ਚੰਡੀਗੜ੍ਹ : ਸੂਬੇ ਭਰ ਵਿੱਚ ਸੜਕਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਹੈ।
ਅੱਜ ਇੱਥੇ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐੱਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪਿਊਸ਼ ਤਿਵਾਰੀ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ।
ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਮਝੌਤਾ ਹਾਦਸਿਆਂ ਨੂੰ ਰੋਕਣ ਲਈ ਹਾਦਸੇ ਦੀ ਵਿਗਿਆਨਕ ਢੰਗ ਨਾਲ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੈਫਿਕ ਮੁਲਾਜ਼ਮਾਂ ਨੂੰ ਹਾਦਸਿਆਂ ਦੇ ਵਿਸ਼ਲੇਸ਼ਣ ਸਬੰਧੀ ਉੱਨਤ ਤਕਨੀਕਾਂ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਇਸ ਸਹਿਯੋਗ ਤਹਿਤ ਨਿਯਮਾਂ ਅਤੇ ਪ੍ਰਭਾਵਸ਼ਾਲੀ ਸੜਕ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਸਬੰਧੀ ਉਨ੍ਹਾਂ ਦੀ ਯੋਗਤਾ ਵਿੱਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ- ਸਹੁਰੇ ਘਰੋਂ ਪ੍ਰੇਸ਼ਾਨ ਹੋ ਕੇ ਆਇਆ ਨੌਜਵਾਨ, ਪਹਿਲਾਂ ਬਣਾਈ ਵੀਡੀਓ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ
ਉਨ੍ਹਾਂ ਦੱਸਿਆ ਕਿ ਸਬੂਤ-ਆਧਾਰਤ ਉਪਾਵਾਂ ਜ਼ਰੀਏ ਅਸੀਂ ਸੂਬੇ ਭਰ ਵਿੱਚ ਹਾਦਸਿਆਂ ਦੀ ਗਿਣਤੀ ਨੂੰ ਮਹੱਤਵਪੂਰਨ ਤੌਰ 'ਤੇ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਸਰਗਰਮ ਪਹੁੰਚ ਦਾ ਉਦੇਸ਼ ਨਾ ਸਿਰਫ਼ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ, ਬਲਕਿ ਸੜਕਾਂ ‘ਤੇ ਆਉਣ ਜਾਣ ਵਾਲੇ ਸਾਰੇ ਵਿਅਕਤੀਆਂ ਦਰਮਿਆਨ ਜਵਾਬਦੇਹੀ ਅਤੇ ਜਾਗਰੂਕਤਾ ਨੂੰ ਵੀ ਉਤਸ਼ਾਹਿਤ ਕਰਨਾ ਹੈ।
ਏ.ਡੀ.ਜੀ.ਪੀ. ਟ੍ਰੈਫਿਕ ਏ.ਐੱਸ. ਰਾਏ ਨੇ ਕਿਹਾ ਕਿ ਪੰਜਾਬ ਪੁਲਸ ਪੇਸ਼ੇਵਰ ਪੁਲਸਿੰਗ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਲੋਕ ਸੜਕਾਂ 'ਤੇ ਯਾਤਰਾ ਕਰਦੇ ਸਮੇਂ ਸੁਰੱਖਿਅਤ ਮਹਿਸੂਸ ਕਰ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸ ਨੇ ਪੂਰੇ ਭਾਰਤ ਵਿੱਚ ਵਧ ਰਹੇ ਹਾਦਸਿਆਂ ਦੇ ਰੁਝਾਨ ਨੂੰ ਬਦਲ ਦਿੱਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਦੇ ਅਧੀਨ ਆਉਂਦੇ ਖੇਤਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ 48 ਫੀਸਦੀ ਕਮੀ ਆਈ ਹੈ ਜਦੋਂ ਕਿ ਸੂਬੇ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 5 ਫੀਸਦੀ ਕਮੀ ਆਈ ਹੈ। ਇਸੇ ਸਮੇਂ ਦੌਰਾਨ, ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ ਲਗਭਗ ਦੁੱਗਣਾ ਵਾਧਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਸੇਵ ਲਾਈਫ ਫਾਊਂਡੇਸ਼ਨ ਭਾਰਤ ਅਤੇ ਹੋਰ ਸਥਾਨਾਂ ‘ਤੇ ਸੜਕ ਸੁਰੱਖਿਆ ਅਤੇ ਟਰੌਮਾ ਕੇਅਰ ਦੇ ਮਹੱਤਵਪੂਰਨ ਮੁੱਦਿਆਂ ਦੇ ਉਪਾਅ ਪ੍ਰਦਾਨ ਕਰਕੇ ਅਤੇ ਖਾਸ ਤੌਰ ‘ਤੇ ਗਰੀਬ ਭਾਈਚਾਰਿਆਂ ਵਿੱਚ ਮੌਤਾਂ ਅਤੇ ਸੱਟਾਂ ਨੂੰ ਘਟਾਉਣ 'ਤੇ ਧਿਆਨ ਕੇਂਦ੍ਰਿਤ ਕਰ ਕੇ ਸੜਕਾਂ 'ਤੇ ਹੋਣ ਵਾਲੇ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਹੁਰੇ ਘਰੋਂ ਪ੍ਰੇਸ਼ਾਨ ਹੋ ਕੇ ਆਇਆ ਨੌਜਵਾਨ, ਪਹਿਲਾਂ ਬਣਾਈ ਵੀਡੀਓ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY