੀ ਕਰ ਲਿਆ ਸੀ, ਜਿਸ ਦੀ ਬਦੌਲਤ ਇਸੇ ਪਿੰਡ ਤੋਂ ਇੰਦਰਾ ਗਾਂਧੀ ਨੇ ਉਸਾਰੀ ਸ਼ੁਰੂ ਕਰਵਾਈ।
ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਕਾਂਗਰਸ ਦੇ ਰਾਹ ’ਤੇ ਚਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਤੇ ਹਰਿਆਣਾ ਤੇ ਰਾਜਸਥਾਨ ਦੇ ਹੱਕ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗਾ ਤੋਹਫਾ, ਫਸਲਾਂ ਦੀ MSP ’ਚ ਹੋ ਸਕਦੈ ਵਾਧਾ
ਇਹ ਵੀ ਪੜ੍ਹੋ : ਲੁਲੂ ਗਰੁੱਪ ਦੇ ਚੇਅਰਮੈਨ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਵਿਸ਼ਵ ਸ਼ਕਤੀ ਬਣ ਰਿਹੈ ਭਾਰਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਸ਼ੀਅਨ ਖੇਡਾਂ ਵਿਚ ਮੈਡਲ ਜਿੱਤਣ ਵਾਲਿਆਂ ਦਾ ਮੀਤ ਹੇਅਰ ਵੱਲੋਂ ਗਰਮਜੋਸ਼ੀ ਨਾਲ ਸਵਾਗਤ
NEXT STORY