ਨਾਭਾ (ਰਾਹੁਲ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਅਦਾਲਤ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜੋ ਕਾਲੇ ਕਾਨੂੰਨਾਂ ਨੂੰ ਨਕਾਰਿਆ ਗਿਆ ਹੈ, ਅਸੀਂ ਉਸ ਦਾ ਸੁਆਗਤ ਕਰਦੇ ਹਾਂ ਅਤੇ ਇਹ ਕਾਲੇ ਕਾਨੂੰਨ ਹਮੇਸ਼ਾਂ ਲਈ ਰੱਦ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਅਨੁਸੂਚਿਤ ਜਾਤੀ ਕਮਿਸ਼ਨ ਦੇ ਯਤਨਾਂ ਸਦਕਾ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
ਧਰਮਸੋਤ ਨੇ ਕਿਹਾ ਕਿ ਜੇਕਰ ਇਹ ਕਾਲੇ ਕਾਨੂੰਨ ਰੱਦ ਹੁੰਦੇ ਹਨ ਤਾਂ ਕਿਸਾਨ ਤਾਂ ਮੰਨੇ-ਮਨਾਏ ਹੀ ਹਨ। ਆਮ ਆਦਮੀ ਪਾਰਟੀ ਵੱਲੋਂ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ 'ਤੇ ਧਰਮਸੋਤ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਾਸੀ ਹਾਂ ਅਤੇ ਜੋ ਪੰਜਾਬ ਦੇ ਕਿਸਾਨ ਕਹਿਣਗੇ, ਅਸੀਂ ਉਹ ਹੀ ਕਰਾਂਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਦਿੱਤੇ ਬਿਆਨ ਕਿ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਕਾਂਗਰਸ ਤੂਲ ਦੇ ਰਹੀ ਹੈ, ਬਾਰੇ ਧਰਮਸੋਤ ਨੇ ਕਿਹਾ ਕਿ ਕਾਂਗਰਸ ਪਹਿਲਾਂ ਵੀ ਕਿਸਾਨਾਂ ਦੀ ਮਦਦ ਕਰਦੀ ਸੀ ਅਤੇ ਕਰਦੀ ਰਹੇਗੀ।
ਇਹ ਵੀ ਪੜ੍ਹੋ : 'NTSE ਸਟੇਜ-2' ਦੀ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਇਮਤਿਹਾਨ
ਵੈਟ ਦੇ ਬਕਾਇਆਂ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ 'ਤੇ ਧਰਮਸੋਤ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਵਪਾਰੀਆਂ ਦੇ ਨਾਲ ਖੜ੍ਹੇ ਹਾਂ ਅਤੇ ਜੋ ਉਨ੍ਹਾਂ ਦਾ ਹੱਕ ਬਣਦਾ ਸੀ, ਸਰਕਾਰ ਨੇ ਦਿੱਤਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਇਸ 'ਭਾਜਪਾ ਆਗੂ' ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਕਿਹਾ
ਆਈਡੀ ਫ਼ੀਸ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲਣ ਬਾਰੇ ਧਰਮਸੋਤ ਨੇ ਕਿਹਾ ਕਿ ਹਰ ਸੂਬੇ ਦੀ ਆਪੋ-ਆਪਣੀ ਨੀਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਮਾੜਾ ਸਮਾਂ ਹੁੰਦਾ ਹੈ, ਉਦੋਂ ਸੂਬੇ 'ਚ ਇਸ ਤਰ੍ਹਾਂ ਦੇ ਟੈਕਸ ਲੱਗਦੇ ਹਨ ਅਤੇ ਇਹ ਥੋੜ੍ਹੇ ਸਮੇਂ ਲਈ ਆਰਜ਼ੀ ਤੌਰ 'ਤੇ ਹੋਵੇਗਾ। ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀ. ਐੱਸ. ਟੀ. ਦੀ ਬਕਾਇਆ ਰਾਸ਼ੀ 14 ਹਜ਼ਾਰ ਕਰੋੜ ਰੁਪਿਆ ਅਜੇ ਤੱਕ ਨਹੀਂ ਦਿੱਤੀ ਗਈ।
ਨੋਟ : ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕੈਬਨਿਟ ਮੰਤਰੀ ਧਰਮਸੋਤ ਦੀ ਪ੍ਰਤੀਕਿਰਿਆ ਬਾਰੇ ਦਿਓ ਰਾਏ
ਵਿਧਵਾ ਜਨਾਨੀ ਨਾਲ ਪੈਸੇ ਦੁੱਗਣੇ ਕਰਨ ਦੇ ਨਾਂ ’ਤੇ 10 ਲੱਖ ਦੀ ਠੱਗੀ
NEXT STORY