ਅਬੋਹਰ (ਸੁਨੀਲ) : ਪਿੰਡ ਕੱਚਾ ਸੀਡ ਫਾਰਮ ਦੀ ਰਹਿਣ ਵਾਲੀ ਇਕ ਕੁੜੀ ਵੱਲੋਂ ਆਪਣੇ ਪ੍ਰੇਮੀ ਤੋਂ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਹਾਲਤ ਵਿਗੜਨ ’ਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਇੱਥੋਂ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਤਿੰਨ ਦਿਨਾਂ ਬਾਅਦ ਜਦੋਂ ਕੁੜੀ ਨੂੰ ਹੋਸ਼ ਆਇਆ ਤਾਂ ਉਸ ਨੇ ਪੁਲਸ ਕੋਲ ਆਪਣੇ ਬਿਆਨ ਦਰਜ ਕਰਵਾਏ। ਪੁਲਸ ਨੂੰ ਦਿੱਤੇ ਬਿਆਨ ’ਚ ਸਾਢੇ 18 ਸਾਲ ਦੀ ਕੁੜੀ ਨੇ ਦੱਸਿਆ ਕਿ ਪੱਕਾ ਸੀਡ ਫਾਰਮ ਦਾ ਰਹਿਣ ਵਾਲਾ ਇਕ ਨੌਜਵਾਨ ਉਸ ਨੂੰ ਕਰੀਬ ਇਕ ਸਾਲ ਤੋਂ ਜਾਣਦਾ ਸੀ, ਜਿਸ ਨੇ ਉਸ ਨੂੰ ਵਰਗਲਾਇਆ ਅਤੇ ਕਰੀਬ ਇਕ ਸਾਲ ਤੋਂ ਉਸ ਨਾਲ ਸਬੰਧ ਬਣਾ ਕੇ ਰੱਖਿਆ।
ਹੁਣ ਉਹ ਉਸ ਨਾਲ ਵਿਆਹ ਕਰਨ ਲਈ ਦਬਾਅ ਪਾ ਰਿਹਾ ਹੈ। ਪੀੜਤਾ ਨੇ ਦੋਸ਼ ਲਾਇਆ ਕਿ 17 ਅਕਤੂਬਰ ਨੂੰ ਉਕਤ ਨੌਜਵਾਨ ਨੇ ਕਿਸੇ ਬਹਾਨੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁੰਡੇ ਦੀ ਮਾਂ ਅਤੇ ਭੈਣ ਘਰ ਆ ਗਏ ਅਤੇ ਉਨ੍ਹਾਂ ਨੇ ਉਸ ’ਤੇ ਆਪਣੇ ਮੁੰਡੇ ਨਾਲ ਵਿਆਹ ਕਰਵਾਉਣ ਲਈ ਦਬਾਅ ਪਾਇਆ, ਵਿਆਹ ਤੋਂ ਇਨਕਾਰ ਕਰਨ ’ਤੇ ਮੁੰਡੇ, ਉਸ ਦੀ ਮਾਂ ਅਤੇ ਭੈਣ ਨੇ ਉਸ ਦੀ ਬੇਇੱਜ਼ਤੀ ਕੀਤੀ, ਉਸ ਨੂੰ ਕੁੱਟਿਆ ਅਤੇ ਘਰੋਂ ਬਾਹਰ ਕੱਢ ਦਿੱਤਾ। ਇਸ ਤੋਂ ਦੁਖੀ ਹੋ ਕੇ ਉਸ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ 3 ਦਿਨ ਬਾਅਦ ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੇ ਪੁਲਸ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਪੀੜਤਾ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਧਮਕੀ ਵੀ ਦਿੱਤੀ ਸੀ ਕਿ ਜੇਕਰ ਉਸ ਨੇ ਉਸ ਨਾਲ ਵਿਆਹ ਨਾ ਕਰਵਾਇਆ ਤਾਂ ਉਹ ਸਕੂਲ ਜਾਂਦੇ ਸਮੇਂ ਉਸ ਦੇ ਛੋਟੇ ਭਰਾ ’ਤੇ ਹਮਲਾ ਕਰ ਕੇ ਜਾਨੋਂ ਮਾਰ ਦੇਵੇਗਾ। ਸਿਟੀ ਥਾਣਾ ਨੰਬਰ-2 ਦੀ ਇੰਚਾਰਜ ਪ੍ਰਮਿਲਾ ਨੇ ਦੱਸਿਆ ਕਿ ਕੁੜੀ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਨੌਜਵਾਨ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
NEXT STORY