ਨਾਭਾ (ਜੈਨ) : ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਇਥੇ ਜ਼ਿਲਾ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਅਮਰਦੀਪ ਸਿੰਘ ਖੰਨਾ (ਸੀਨੀਅਰ ਕੌਂਸਲਰ) ਤੇ ਸਾਬਕਾ ਕੌਂਸਲ ਪ੍ਰਧਾਨ ਪਵਨ ਕੁਮਾਰ ਗਰਗ (ਪ੍ਰਦੇਸ਼ ਕਾਂਗਰਸ ਸਕੱਤਰ) ਦੀ ਮੌਜੂਦਗੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਬਿਹਾਰ ਵਿਚ ਦਿਮਾਗੀ ਬੁਖਾਰ ਨਾਲ ਹੋਈਆਂ ਬੱਚਿਆਂ ਦੀਆਂ ਮੌਤਾਂ ਭਾਜਪਾ ਸਰਕਾਰ ਦੇ ਮੱਥੇ 'ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਵਿਚ ਸਰਕਾਰ ਹੈ ਤੇ ਬਿਹਾਰ ਵਿਚ ਭਾਈਵਾਲ ਪਾਰਟੀ ਦੀ ਸਰਕਾਰ ਹੈ ਪਰ ਫਿਰ ਵੀ ਕੇਂਦਰੀ ਸਿਹਤ ਮੰਤਰੀ 15 ਦਿਨਾਂ ਬਾਅਦ ਬਿਹਾਰ ਪਹੁੰਚਿਆ ਜਦੋਂ ਕਿ ਬਿਹਾਰ ਦਾ ਸਿਹਤ ਮੰਤਰੀ ਵਿਦੇਸ਼ਾਂ ਵਿਚ ਘੁੰਮਦਾ ਸੀ।
ਪੱਛਮੀ ਬੰਗਾਲ ਵਿਚ ਡਾਕਟਰਾਂ 'ਤੇ ਹੋਏ ਹਮਲੇ ਬਾਰੇ ਮੰਤਰੀ ਨੇ ਕਿਹਾ ਕਿ ਸਾਡੇ ਸੂਬੇ ਵਿਚ ਡਾਕਟਰ ਸੁਰੱਖਿਅਤ ਹਨ। ਬੋਰਵੈਲ ਵਿਚ ਡਿੱਗੇ ਫਤਿਹਵੀਰ ਦੀ ਮੌਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਧਰਮਸੌਤ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਲੋਕਾਂ ਦੇ ਸਾਥ ਬਿਨਾਂ ਸਰਕਾਰ ਕੁੱਝ ਨਹੀਂ ਕਰ ਸਕਦੀ। ਹਰ ਕੰਮ ਲਈ ਸਰਕਾਰ ਨੂੰ ਕਸੂਰਵਾਰ ਨਹੀਂ ਮੰਨਣਾ ਚਾਹੀਦਾ ਅਤੇ ਨਾ ਹੀ ਸਰਕਾਰਾਂ ਸਿਰ ਘੜਾ ਭੰਨਣਾ ਚਾਹੀਦਾ ਹੈ।
ਅੰਮ੍ਰਿਤਸਰ ਦੇ ਡੀ.ਸੀ. ਸਟਾਫ ਵਲੋਂ ਹੜਤਾਲ, ਦਿੱਤਾ 10 ਦਿਨਾਂ ਦਾ ਅਲਟੀਮੇਟਮ
NEXT STORY