Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    9:33:31 PM

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

  • gold worth rs 70 66 400 seized from another passenger at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼

PUNJAB News Punjabi(ਪੰਜਾਬ)

ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼

  • Edited By Rajwinder Kaur,
  • Updated: 12 Feb, 2019 04:29 PM
Jalandhar
sahibzada ajit singh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਪੁੱਤਰ, ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪੋਤੇ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੜਪੋਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਮਤ 1743 (ਦੇਸੀ ਮਹੀਨਾ 23 ਮਾਘ) ਮੁਤਾਬਕ 26 ਜਨਵਰੀ 1687 ਈ. ਨੂੰ ਹਿਮਾਚਲ ਪ੍ਰਦੇਸ਼ ਦੇ ਰਮਣੀਕ ਸਥਾਨ ਪਾਉਂਟਾ ਸਾਹਿਬ ਵਿਖੇ ਹੋਇਆ। ਛੋਟੀ ਵਰੇਸ (ਅਵਸਥਾ) 'ਚ ਵਡੇਰੀ ਕੁਰਬਾਨੀ ਸਦਕਾ ਉਨ੍ਹਾਂ ਨੂੰ ਸਿੱਖ ਸਮਾਜ 'ਚ ਸਤਿਕਾਰ ਵਜੋਂ ਬਾਬਾ ਅਜੀਤ ਸਿੰਘ ਜੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਜਦੋਂ ਅਜੀਤ ਸਿੰਘ ਪੰਜ ਕੁ ਮਹੀਨਿਆਂ ਦੇ ਹੋਏ ਤਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਹਾੜੀ ਰਾਜਿਆਂ ਨਾਲ ਭੰਗਾਣੀ ਦੇ ਮੈਦਾਨ 'ਚ ਗਹਿਗੱਚ ਲੜਾਈ ਹੋਈ ਸੀ। ਇਸ ਲੜਾਈ 'ਚ ਗੁਰੂ ਦੀਆਂ ਫ਼ੌਜਾਂ ਦੀ ਮਹਾਨ ਜਿੱਤ ਸਦਕਾ ਸਾਹਿਬਾਜ਼ਾਦੇ ਦਾ ਨਾਂ ਅਜੀਤ ਸਿੰਘ ਰੱਖਿਆ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਚੁਸਤ ਤੇ ਸਿਆਣਾ ਨੌਜਵਾਨ ਸੀ। ਜਿਉਂ ਹੀ ਉਨ੍ਹਾਂ ਨੇ ਜਵਾਨੀ ਦੀ ਦਹਿਲੀਜ 'ਚ ਪੈਰ ਰੱਖਿਆ, ਉਨ੍ਹਾਂ ਨੇ ਕੁਸ਼ਤੀ, ਘੋੜ-ਸਵਾਰੀ, ਤਲਵਾਰਬਾਜ਼ੀ ਅਤੇ ਬੰਦੂਕ ਚਲਾਉਣੀ ਸ਼ੁਰੂ ਕਰ ਦਿੱਤੀ। 12 ਸਾਲ ਦੀ ਉਮਰ 'ਚ ਜਦੋਂ ਉਹ 23 ਮਈ 1699 ਨੂੰ ਇਕ ਸੌ ਸਿੰਘਾਂ ਦਾ ਜਥਾ ਲੈ ਕੇ ਨੂਹ ਪਿੰਡ ਗਏ ਤਾਂ ਉਨ੍ਹਾਂ ਨੇ ਉਥੋਂ ਦੇ ਰੰਘੜਾਂ ਨੂੰ (ਜਿਨ੍ਹਾਂ ਨੇ ਪੋਠੋਹਾਰ ਦੀ ਸੰਗਤ ਨੂੰ ਅਨੰਦਪੁਰ ਆਉਂਦਿਆਂ ਲੁੱਟ ਲਿਆ ਸੀ) ਨੂੰ ਸਜ਼ਾ ਦਿੱਤੀ। 

29 ਅਗਸਤ 1700 ਨੂੰ ਜਦੋਂ ਪਹਾੜੀ ਰਾਜਿਆਂ ਨੇ ਤਾਰਾਗੜ੍ਹ ਕਿਲ੍ਹੇ 'ਤੇ ਹਮਲਾ ਕੀਤਾ ਸੀ ਤਾਂ ਬਾਬਾ ਜੀ ਨੇ ਬੜੀ ਸੂਰਬੀਰਤਾ ਨਾਲ ਉਨ੍ਹਾਂ ਦਾ ਸਾਹਮਣਾ ਕੀਤਾ। ਅਕਤੂਬਰ ਦੇ ਸ਼ੁਰੂਆਤੀ ਦਿਨਾਂ 'ਚ ਜਦੋਂ ਪਹਾੜੀ ਰਾਜਿਆਂ ਨੇ ਨਿਰਮੋਹਗੜ੍ਹ 'ਤੇ ਧਾਵਾ ਬੋਲਿਆ, ਉਸ ਵੇਲੇ ਵੀ ਸਾਹਿਬਜ਼ਾਦਾ ਅਜੀਤ ਸਿੰਘ ਨੇ ਦਸ਼ਮ ਪਿਤਾ ਜੀ ਦਾ ਡਟਵਾਂ ਸਾਥ ਦਿੱਤਾ। ਇਕ ਦਿਨ ਕਲਗੀਧਰ ਪਾਤਸ਼ਾਹ ਜੀ ਦਾ ਦਰਬਾਰ ਸਜਿਆ ਹੋਇਆ ਸੀ। ਇਕ ਗ਼ਰੀਬ ਬ੍ਰਾਹਮਣ ਦੇਵਦਾਸ ਰੋਂਦਾ-ਕੁਰਲਾਉਂਦਾ ਆਇਆ ਤੇ ਕਹਿਣ ਲੱਗਾ, 'ਮੈਂ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਦਾ ਰਹਿਣ ਵਾਲਾ ਹਾਂ। ਪਿੰਡ ਦੇ ਪਠਾਣਾਂ ਨੇ ਮੇਰੇ ਨਾਲ ਧੱਕੇਸ਼ਾਹੀ ਕੀਤੀ ਹੈ। ਮੇਰੀ ਕੁੱਟਮਾਰ ਕਰ ਕੇ ਮੇਰੀ ਪਤਨੀ ਵੀ ਮੇਰੇ ਕੋਲੋਂ ਖੋਹ ਲਈ ਹੈ। ਹੋਰ ਕਿਸੇ ਨੇ ਮੇਰੀ ਫਰਿਆਦ ਵੱਲ ਧਿਆਨ ਨਹੀਂ ਦਿੱਤਾ। ਗੁਰੂ ਨਾਨਕ ਦਾ ਦਰ ਹਮੇਸ਼ਾ ਨਿਮਾਣਿਆਂ ਦਾ ਮਾਣ ਬਣਦਾ ਆ ਰਿਹਾ ਹੈ, ਸੋ ਕਿਰਪਾ ਕਰੋ ਮੇਰੀ ਇੱਜ਼ਤ ਮੈਨੂੰ ਵਾਪਸ ਦਿਵਾ ਦਿਉ। ਮੈਂ ਸਦਾ ਵਾਸਤੇ ਗੁਰੂ ਨਾਨਕ ਦੇ ਘਰ ਦਾ ਰਿਣੀ ਰਹਾਂਗਾ।'”ਗੁਰੂ ਸਾਹਿਬ ਜੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਹੋਰ ਸਿੰਘਾਂ ਨੂੰ ਨਾਲ ਲੈ ਕੇ ਜਾਬਰ ਖ਼ਾਂ ਤੋਂ ਦੇਵਦਾਸ ਦੀ ਪਤਨੀ ਨੂੰ ਛੁਡਾ ਕੇ ਲਿਆਉਣ ਲਈ ਕਿਹਾ। ਸਾਹਿਬਜ਼ਾਦਾ ਅਜੀਤ ਸਿੰਘ ਨੇ 100 ਘੋੜ ਸਵਾਰ ਸਿੰਘਾਂ ਦਾ ਜਥਾ ਨਾਲ ਲੈ ਕੇ ਬੱਸੀ ਪਿੰਡ 'ਤੇ ਧਾਵਾ ਬੋਲ ਦਿੱਤਾ। ਉਨ੍ਹਾਂ ਜਾਬਰ ਖ਼ਾਂ ਦੀ ਹਵੇਲੀ ਨੂੰ ਘੇਰ ਲਿਆ ਤੇ ਗ਼ਰੀਬ ਬ੍ਰਾਹਮਣ ਦੀ ਪਤਨੀ ਨੂੰ ਜ਼ਾਲਮ ਦੇ ਪੰਜੇ 'ਚੋਂ ਛੁਡਾ ਲਿਆ ਅਤੇ ਜਾਬਰ ਖ਼ਾਂ ਨੂੰ ਢੁਕਵੀਂ ਸਜ਼ਾ ਦਿੱਤੀ। 

ਆਨੰਦਪੁਰ ਸਾਹਿਬ 'ਚ ਹੋਏ ਮੁਗ਼ਲਾਂ ਤੇ ਪਹਾੜੀਆਂ ਦੇ ਹਮਲਿਆਂ ਦਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਦਲੇਰਾਨਾ ਤੇ ਸੂਝਪੂਰਬਕ ਢੰਗ ਨਾਲ ਸਾਹਮਣਾ ਕੀਤਾ। ਆਨੰਦਪੁਰ ਸਾਹਿਬ ਦੀ ਛੇਕੜਲੀ ਲੜਾਈ ਸਮੇਂ ਪਹਾੜੀ ਰਾਜਿਆਂ ਤੇ ਮੁਗ਼ਲਾਂ ਦੀਆਂ ਫ਼ੌਜਾਂ ਨੇ ਆਨੰਦਪੁਰ ਸਾਹਿਬ ਨੂੰ ਅੱਧੇ ਸਾਲ ਤੋਂ ਵੱਧ ਸਮਾਂ ਘੇਰਾ ਪਾਈ ਰੱਖਿਆ। ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਸੰਬਰ 1704 ਨੂੰ ਆਨੰਦਪੁਰ ਸਾਹਿਬ ਤੋਂ ਜਾਣ ਦਾ ਫ਼ੈਸਲਾ ਲਿਆ। ਗੁਰੂ ਪਰਿਵਾਰ ਤੇ ਖ਼ਾਲਸਾ ਫ਼ੌਜ ਅਜੇ ਸਰਸਾ ਨਦੀ ਨੇੜੇ ਪਹੁੰਚੇ ਹੀ ਸਨ ਕਿ ਦੁਸ਼ਮਣ ਦੀ ਫ਼ੌਜ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦੀ ਕਮਾਂਡ ਹੇਠ ਕੁਝ ਸ਼ੇਰਦਿਲ ਸਿੰਘਾਂ ਨੇ ਦੁਸ਼ਮਣ ਦੇ ਟਿੱਡੀ ਦਲ ਨੂੰ ਉਸ ਸਮੇਂ ਤੱਕ ਰੋਕੀ ਰੱਖਿਆ ਜਿੰਨੀ ਦੇਰ ਤੱਕ ਗੁਰੂ ਪਿਤਾ ਅਤੇ ਉਨ੍ਹਾਂ ਦੇ ਸਹਿਯੋਗੀ ਸਰਸਾ ਨਦੀ 'ਚ ਨਾ ਠਿੱਲ੍ਹ ਪਏ। ਪਿੱਛੋਂ ਉਹ ਆਪਣੇ ਸਾਥੀਆਂ ਸਮੇਤ ਆਪ ਵੀ ਨਦੀ ਪਾਰ ਕਰ ਗਏ। ਨਦੀ ਪਾਰ ਕਰਨ ਤੋਂ ਬਾਅਦ ਗੁਰੂ ਸਾਹਿਬ ਤੇ ਖ਼ਾਲਸਾਈ ਫ਼ੌਜ ਦੇ ਕੁਝ ਕੁ ਗਿਣਤੀ (40) ਸਿੰਘਾਂ ਨੇ ਚਮਕੌਰ ਸਾਹਿਬ 'ਚ ਇਕ ਗੜ੍ਹੀਨੁਮਾ ਕੱਚੀ ਹਵੇਲੀ 'ਚ ਸ਼ਰਨ ਲੈ ਲਈ। ਗੁਰੂ ਸਾਹਿਬ ਨੇ ਇੱਥੋਂ ਹੀ ਦੁਸ਼ਮਣ ਦੀ ਫ਼ੌਜ ਨਾਲ ਲੋਹਾ ਲੈਣ ਦਾ ਮਨ ਬਣਾ ਲਿਆ। ਪੰਜ-ਪੰਜ ਸਿੰਘਾਂ ਦੇ ਜਥੇ ਵਾਰੋ-ਵਾਰੀ ਦੁਸ਼ਮਣਾਂ ਨਾਲ ਜੂਝ ਕੇ ਸ਼ਹੀਦੀਆਂ ਪ੍ਰਾਪਤ ਕਰਨ ਲੱਗੇ।

ਸਿੰਘਾਂ ਨੂੰ ਜੂਝਦਿਆਂ ਦੇਖ ਕੇ ਬਾਬਾ ਅਜੀਤ ਸਿੰਘ ਦਾ ਖ਼ੂਨ ਵੀ ਉਬਾਲੇ ਖਾਣ ਲੱਗਿਆ। ਜਦੋਂ ਉਨ੍ਹਾਂ ਨੇ ਗੁਰੂ ਪਿਤਾ ਜੀ ਕੋਲੋਂ ਮੈਦਾਨ-ਏ-ਜੰਗ 'ਚ ਜਾਣ ਦੀ ਆਗਿਆ ਮੰਗੀ ਤਾਂ ਕਲਗੀਧਰ ਪਾਤਸ਼ਾਹ ਜੀ ਨੇ ਪੁੱਤਰ ਨੂੰ ਘੁੱਟ ਕੇ ਛਾਤੀ ਨਾਲ ਲਾ ਲਿਆ। ਉਨ੍ਹਾਂ ਇੰਨੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਜੰਗ ਵੱਲ ਤੋਰਿਆ, ਜਿੰਨੇ ਚਾਅ ਨਾਲ ਜੰਝ ਚਾੜ੍ਹੀਦੀ ਹੈ। ਉਨ੍ਹਾਂ ਦੇ ਸੀਸ 'ਤੇ ਹੀਰਿਆਂ ਨਾਲ ਜੜੀ ਸੁੰਦਰ ਕਲਗੀ ਝਲਕਾਂ ਮਾਰ ਰਹੀ ਸੀ। ਜਦੋਂ ਉਹ ਬਾਹਰ ਨਿਕਲੇ ਤਾਂ ਮੁਗ਼ਲਾਂ ਦੀਆਂ ਫ਼ੌਜਾਂ ਨੂੰ ਲੱਗਾ ਜਿਵੇਂ ਦਸ਼ਮ ਪਿਤਾ ਜੀ ਆਪ ਗੜੀ 'ਚੋਂ ਬਾਹਰ ਆ ਗਏ ਹੋਣ। ਉਸ ਸਮੇਂ ਜਿਧਰ ਕਿਸੇ ਨੂੰ ਰਾਹ ਮਿਲਿਆ ਉਧਰ ਹੀ ਡਰਦਾ ਹੋਇਆ ਦੌੜ ਗਿਆ। ਵੱਡੀ ਗਿਣਤੀ 'ਚ ਵੈਰੀਆਂ ਨੂੰ ਸਦਾ ਦੀ ਨੀਂਦ ਬਖ਼ਸ਼ ਕੇ ਬਾਬਾ ਅਜੀਤ ਸਿੰਘ ਜੀ ਆਪ ਵੀ ਸ਼ਹਾਦਤ ਪ੍ਰਾਪਤ ਕਰ ਗਏ।

  • Sahibzada Ajit Singh ji
  • ਸਾਹਿਬਜ਼ਾਦਾ ਅਜੀਤ ਸਿੰਘ ਜੀ

ਮਾਂ ਬੋਲੀ ਦੀ ਬੁਲੰਦੀ ਲਈ ਫਿਰ ਨਿਤਰਨਗੇ ਲੱਖਾ ਸਿਧਾਣਾ, ਕੱਢਣਗੇ ਮਾਰਚ

NEXT STORY

Stories You May Like

  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • kirtan darbar organized
    ਇਟਲੀ : ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਆਯੋਜਿਤ
  • centre  s   ji ram ji   law will change the fate of workers  kewal singh dhillon
    ਕੇਂਦਰ ਦਾ 'ਜੀ ਰਾਮ ਜੀ' ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ : ਕੇਵਲ ਸਿੰਘ ਢਿੱਲੋਂ
  • moga police  special checking  law and order
    ਮੋਗਾ ਪੁਲਸ ਵੱਲੋਂ ਢਾਬਿਆਂ ’ਤੇ ਵਿਸ਼ੇਸ਼ ਚੈਕਿੰਗ, ਦਿੱਤੇ ਦਿਸ਼ਾ-ਨਿਰਦੇਸ਼
  • gurmat samagam
    ਇਟਲੀ : ਚਿਸਤੈਰਨਾ 'ਚ ਪ੍ਰਕਾਸ਼ ਦਿਹਾੜੇ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਸੰਗਤਾਂ ਨੂੰ ਕਰੇਗਾ ਨਿਹਾਲ
  • baba sukhdev singh bedi met padma shri sant niranjan das ji
    ਬਾਬਾ ਸੁਖਦੇਵ ਸਿੰਘ ਬੇਦੀ ਨੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਅਸ਼ੀਰਵਾਦ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • sube singh dgp punjab
    ਪੰਜਾਬ ਦੇ ਪਹਿਲੇ ਦਲਿਤ ਡੀ. ਜੀ. ਪੀ. ਸੂਬੇ ਸਿੰਘ ਦਾ ਦੇਹਾਂਤ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • motorcyclist dies after being hit by car
      ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • important news for 10th 12th class students
      10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ...
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +