ਫਤਿਹਗੜ੍ਹ ਸਾਹਿਬ (ਜਗਦੇਵ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵਲੋਂ ਦੋਸ਼ੀ ਕਰਾਰ ਦਿੰਦਿਆਂ ਇਕ ਮਹੱਤਵਪੂਰਨ ਫੈਸਲਾ ਸੁਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਿਸੇ ਵੀ ਸਰਕਾਰ ਨੇ ਸਿੱਖਾਂ ਨੂੰ ਹੁਣ ਤੱਕ ਦਿੱਲੀ ਵਿਚ ਵਾਪਰੇ '84 ਦੇ ਸਿੱਖ ਕਤਲੇਮਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਕੇ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਸੀ ਪਰ ਜੋ 34 ਸਾਲਾਂ ਬਾਅਦ ਮਾਣਯੋਗ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਉਹ ਘੱਟ ਹੈ ਤੇ ਚੰਗਾ ਹੁੰਦਾ ਜੇਕਰ ਉਸ ਨੂੰ ਫਾਂਸੀ 'ਤੇ ਲਟਕਾਇਆ ਜਾਂਦਾ। ਉਨ੍ਹਾਂ ਕਿਹਾ ਕਿ ਹੁਣ ਤੱਕ ਕਾਂਗਰਸ ਪਾਰਟੀ '84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਬਜਾਏ ਵਜ਼ੀਰੀਆਂ ਤੇ ਹੋਰ ਪ੍ਰਮੁੱਖ ਅਹੁਦੇਦਾਰੀਆਂ ਦੇ ਕੇ ਨਿਵਾਜ਼ਦੀ ਰਹੀ ਹੈ ਪਰ ਹੁਣ ਭਾਵੇਂ ਦੇਰ ਨਾਲ ਸਜ਼ਾ ਸੁਣਾਈ ਗਈ ਹੈ, ਜਿਸ ਦਾ ਪੂਰੀ ਸਿੱਖ ਕੌਮ ਵਲੋਂ ਸਵਾਗਤ ਕੀਤਾ ਜਾਂਦਾ ਹੈ।
ਸਿਟੀ ਸੈਂਟਰ ਘੋਟਾਲਾ : ਪੰਜਾਬ ਸਰਕਾਰ ਕੋਲ ਜਵਾਬ ਦੇਣ ਦਾ ਆਖਰੀ ਮੌਕਾ
NEXT STORY