ਨਾਭਾ (ਰਾਹੁਲ ਖੁਰਾਣਾ) : ਕੋਰੋਨਾ ਮਹਾਮਾਰੀ ਨੂੰ ਹਲਕੇ ’ਚ ਲੈਣ ਵਾਲਿਆਂ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਚਿਤਾਵਨੀ ਦਿੱਤੀ ਹੈ। ਧਰਮਸੋਤ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਪੰਜਾਬ ਵਿਚ ਭਿਆਨਕ ਰੂਪ ਧਾਰ ਰਹੀ ਹੈ ਪਰ ਕੁੱਝ ਲੋਕ ਇਸ ਦੀ ਪ੍ਰਵਾਹ ਨਹੀਂ ਕਰ ਰਹੇ। ਧਰਮਸੋਤ ਨੇ ਕਿਹਾ ਕਿ ਮੇਰੀ ਰਿਸ਼ਤੇਦਾਰੀ ਵਿਚ ਹੁਣ ਤੱਕ ਦੱਸ ਦੇ ਕਰੀਬ ਕੋਰੋਨਾ ਮਹਾਮਾਰੀ ਕਾਰਣ ਮੌਤਾਂ ਹੋ ਚੁੱਕੀਆਂ ਹਨ ਪਰ ਪੰਜਾਬ ਦੇ ਲੋਕ ਅਜੇ ਵੀ ਕੋਰੋਨਾ ਦਾ ਮਜ਼ਾਕ ਉਡਾ ਰਹੇ ਹਨ। ਧਰਮਸੋਤ ਨੇ ਕਿਹਾ ਕਿ ਮੇਰੇ ਰਿਸ਼ਤੇਦਾਰ ਵੀ ਕੋਰੋਨਾ ਨੂੰ ਲੈ ਕੇ ਮਜ਼ਾਕ ਉਡਾਉਂਦੇ ਸਨ ਪਰ ਉਹ ਹੁਣ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁੱਝ ਗਏ ਹਨ, ਉਨ੍ਹਾਂ ਘਰਾਂ ਨੂੰ ਪੁੱਛ ਕੇ ਦੇਖੋ ਕਿ ਕੋਰੋਨਾ ਮਹਾਮਾਰੀ ਕੀ ਹੈ।
ਇਹ ਵੀ ਪੜ੍ਹੋ : ਐੱਸ. ਆਈ. ਟੀ. ’ਤੇ ਆਏ ਹਾਈਕੋਰਟ ਦੇ ਫ਼ੈਸਲੇ ’ਤੇ ਸਿੱਧੂ ਨੇ ਤੋੜੀ ਚੁੱਪ, ਬਾਦਲਾਂ ਵਿਰੁੱਧ ਆਖੀ ਵੱਡੀ ਗੱਲ
ਧਰਮਸੋਤ ਨੇ ਕਿਹਾ ਕਿ ਇਹ ਕੋਰੋਨਾ ਮਹਾਮਾਰੀ ਪੰਜਾਬ ਵਿਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਤਰ੍ਹਾਂ ਦੀ ਸਾਵਧਾਨੀ ਰੱਖਣੀ ਜ਼ਰੂਰੀ ਹੈ ਤਾਂ ਹੀ ਅਸੀਂ ਕੋਰੋਨਾ ਤੋਂ ਬਚ ਸਕਾਂਗੇ। ਧਰਮਸੋਤ ਨੇ ਆਕਸੀਜਨ ’ਤੇ ਬੋਲਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਾਹੀਦਾ ਸੀ ਕਿ ਕੋਰੋਨਾ ਨੂੰ ਦੇਖਦਿਆਂ ਪਹਿਲਾਂ ਹੀ ਆਕਸੀਜਨ ਦਾ ਪ੍ਰਬੰਧ ਕੀਤਾ ਜਾਂਦਾ ਪਰ ਹੁਣ ਆਕਸੀਜਨ ਦੀ ਕਮੀ ਕਾਰਣ ਅਨੇਕਾਂ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਦੀ ਮਨ ਕੇ ਬਾਤ ’ਤੇ ਬੋਲਦਿਆਂ ਕਿਹਾ ਕਿ ਮੋਦੀ ਦੀ ਮਨ ਕੀ ਬਾਤ ਨੇ ਭਾਰਤ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਬੇਅਦਬੀ ਗੋਲ਼ੀ ਕਾਂਡ ਮਾਮਲੇ ’ਚ ਹਾਈਕੋਰਟ ਦੀ ਜਜਮੈਂਟ ਰਿਪੋਰਟ ’ਤੇ ਢੀਂਡਸਾ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
NEXT STORY