ਤਰਨਤਾਰਨ (ਰਮਨ ਚਾਵਲਾ)-ਜ਼ਿਲ੍ਹੇ ਅੰਦਰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਧੱਜੀਆਂ ਉੱਡਦੀਆਂ ਸ਼ਰੇਆਮ ਵੇਖੀਆਂ ਜਾ ਸਕਦੀਆਂ ਹਨ। ਇਸ ਦੀਆਂ ਮਿਸਾਲਾਂ ਰੋਜ਼ਾਨਾ ਵੇਖਣ ਨੂੰ ਮਿਲੀ ਰਹੀਆਂ ਹਨ। ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਸਖ਼ਤ ਹੁਕਮਾਂ ਦੇ ਬਾਵਜੂਦ ਸਕੂਲੀ ਬੱਚਿਆਂ ਦੀ ਜ਼ਿੰਦਗੀ ਨੂੰ ਖ਼ਤਰੇ ਵਿਚ ਪਾਉਂਦੇ ਹੋਏ ਲੋੜ ਤੋਂ ਵੱਧ ਬੱਚਿਆਂ ਨੂੰ ਵਾਹਨਾਂ ’ਚ ਬਿਠਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਰੋਜ਼ਾਨਾ ਵੇਖਣ ਨੂੰ ਮਿਲ ਰਹੇ ਇਸ ਸਿਲਸਿਲੇ ਨੂੰ ਰੋਕਣ ਵਿਚ ਪ੍ਰਸ਼ਾਸਨ ਹਾਲੇ ਤੱਕ ਅਸਫਲ ਨਜ਼ਰ ਆ ਰਿਹਾ ਹੈ, ਜੋ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜ਼ਿਲ੍ਹੇ ਅਧੀਨ ਆਉਂਦੇ ਸਰਹੱਦੀ ਇਲਾਕੇ ਤੋਂ ਇਲਾਵਾ ਸਥਾਨਕ ਸ਼ਹਿਰ ਵਿਚ ਬਿਨਾਂ ਸਕੂਲ ਦੇ ਨਾਮ ਤੋਂ ਜਿੱਥੇ ਵੱਡੀ ਗਿਣਤੀ ਵਿਚ ਵਾਹਨ ਸੜਕਾਂ ਉਪਰ ਦੌੜਦੇ ਵੇਖੇ ਜਾ ਸਕਦੇ ਹਨ, ਉਥੇ ਹੀ ਇਨ੍ਹਾਂ ਵਾਹਨਾਂ ਅੰਦਰ ਲੋੜ ਤੋਂ ਵੱਧ ਬੱਚਿਆਂ ਨੂੰ ਗਰਮੀ ਦੇ ਬਾਵਜੂਦ ਲਿਜਾਇਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਵਾਹਨ ਚਾਲਕਾਂ ਵੱਲੋਂ ਨਾਂ ਤਾਂ ਵਰਦੀ ਪਾਈ ਜਾਂਦੀ ਹੈ ਅਤੇ ਨਾਂ ਹੀ ਵਾਹਨਾਂ ਵਿਚ ਹੈਲਪਰ ਮੌਜੂਦ ਹੁੰਦੇ ਹਨ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...

ਸੇਫ ਸਕੂਲ ਵਾਹਨ ਪਾਲਿਸੀ ਦੀ ਜੇ ਗੱਲ ਕਰੀਏ ਤਾਂ ਵਾਹਨਾਂ ਦੀ ਸਪੀਡ ਨੂੰ ਕੰਟਰੋਲ ਕਰਨ ਲਈ ਸਪੀਡ ਕੰਟਰੋਲ ਮੀਟਰ ਲਗਾਏ ਜਾਣੇ ਲਾਜਮੀ ਹਨ ਪ੍ਰੰਤੂ ਇਨ੍ਹਾਂ ਵਿਚੋਂ ਪੰਜ ਫੀਸਦੀ ਵਾਹਨਾਂ ਉਪਰ ਵੀ ਸਪੀਡ ਕੰਟਰੋਲ ਮੀਟਰ ਨਹੀਂ ਲਗਾਏ ਗਏ ਹਨ, ਜਿਸ ਦੇ ਚੱਲਦਿਆਂ ਛੋਟੇ-ਛੋਟੇ ਬੱਚਿਆਂ ਨੂੰ ਓਵਰ ਸਪੀਡ ਨਾਲ ਸਕੂਲਾਂ ਵਿਚ ਲਿਜਾਇਆ ਜਾਣਾ ਆਮ ਹੀ ਵੇਖਿਆ ਜਾ ਸਕਦਾ ਹੈ। ਇਨ੍ਹਾਂ ਜ਼ਿਆਦਾਤਰ ਸਕੂਲ ਵਾਹਨਾਂ ਉਪਰ ਨਾ ਤਾਂ ਸਕੂਲ ਦਾ ਨਾਮ ਲਿਖਿਆ ਗਿਆ ਹੁੰਦਾ ਹੈ ਅਤੇ ਨਾ ਹੀ ਟਰਾਂਸਪੋਰਟ ਵਿਭਾਗ ਦੇ ਕਿਸੇ ਅਧਿਕਾਰੀ ਦਾ ਫੋਨ ਨੰਬਰ। ਬੱਚਿਆਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾ ਕੇ ਆਟੋ, ਈ-ਰਿਕਸ਼ਾ, ਪੀਟਰ ਰੇਹੜਿਆਂ ਵਿਚ ਲਿਜਾਇਆ ਜਾਣਾ ਆਮ ਗੱਲ ਹੋ ਚੁੱਕੀ ਹੈ। ਜਿਸ ਵਿਚ ਬੱਚਿਆਂ ਦੀ ਜਾਨ ਇਕ ਫੀਸਦੀ ਵੀ ਸੁਰੱਖਿਅਤ ਨਹੀਂ ਹੈ। ਹੋਰ ਤਾਂ ਹੋਰ ਇਨ੍ਹਾਂ ਵਾਹਨਾਂ ਨੂੰ ਚਲਾਉਣ ਵਾਲੇ ਚਾਲਕਾਂ ਦੇ ਨਾਂ ਤਾਂ ਕਦੇ ਮੈਡੀਕਲ ਕਰਵਾਏ ਗਏ ਹਨ ਅਤੇ ਨਾਂ ਹੀ ਉਨ੍ਹਾਂ ਦੇ ਡੋਪ ਟੈਸਟ।
ਇਹ ਵੀ ਪੜ੍ਹੋ-ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ
ਸਰਹੱਦੀ ਇਲਾਕਿਆਂ ਵਿਚ ਆਮ ਤੌਰ ’ਤੇ ਸੜਕਾਂ ਉਪਰ ਸਕੂਲੀ ਬੱਚਿਆਂ ਨੂੰ ਬਿਠਾ ਕੇ ਲਿਜਾਣ ਅਤੇ ਛੱਡਣ ਦਾ ਕੰਮ ਕਰਨ ਵਾਲੇ ਜ਼ਿਆਦਾਤਰ ਵਾਹਨ ਕੰਡਮ ਹੋ ਚੁੱਕੇ ਹਨ, ਜਿਨ੍ਹਾਂ ਦੇ ਇੰਜਨ ਦੀ ਹਾਲਤ ਵੀ ਬਹੁਤ ਜ਼ਿਆਦਾ ਨਾਜੁਕ ਹੈ ਅਤੇ ਟਾਇਰ ਵੀ ਖਸਤਾ ਹਾਲ ਵਿਚ ਦੇਖੇ ਜਾ ਸਕਦੇ ਹਨ। ਬੱਚਿਆਂ ਨੂੰ ਸਕੂਲ ਲਿਜਾਣ ਵਿਚ ਕਈ ਵਾਹਨ ਚਾਲਕ ਆਪਣੀ ਪੂਰੀ ਜ਼ਿੰਮੇਵਾਰੀ ਸਮਝਦੇ ਹੋਏ ਜਿੱਥੇ ਵਾਹਨਾਂ ਦੇ ਕਾਗਜ਼ਾਤ, ਟੈਕਸ, ਮੈਡੀਕਲ ਕਿੱਟ ਅਤੇ ਹੋਰ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਵੇਖੇ ਜਾ ਸਕਦੇ ਹਨ, ਉਥੇ ਹੀ ਦੂਸਰੇ ਵਾਹਨ ਚਾਲਕਾਂ ਨੂੰ ਵੀ ਇਨ੍ਹਾਂ ਪਾਸੋਂ ਕੁਝ ਸਿੱਖਣ ਦੀ ਜ਼ਿਆਦਾ ਲੋੜ ਹੈ।
ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਜ਼ਿਲੇ ਅੰਦਰ ਮੌਜੂਦ ਵੱਖ-ਵੱਖ ਪਿੰਡਾਂ ਅਤੇ ਸਰਹੱਦੀ ਇਲਾਕਿਆਂ ਵਿਚ ਅੱਜ ਵੀ ਜੁਗਾੜੂ ਵਾਹਨਾਂ ਉਪਰ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਜ਼ਿੰਦਗੀ ਨਾਲ ਖੇਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਰੋਕਣ ਵਿਚ ਪ੍ਰਸ਼ਾਸਨ ਵੱਲੋਂ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ। ਇਸ ਬਾਬਤ ਗੱਲਬਾਤ ਕਰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਇਕ ਪਾਸੇ ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਹੋਣ ਤੋਂ ਰੋਕਣ ਸਬੰਧੀ ਕਈ ਤਰ੍ਹਾਂ ਦੇ ਸਖਤ ਹੁਕਮ ਦਿੱਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਜਾਰੀ ਕੀਤੇ ਗਏ ਹੁਕਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕੋਈ ਸਕੂਲੀ ਵਾਹਨ ਨਾਲ ਵੱਡਾ ਹਾਦਸਾ ਹੋ ਜਾਂਦਾ ਹੈ ਤਾਂ ਉਸ ਵੇਲੇ ਪ੍ਰਸ਼ਾਸਨ ਆਨਨ-ਫਾਨਣ ਵਿਚ ਕਾਰਵਾਈ ਕਰਦਾ ਨਜ਼ਰ ਆਉਂਦਾ ਹੈ। ਸਥਾਨਕ ਸ਼ਹਿਰ ਵਿਚ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਉੱਡ ਰਹੀਆਂ ਧੱਜੀਆਂ ਉਪਰ ਸ਼ਿਕੰਜਾ ਕੱਸਣ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੂੰ ਸਖਤ ਆਦੇਸ਼ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਦਾ ਜਾਨੀ ਮਾਲੀ ਨੁਕਸਾਨ ਨਾ ਹੋ ਸਕੇ।
ਇਸ ਸਬੰਧੀ ਐੱਸ.ਐੱਸ.ਪੀ ਮੈਡਮ ਰਵਜੋਤ ਗਰੇਵਾਲ ਨੇ ਦੱਸਿਆ ਕਿ ਸਕੂਲੀ ਬੱਚਿਆਂ ਲਈ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਸਬੰਧੀ ਟ੍ਰੈਫਿਕ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਬੱਚਿਆਂ ਨੂੰ ਸਕੂਲ ਭੇਜਣ ਸਮੇਂ ਵਰਤੇ ਜਾਣ ਵਾਲੇ ਵਾਹਨ ਬਾਰੇ ਸਹੀ ਤਰ੍ਹਾਂ ਪੜਤਾਲ ਜ਼ਰੂਰ ਕਰਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਾਹਨਾਂ ਦੀਆਂ ਸਾਰੀਆਂ ਸ਼ਰਤਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦੇ ਖਿਲਾਫ ਵੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਸਕੂਲੀ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਉਹ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀ ਨਹੀਂ ਦੇ ਸਕਣਗੇ Final ਪੇਪਰ! ਸਕੂਲਾਂ ਲਈ ਵੀ ਵੱਜੀ ਵੱਡੇ ਖ਼ਤਰੇ ਦੀ ਘੰਟੀ
NEXT STORY