ਮੋਹਾਲੀ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਅਦਾਲਤ 'ਚ ਪੇਸ਼ੀ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ 14 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੀ 'ਮਾਨ ਸਰਕਾਰ' ਅੱਜ ਪੇਸ਼ ਕਰੇਗੀ ਪਹਿਲਾ 'ਬਜਟ', ਲੋਕਾਂ ਦੀਆਂ ਟਿਕੀਆਂ ਨਜ਼ਰਾਂ
ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਲਿਆ ਹੈ। ਇੰਨਾ ਹੀ ਨਹੀਂ, ਧਰਮਸੋਤ ਦੇ ਨਾਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ 'ਤੇ ਵੀ ਕਰੋੜਾਂ ਦੇ ਘਪਲੇ ਦੇ ਦੋਸ਼ ਲੱਗੇ ਹਨ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਦਲਬੀਰ ਗੋਲਡੀ ਤੇ ਬੀਬੀ ਕਮਲਦੀਪ ਕੌਰ ਸਣੇ 14 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
ਦੂਜੇ ਪਾਸੇ ਚੰਨੀ ਸਰਕਾਰ 'ਚ ਮੰਤਰੀ ਰਹਿ ਚੁੱਕੇ ਸੰਗਤ ਸਿੰਘ ਗਿਲਜੀਆਂ ਦੀ ਵੀ ਵਿਜੀਲੈਂਸ ਭਾਲ ਕਰ ਰਹੀ ਹੈ। ਉਨ੍ਹਾਂ 'ਤੇ ਵੀ ਕਰੀਬ ਸਵਾ 6 ਕਰੋੜ ਦੇ ਘਪਲੇ ਦੇ ਦੋਸ਼ ਲੱਗੇ ਹਨ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਓ. ਐੱਸ. ਡੀ. ਰਿਮਾਂਡ 'ਤੇ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਨੇੜੇ ਪ੍ਰਾਈਵੇਟ ਗੈਸਟ ਹਾਊਸ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
NEXT STORY