ਚੰਡੀਗੜ੍ਹ/ਦਿੱਲੀ (ਰਮਨਜੀਤ ਸਿੰਘ) : ਰਾਜ ਸਭਾ 'ਚ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਹੁਨਰ ਸਿਖਲਾਈ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਫੰਡ ਅਲਾਟ ਕੀਤੇ ਜਾਣ ਵਿੱਚ ਪੰਜਾਬ ਦਾ ਮੁੱਦਾ ਉਠਾਇਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਸਿਰਫ ਪੰਜਾਬ ਲਈ ਹੀ ਫੰਡਾਂ 'ਚ ਅਚਾਨਕ ਗਿਰਾਵਟ ਕਿਉਂ ਆਈ ਹੈ, ਜਿਸ ਤਹਿਤ ਵਿੱਤੀ ਸਾਲ 2018-19 ਦੇ ਬਜਟ ਵਿੱਚ 62.37 ਕਰੋੜ, 2019-20 'ਚ 57.69 ਕਰੋੜ, 2020-21 'ਚ 67.55 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਦੋਂ ਕਿ 2021-22 'ਚ ਸਿਰਫ 5.05 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੀਆਂ ਕੁਰਸੀਆਂ ਨੂੰ ਅੱਗ ਲਾਉਣ ਦੇ ਮਾਮਲੇ ‘ਤੇ ਬੋਲੇ SGPC ਪ੍ਰਧਾਨ ਧਾਮੀ, ਜਾਣੋ ਕੀ ਕਿਹਾ
ਇਕ ਸਵਾਲ ਦੇ ਜਵਾਬ 'ਚ ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਬਜਟ ਦੀ ਵੰਡ ਵਿੱਚ ਭਾਰੀ ਕਮੀ ਆਈ ਹੈ। ਇਸ ਦੌਰਾਨ ਹੁਨਰ ਵਿਕਾਸ ਕੇਂਦਰ ਨਹੀਂ ਚੱਲ ਰਹੇ ਸਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵੀ ਬਹੁਤ ਘੱਟ ਸੀ। ਹਾਲਾਂਕਿ, ਮੰਤਰੀ ਨੇ ਮੌਜੂਦਾ ਵਿੱਤੀ ਸਾਲ ਵਿੱਚ ਫੰਡਾਂ ਦੀ ਵੰਡ ਅਤੇ ਹੁਨਰ ਸਿਖਲਾਈ ਲਈ ਪੀ.ਐੱਮ.ਕੇ.ਵੀ.ਵਾਈ. 4 ਯੋਜਨਾ ਦੀ ਸ਼ੁਰੂਆਤ ਬਾਰੇ ਕੁਝ ਨਹੀਂ ਕਿਹਾ। ਸੰਸਦ ਮੈਂਬਰ ਸਾਹਨੀ ਨੇ ਦੁਹਰਾਇਆ ਕਿ ਪੰਜਾਬ ਦੇ ਬਹੁਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਹੀ ਢੰਗ ਨਾਲ ਸੰਚਾਲਨ ਲਈ ਜ਼ਿਆਦਾ ਟੀਚੇ ਨਾ ਦਿੱਤੇ ਜਾਣ ਕਾਰਨ ਬਹੁਤ ਘੱਟ ਉਪਯੋਗ 'ਚ ਆਉਂਦੇ ਹਨ। ਅਸਲ 'ਚ ਇਨ੍ਹਾਂ ਹੁਨਰ ਕੇਂਦਰਾਂ ਵਿੱਚ ਹਾਜ਼ਰੀ ਬਹੁਤ ਘੱਟ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਅਪਰਾਧ ਦਰ ਹੋਰ ਰਾਜਾਂ ਨਾਲੋਂ ਬਿਹਤਰ, MP ਸੰਜੀਵ ਅਰੋੜਾ ਵੱਲੋਂ ਗਏ ਪੁੱਛੇ ਸਵਾਲ ਦਾ ਮਿਲਿਆ ਜਵਾਬ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਗੁਰਦੁਆਰਾ ਸਾਹਿਬ ਦੀਆਂ ਕੁਰਸੀਆਂ ਨੂੰ ਅੱਗ ਲਾਉਣ ਦੇ ਮਾਮਲੇ ‘ਤੇ ਬੋਲੇ SGPC ਪ੍ਰਧਾਨ ਧਾਮੀ, ਜਾਣੋ ਕੀ ਕਿਹਾ
NEXT STORY