ਬਠਿੰਡਾ (ਬਿਊਰੋ) : ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਜਿਸ ਤੋਂ ਇਕ ਦਿਨ ਬਾਅਦ ਡੇਰਾ ਸੱਚਾ ਸੌਦਾ ਦੇ ਪੰਜਾਬ ਦੇ ਮੁੱਖ ਦਫ਼ਤਰ ਪਿੰਡ ਸਲਾਬਤਪੁਰਾ ਵਿਚ ਭੰਡਾਰਾ ਕੀਤਾ ਗਿਆ। ਹਾਲਾਂਕਿ ਇਹ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਸੀ ਪਰ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੋਏ ਇਸ ਸਮਾਗਮ ਨੂੰ ਸਿਆਸੀ ਗਲਿਆਰਿਆਂ ਵਿਚ ਡੇਰੇ ਦੇ ਸ਼ਕਤੀ ਪ੍ਰਦਰਸ਼ਨ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਇਸ ਸਮਾਗਮ ਵਿਚ ਜਿਥੇ ਵੱਡੀ ਗਿਣਤੀ ’ਚ ਡੇਰਾ ਪ੍ਰੇਮੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ, ਉਥੇ ਹੀ ਇਸ ਸਮਾਗਮ ’ਚ ਕਾਂਗਰਸ, ‘ਆਪ’, ਅਕਾਲੀ ਦਲ ਅਤੇ ਭਾਜਪਾ ਦੇ ਕਈ ਵੱਡੇ ਨੇਤਾ ਵੀ ਪਹੁੰਚੇ ਹੋਏ ਸਨ।
ਪੜ੍ਹੋ ਇਹ ਵੀ ਖ਼ਬਰ - ਪਟਿਆਲਾ ’ਚ ਵੱਡੀ ਵਾਰਦਾਤ: ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ
ਸਮਾਗਮ ਵਿਚ ਸਿਆਸੀ ਲੋਕਾਂ ਦੀ ਹਾਜ਼ਰੀ ਨਾਲ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ ਕਿ ਡੇਰੇ ਵੱਲੋਂ ਚੋਣਾਂ ਨੂੰ ਲੈ ਕੇ ਕਿਸੇ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ। ਹਾਲਾਂਕਿ ਪ੍ਰਬੰਧਕੀ ਕਮੇਟੀ ਦੇ ਮੈਂਬਰ ਰਾਮ ਸਿੰਘ ਨੇ ਸੰਗਤ ਨੂੰ ਡੇਰੇ ਦੇ ਬੁਰੇ ਸਮੇਂ ਵਿਚ ਸਾਥ ਦੇਣ ਵਾਲਿਆਂ ਨਾਲ ਚੱਲਣ ਦੀ ਗੱਲ ਕਹੀ ਪਰ ਕਿਸੇ ਪਾਰਟੀ ਦਾ ਨਾਂ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਦੇਖਣਾ ਚਾਹੀਦਾ ਹੈ ਕਿ ਕੌਣ ਸਾਡੇ ਨਾਲ ਹਨ ਤੇ ਕੌਣ ਸਾਡੇ ਖ਼ਿਲਾਫ਼। ਜੋ ਡੇਰੇ ਦਾ ਨਾਂ ਸਹੀ ਢੰਗ ਨਾਲ ਨਹੀਂ ਲੈਂਦਾ, ਉਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਭੰਡਾਰੇ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਇਹ ਨੇਤਾ
ਭੰਡਾਰੇ ’ਚ ਕਾਂਗਰਸ ਪਾਰਟੀ ’ਚੋਂ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਤੇ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਮੌੜ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰ ਮਨੋਜ ਬਾਲਾ ਬਾਂਸਲ ਅਤੇ ਰਾਹੁਲ ਇੰਦਰ ਸਿੱਧੂ ਪਹੁੰਚੇ ਹੋਏ ਸਨ। ਦੂਜੇ ਪਾਸੇ ਭਾਜਪਾ ਤੋਂ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੁਨੀਤਾ ਗਰਗ, ਐਡਵੋਕੇਟ ਮੋਹਨ ਲਾਲ ਗਰਗ, ਵੀਨਾ ਗਰਗ, ਹਰਜੀਤ ਗਰੇਵਾਲ ਪਹੁੰਚੇ ਸਨ। ਭੰਡਾਰੇ ’ਚ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਜਗਰੂਪ ਗਿੱਲ ਅਤੇ ਅਕਾਲੀ ਦਲ (ਬ) ਦੇ ਦਿੜ੍ਹਬਾ ਤੋਂ ਉਮੀਦਵਾਰ ਗੁਲਜਾਰ ਮੂਨਕ ਪਹੁੰਚੇ ਹੋਏ ਸਨ।
ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ
ਜੰਡਿਆਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕਤਲ, ਸੈਂਟਰ ਦੇ ਮਾਲਕ ਸਣੇ 3 ਵਿਅਕਤੀਆਂ 'ਤੇ ਕੇਸ ਦਰਜ
NEXT STORY