ਜਲੰਧਰ (ਚਾਵਲਾ)— ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖਾਂ ਪ੍ਰਬੰਧਕ ਕਮੇਟੀ ਵੱਲੋਂ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਦਕਿ 15 ਅਪ੍ਰੈਲ ਨੂੰ ਸਫਰ-ਏ-ਸ਼ਹਾਦਤ ਗੁਰਮਤਿ ਸਮਾਗਮ ਹੋਵੇਗਾ। ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਾਲਾਨਾ ਸਮਾਗਮ ਸਬੰਧੀ ਜਗ ਬਾਣੀ ਦਫਤਰ ਵਿਖੇ ਪੰਜਾਬ ਕੇਸਰੀ ਗਰੁੱਪ ਦੇ ਜੁਆਇੰਟ ਐਡੀਟਰ ਸ਼੍ਰੀ ਅਵਿਨਾਸ਼ ਚੋਪੜਾ ਜੀ ਨੂੰ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਕ੍ਰਿਸਟਲ ਨੇ ਦੱਸਿਆ ਕਿ ਖਾਲਸੇ ਦੇ ਸਾਜਨਾ ਦਿਵਸ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਲੜੀ ਤਹਿਤ 13 ਅਪ੍ਰੈਲ ਨੂੰ ਵਿਸ਼ਾਲ ਨਗਰ ਕੀਰਤਨ ਪੰਜਾ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਜਾਵੇਗਾ, ਜਿਸ ਦੀ ਆਰੰਭਤਾ ਦੁਪਹਿਰ 2 ਵਜੇ ਹੋਵੇਗੀ। ਨਗਰ ਕੀਰਤਨ ਸਬੰਧੀ ਬੀਤੇ ਦਿਨ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਡੋਰ ਟੂ ਡੋਰ ਪ੍ਰਚਾਰ ਦੌਰਾਨ ਸਭਾ ਸੋਸਾਇਟੀਆਂ ਨੇ ਸਹਿਯੋਗ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ 12, 13, 14 ਅਤੇ 15 ਅਪ੍ਰੈਲ ਨੂੰ ਵਿਸ਼ੇਸ਼ ਦੀਵਾਨ ਸਜਣਗੇ, ਜਿਨ੍ਹਾਂ 'ਚ ਪੰਥ ਪ੍ਰਮੁੱਖ ਪ੍ਰਚਾਰਕਾਂ ਤੋਂ ਇਲਾਵਾ ਨਾਮਵਰ ਰਾਗੀ ਜਥੇ, ਸੰਤ ਮਹਾਪੁਰਸ਼ ਅਤੇ ਮਾਤਾ ਵਿਪਨਪ੍ਰੀਤ ਕੌਰ, ਬਾਬਾ ਜਸਵਿੰਦਰ ਸਿੰਘ, ਸੰਤ ਮਨਜੀਤ ਸਿੰਘ ਅੰਮ੍ਰਿਤਸਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਵਿੰਦਰ ਸਿੰਘ ਲੁਧਿਆਣੇ ਵਾਲੇ ਹਾਜ਼ਰੀ ਭਰਨਗੇ।
ਇਹ ਸਮਾਗਮ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਸਮਾਗਮ ਨੂੰ ਸੁਚਾਰੂ ਰੂਪ 'ਚ ਚਲਾਉਣ ਲਈ ਪ੍ਰਧਾਨ ਦਲਜੀਤ ਸਿੰਘ ਕ੍ਰਿਸਟਲ ਦੀ ਅਗਵਾਈ ਵਿਚ ਵਰਿੰਦਰ ਸਿੰਘ ਬਿੰਦਰਾ, ਮਹਿੰਦਰ ਸਿੰਘ ਅਰਨੇਜਾ, ਗੁਰਚਰਨ ਸਿੰਘ ਭਾਟੀਆ, ਜਸਵਿੰਦਰ ਸਿੰਘ ਸੋਢੀ, ਦਵਿੰਦਰ ਸਿੰਘ, ਇੰਦਰ ਸਿੰਘ, ਨਵਜੋਤ ਸਿੰਘ, ਮਨਪ੍ਰੀਤ ਸਿੰਘ, ਦਮਨਜੀਤ ਸਿੰਘ ਐਡਵੋਕੇਟ, ਦਸਮੇਸ਼ ਸਿੰਘ, ਜਗਮੋਹਨ ਸਿੰਘ, ਨਰਿੰਦਰਪਾਲ ਸਿੰਘ ਜਿੰਮੀ, ਗੁਰਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਦਲਜੀਤ ਕੌਰ, ਰਾਜਿੰਦਰ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਗੁਰਸ਼ਰਨ ਕੌਰ, ਸਤਿੰਦਰ ਕੌਰ, ਸੁਰਿੰਦਰ ਕੌਰ ਤੇ ਤੇਜਿੰਦਰ ਕੌਰ ਆਦਿ ਵਿਸ਼ੇਸ਼ ਸਹਿਯੋਗ ਕਰ ਰਹੇ ਹਨ।
ਸਬਜ਼ੀ ਮੰਡੀ 'ਚ ਬੋਲੀ ਸਮੇਂ ਮਾਰਕੀਟ ਕਮੇਟੀ ਦੇ ਮੁਲਾਜ਼ਮ ਰਹਿੰਦੇ ਹਨ ਗੈਰ-ਹਾਜ਼ਰ
NEXT STORY