ਨਾਭਾ (ਭੂਪਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਲਗਾਏ ਜਾ ਰਹੇ ਕਿਆਸਾਂ ਦਾ ਅੰਤ ਕਰਦਿਆਂ ਸਪਸ਼ੱਟ ਕੀਤਾ ਕਿ ਉਨ੍ਹਾਂ ਦੇ ਡੀ. ਐੱਨ. ਏ ਵਿੱਚ ਕਾਂਗਰਸ ਹੀ ਹੈ। ਉਨ੍ਹਾਂ ਕਿਹਾ ਕਿ ਬੀਤੇ 42 ਸਾਲਾਂ ਤੋਂ ਮੈਂ ਕਾਂਗਰਸ ਵਿਚ ਰਹਿ ਕੇ ਲੋਕਾਂ ਦੀ ਦਿਨ-ਰਾਤ ਸੇਵਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਾਂਗਰਸੀ ਸੀ, ਹੁਣ ਵੀ ਕਾਂਗਰਸੀ ਹੀ ਹਾਂ। ਉਨ੍ਹਾਂ ਕਿਹਾ ਕਿ ਮੇਰੇ ਡੀ. ਐੱਨ. ਏ. ਨੂੰ ਚੈੱਕ ਕਰਵਾ ਲਓ, ਜਿਸ ਵਿੱਚੋਂ ਕਾਂਗਰਸ ਹੀ ਨਿਕਲੇਗੀ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕਿਆਸਾਂ ਨੂੰ ਹਲਕੇ ਵਿਚ ਲੈਂਦਿਆਂ ਕਿਹਾ ਕਿ ਇਹ ਇਸ ਸਦੀ ਦਾ ਸਭ ਤੋਂ ਵੱਡਾ ਚੁਟਕਲਾ ਹੋਵੇਗਾ, ਜੇਕਰ ਦੋ ਦੂਣੀ ਪੰਜ ਹੋ ਸਕਦੇ ਹਨ ਤਾਂ ਇਹ ਵੀ ਸੱਚ ਹੋ ਸਕਦਾ ਹੈ, ਵਰਨਾ ਨਹੀਂ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸੀ ਉਮੀਦਵਾਰਾਂ ਦੀ ਚੋਣ ਲਈ ਹਾਈਕਮਾਨ ਨੇ ਲਿਆ ਅਹਿਮ ਫ਼ੈਸਲਾ
ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਤੇ ਅਬਜ਼ਰਵਰ ਸੰਜੇ ਠਾਕੁਰ ਦੀ ਹਾਜ਼ਰੀ 'ਚ ਧਰਮਸੋਤ ਨੇ ਕਿਹਾ ਕਿ ਮੈਂ ਜੰਮਿਆ ਵੀ ਕਾਂਗਰਸ ਵਿੱਚ ਹੀ ਹਾਂ ਅਤੇ ਮਰਾਂਗਾ ਵੀ ਕਾਂਗਰਸ ਵਿੱਚ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ। ਚੰਡੀਗੜ੍ਹ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਲੀਡ ਨੂੰ ਦਰਕਿਨਾਰ ਕਰਦਿਆਂ ਧਰਮਸੋਤ ਨੇ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ
ਚੰਡੀਗੜ੍ਹ, ਯੂ. ਟੀ., ਪੰਜਾਬ ਅਤੇ ਹਰਿਆਣਾ ਤਿੰਨਾਂ ਵੀ ਰਾਜਧਾਨੀ ਹੈ। ਉੱਥੇ ਦਾ ਵੋਟਿੰਗ ਪੈਟਰਨ ਅਤੇ ਸੋਚ ਪੰਜਾਬ ਨਾਲੋਂ ਵੱਖਰੀ ਹੈ। ਉੱਥੇ ਤਿੰਨੋਂ ਵਰਗਾਂ ਦੇ ਲੋਕ ਅਤੇ ਮੁਲਾਜ਼ਮ ਰਹਿੰਦੇ ਹਨ, ਜਦਕਿ ਪੰਜਾਬ ਦੇ ਹਾਲਾਤ ਵੱਖਰੇ ਹਨ। ‘ਜਗ ਬਾਣੀ‘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਸ਼ੀ ਭਰੇ ਲਹਿਜ਼ੇ ਵਿਚ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ 2022 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਮਿਲੀ ਬੰਬ ਬਲਾਸਟ ਨਾਲ ਉਡਾਉਣ ਦੀ ਧਮਕੀ
NEXT STORY