ਨਾਭਾ (ਰਾਹੁਲ ਖੁਰਾਣਾ) : ਨਾਭਾ 'ਚ ਵੱਧ ਰਹੇ ਡੇਂਗੂ ਦੇ ਕੇਸਾਂ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸਿਹਤ ਵਿਭਾਗ ਅਤੇ ਸਰਕਾਰ ਕੰਮ ਕਰ ਰਹੇ ਹਨ ਪਰ ਇਸ ਮਾਮਲੇ 'ਚ ਪਿਛਲੀ ਸਰਕਾਰ ਵੱਲੋਂ ਰਹੀਆਂ ਕਮੀਆਂ ਨੂੰ ਦੂਰ ਕਰਨ 'ਚ ਥੋੜਾ ਸਮਾਂ ਲੱਗੇਗਾ। ਧਰਮਸੌਤ ਗੋਪ ਅਸ਼ਟਮੀ ਮੌਕੇ ਕਰਵਾਏ ਗਏ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਨਾਭਾ ਵਿਖੇ ਪਿਛਲੇ 1 ਮਹੀਨੇ ਤੋਂ ਡੇਂਗੂ ਪੀੜਤ ਹਜ਼ਾਰਾਂ ਮਰੀਜ਼ ਸਾਹਮਣੇ ਆਏ ਸਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਚੱਲ ਰਿਹਾ ਹੈ। ਨਾਭਾ ਵਿਖੇ ਡੈਂਗੂ ਨਾਲ ਇਕ ਹਫਤੇ ਦਰਮਿਆਨ ਦੋ ਮੌਤਾ ਹੋ ਗਈਆਂ ਹਨ ਪਰ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।
ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
NEXT STORY