ਸੁਲਤਾਨਪੁਰ ਲੋਧੀ (ਸੋਢੀ)- ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਸ਼ੁਰੂ ਕਰਦਿਆਂ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਸਤ-ਦੋਆਬ ਨਹਿਰ ਦਾ ਪਾਣੀ ਖੇਤੀ ਲਈ ਵਰਤਣ। ਦੋਆਬੇ ਵਿਚੋਂ ਲੰਘਦੀਆਂ ਬਿਸਤ-ਦੋਆਬ ਦੀਆਂ ਡਿਸਟੀਬਿਊਟਰੀਆਂ ਦਾ ਵੱਖ-ਵੱਖ ਇਲਾਕਿਆਂ ਵਿਚ ਨਿਰੀਖਣ ਕਰਨ ਤੋਂ ਬਾਅਦ ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬੀ ਸਿਰਫ਼ 34 ਫ਼ੀਸਦੀ ਹੀ ਨਹਿਰੀ ਪਾਣੀ ਹੀ ਵਰਤਦੇ ਹਨ, ਜਦਕਿ ਰਾਜਸਥਾਨ ਇਸ ਤੋਂ ਦੁੱਗਣਾ ਨਹਿਰੀ ਪਾਣੀ ਵਰਤ ਰਿਹਾ ਹੈ।
ਇਹ ਵੀ ਪੜ੍ਹੋ : 'ਟੋਪੀ' ਪਹਿਨਣ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ
ਜਿੱਥੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਜਿੱਥੇ ਪਹਿਲਾਂ ਖਾਲ ਹੁੰਦੇ ਸਨ ਉਹ ਹੁਣ ਨਹੀ ਰਹੇ। ਉਨ੍ਹਾਂ ਕਿਹਾ ਕਿ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਹੁਣ ਪਾਈਪ ਲਾਈਨਾਂ ਪਾਈਆਂ ਜਾਣਗੀਆਂ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਇਸ ਗੱਲ ਦਾ ਭਰੋਸਾ ਦਿੱਤਾ ਸੀ ਕਿ ਨਹਿਰਾਂ ਦਾ ਪਾਣੀ ਖੇਤਾਂ ਤਕ ਪੁੱਜਦਾ ਕਰਨ ਲਈ ਵਰਤੇ ਜਾਣ ਵਾਲੇ ਪਾਈਪਾਂ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਕਰੇਗੀ।
ਇਹ ਵੀ ਪੜ੍ਹੋ : 'ਹਰ-ਹਰ ਮਹਾਦੇਵ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 'ਮਹਾ ਸ਼ਿਵਰਾਤਰੀ' ਮੌਕੇ ਮੰਦਿਰਾਂ 'ਚ ਲੱਗੀਆਂ ਰੌਣਕਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਫੈਕਟਰੀ ਮਜ਼ਦੂਰਾਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮੰਜ਼ਰ ਦੇਖਣ ਵਾਲਿਆਂ ਦੀ ਕੰਬ ਗਈ ਰੂਹ
NEXT STORY