ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਆਮਦਨ ਤੋਂ ਜ਼ਿਆਦਾ ਜਾਇਦਾਦ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਚੀਫ਼ ਨੇ ਇਸ ਕੰਮ ਦੇ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ। ਇਸ ਜਾਂਚ ਦੌਰਾਨ ਸ਼ੁਰੂਆਤ 'ਚ ਧਰਮਸੌਤ ਦੀਆਂ 11 ਜਾਇਦਾਦਾਂ ਦੀ ਜਾਣਕਾਰੀ ਮਿਲੀ ਹੈ, ਜੋ ਉਨ੍ਹਾਂ ਨੇ ਮੰਤਰੀ ਰਹਿਣ ਦੌਰਾਨ ਬਣਾਈਆਂ ਹਨ।
ਇਹ ਵੀ ਪੜ੍ਹੋ : ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ 'ਤੇ ਚਰਚਾ ਸੰਭਵ
ਵਿਜੀਲੈਂਸ ਨੇ ਇਸ ਬਾਰੇ ਮਾਲੀਆ ਅਧਿਕਾਰੀਆਂ ਤੋਂ ਸਾਰਾ ਰਿਕਾਰਡ ਮੰਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਸੌਤ ਦੀ ਮੋਹਾਲੀ, ਰੋਪੜ, ਲੁਧਿਆਣਾ, ਪਟਿਆਲਾ, ਜ਼ੀਰਕਪੁਰ, ਖਰੜ ਅਤੇ ਰੂਪਨਗਰ 'ਚ ਜਾਇਦਾਦਾਂ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਇਲਾਵਾ ਧਰਮਸੌਤ ਦੇ 3 ਬੈਂਕ ਖ਼ਾਤਿਆਂ ਬਾਰੇ ਵੀ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ, ਕਾਰ 'ਚੋਂ ਮਿਲੀ ਲਾਸ਼
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ 2 ਖ਼ਾਤੇ ਸਰਕਾਰੀ ਹਨ, ਜਦੋਂ ਕਿ ਇਕ ਖ਼ਾਤਾ ਨਿੱਜੀ ਬੈਂਕ ਦਾ ਹੈ। ਵਿਜੀਲੈਂਸ ਨੇ ਇਸ ਮਾਮਲੇ 'ਚ ਮੰਤਰੀ ਰਹਿੰਦਿਆਂ ਸੰਗਤ ਸਿੰਘ ਗਿਲਜੀਆਂ ਵੱਲੋਂ ਲਏ ਗਏ ਫ਼ੈਸਲਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਗ ਵਰ੍ਹਾਉਂਦੀ ਗਰਮੀ 'ਚ ਬੁਲੰਦ ਹੌਂਸਲੇ ਨਾਲ ਭਾਰਤੀ ਸਰਹੱਦਾਂ ਦੀ ਰਾਖੀ ਕਰ ਰਹੀਆਂ ਪੰਜਾਬ ਦੀਆਂ ਧੀਆਂ
NEXT STORY