ਡੇਰਾ ਬਾਬਾ ਨਾਨਕ (ਵਤਨ)- ਅੱਜ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਧਾਰੋਵਾਲੀ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ 100ਵੇਂ ਸ਼ਹੀਦੀ ਦਿਹਾੜੇ ਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿਚ ਸੰਤ ਸਮਾਜ ਦੇ ਪ੍ਰਤੀਨਿਧੀਆਂ, ਸਿਆਸੀ ਸ਼ਖਸੀਅਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਵੱਖ-ਵੱਖ ਜਥਿਆਂ ਨੇ ਗੁਰਬਾਣੀ ਦੇ ਰਸਭਿੰਨ੍ਹੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕੈਬਨਿਟ ਮੰਤਰੀ ਰੰਧਾਵਾ, ਸੰਤ ਸਮਾਜ ਦੇ ਪ੍ਰਤਿਨਿਧੀਆਂ ਅਤੇ ਹੋਰਨਾਂ ਨੇ ਇਕ ਸੁਰ ਵਿਚ ਕਿਹਾ ਕਿ ਜਿਸ ਤਰ੍ਹਾਂ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਨੇ ਗੁਰਦੁਆਰਿਆਂ ਨੂੰ ਮੁਕਤ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ, ਅੱਜ ਉਸੇ ਤਰਾਂ ਸ਼੍ਰੋਮਣੀ ਕਮੇਟੀ ਨੂੰ ਮਹੰਤਾਂ ਤੋਂ ਮੁਕਤ ਕਰਵਾਉਣ ਲਈ ਹੰਭਲਾ ਮਾਰਨਾ ਪੈਣਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਧਾਰਮਿਕ ਸੰਸਥਾ ਨਾ ਹੋ ਕੇ ਇਕ ਸਿਆਸੀ ਪਾਰਟੀ ਦੀ ਪ੍ਰਤੀਨਿਧਿਤਾ ਕਰਨ ਲੱਗ ਪਈ ਹੈ, ਜਿਸ ਨਾਲ ਸ਼੍ਰੋਮਣੀ ਕਮੇਟੀ ਦਾ ਅਸਲ ਮਕਸਦ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਮੈਨ ਭਗਵੰਤ ਪਾਲ ਸਿੰਘ ਸੱਚਰ, ਐੱਸ. ਐੱਸ. ਪੀ ਰਛਪਾਲ ਸਿੰਘ, ਅਮਰੀਕ ਸਿੰਘ ਸ਼ਾਹਪੁਰ ਗੋਰਾਇਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਉਦੇਵੀਰ ਸਿੰਘ ਰੰਧਾਵਾ, ਮੈਡਮ ਜਤਿੰਦਰ ਕੌਰ ਰੰਧਾਵਾ, ਨਿਰਮਲ ਸਿੰਘ ਮਾਨ ਚੇਅਰਮੈਨ, ਹਰਵਿੰਦਰ ਪਾਲ ਸਿੰਘ ਬੰਟੀ, ਮੁਨੀਸ਼ ਮਹਾਜਨ, ਰਤਨ ਪਾਲ ਮੈਨੇਜਰ, ਜਨਕ ਰਾਜ ਮਹਾਜਨ, ਕਮਲਪ੍ਰੀਤ ਸਿੰਘ ਮੰਨੂੰ ਕਾਹਲੋਂ, ਹਰਭਜਨ ਸਿੰਘ ਰੱਤੜ ਛੱਤੜ, ਮਨਜੀਤ ਸਿੰਘ ਚਿੱਕੜੀ ਆਦਿ ਹਾਜ਼ਰ ਸਨ।
ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦੀ ਯਾਦ ’ਚ ਅੰਮ੍ਰਿਤਸਰ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਰਖਾਏ ਗਏ ਪਾਠ
NEXT STORY