ਚੰਡੀਗੜ੍ਹ (ਬਿਊਰੋ) - ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦਾ ਸਮਰਥਨ ਪੰਜਾਬੀ ਕਲਾਕਾਰ ਵਧ ਚੜ੍ਹ ਕੇ ਕਰ ਰਹੇ ਹਨ, ਉਥੇ ਹੀ ਬਾਲੀਵੁੱਡ ਦੇ ਕਈ ਅਜਿਹੇ ਸਿਤਾਰੇ ਹਨ, ਜੋ ਇਸ ਮਾਮਲੇ 'ਤੇ ਚੁੱਪ ਹਨ। ਇੰਨਾਂ ਹੀ ਨਹੀਂ ਸਗੋ ਇਨ੍ਹਾਂ ਸਿਤਾਰਿਆਂ ਨੇ ਕਿਸਾਨਾਂ ਦੇ ਹੱਕ 'ਚ ਇਕ ਵੀ ਪੋਸਟ ਨਹੀਂ ਸਾਂਝੀ ਕੀਤੀ। ਇਨ੍ਹਾਂ 'ਚੋ ਇਕ ਹੈ ਬਾਲੀਵੁੱਡ ਦਾ ਸੁਪਰਸਟਾਰ ਸਲਮਾਨ ਖ਼ਾਨ। ਸਲਮਾਨ ਖ਼ਾਨ ਵੀ ਇਸ ਮੁੱਦੇ 'ਤੇ ਚੁੱਪ ਧਾਰੀ ਬੈਠੇ ਹਨ। ਤਾਲਾਬੰਦੀ ਦੌਰਾਨ ਸਲਮਾਨ ਖ਼ਾਨ ਨੇ ਖੇਤੀ ਕਰਦਿਆਂ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ।
ਕਦੇ ਝੋਨਾ ਬੀਜਦੇ ਹੋਏ ਅਤੇ ਕਦੇ ਖੇਤਾਂ 'ਚ ਹਲ ਚਲਾਉਂਦੇ ਹੋਏ। ਸਲਮਾਨ ਖ਼ਾਨ ਦੀਆਂ ਅਜਿਹੀਆਂ ਕਈ ਤਸਵੀਰਂ ਅਤੇ ਵੀਡੀਓ ਕਾਫ਼ੀ ਵਾਇਰਲ ਹੋਏ ਸਨ। ਉਦੋਂ ਸਲਮਾਨ ਖ਼ਾਨ ਨੇ ਟਵਿੱਟਰ 'ਤੇ ਮਿੱਟੀ 'ਚ ਲਿੱਬੜ ਕੇ ਕਾਫ਼ੀ ਤਸਵੀਰਾਂ ਖਿਚਵਾਈਆਂ ਸਨ ਅਤੇ ਲਿਖਿਆ ਸੀ ਕਿਸਾਨਾਂ ਦਾ ਸਨਮਾਨ ਕਰੋ।
ਹੁਣ ਬਾਲੀਵੁੱਡ ਦੇ ਜਿਹੜੇ ਸਿਤਾਰਿਆਂ ਨੇ ਕਿਸਾਨ ਅੰਦੋਲਨ 'ਤੇ ਚੁੱਪੀ ਧਾਰੀ ਹੈ ਉਨ੍ਹਾਂ 'ਚ ਸਲਮਾਨ ਖ਼ਾਨ ਵੀ ਹੈ। ਉਨ੍ਹਾਂ ਹੁਣ ਤਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਅਜਿਹੇ 'ਚ ਉਨ੍ਹਾਂ ਦੇ ਪ੍ਰਸ਼ੰਸਕ ਟਿੱਪਣੀਆਂ ਦੀ ਰਾਹ ਦੇਖ ਰਹੇ ਹਨ। ਆਖਿਰ ਇਹ ਚੁੱਪੀ ਸੋਚੀ ਸਮਝੀ ਰਣਨੀਤੀ ਹੈ ਜਾਂ ਫਿਰ ਸਲਮਾਨ ਬੋਲਣਗੇ ਇਹ ਤਾਂ ਸਮਾਂ ਹੀ ਦੱਸੇਗਾ।
ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆ ਦੋ ਮੰਗਾਂ
ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਬੀਤੇ ਦਿਨ ਬੁੱਧਵਾਰ ਹੋਈ। ਇਸ ਬੈਠਕ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਗਿਆਨ ਭਵਨ 'ਚ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਇਸ ਬੈਠਕ 'ਚ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਮੰਨੀਆਂ ਹਨ, ਜਿਸ 'ਚ ਬਿਜਲੀ ਸੋਧ ਬਿੱਲ 2020 ਸਰਕਾਰ ਨਹੀਂ ਲਿਆਵੇਗੀ। ਦੂਜਾ, ਪਰਾਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਝੁਕੀ ਹੈ, ਜਿਸ 'ਚ 1 ਕਰੋੜ ਜੁਰਮਾਨੇ ਦੀ ਤਜਵੀਜ਼ ਹੈ। ਯਾਨੀ ਕਿ ਸਰਕਾਰ ਹਵਾ ਪ੍ਰਦੂਸ਼ਣ ਨਾਲ ਜੁੜੇ ਆਰਡੀਨੈਂਸ 'ਚ ਬਦਲਾਅ ਲਈ ਸਰਕਾਰ ਤਿਆਰ ਹੈ। ਸਰਕਾਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਤਿਆਰ ਨਹੀਂ ਹੈ। ਇਸ ਤੋਂ ਇਲਾਵਾ ਸਰਕਾਰ ਨੇ ਐੱਮ. ਐੱਸ. ਪੀ. 'ਤੇ ਲਿਖਤੀ ਗਰੰਟੀ ਨੂੰ ਦੁਹਰਾਇਆ ਹੈ। ਉਥੇ ਹੀ ਹੁਣ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ। ਸੂਤਰਾਂ ਮੁਤਾਬਕ ਸਰਕਾਰ ਐੱਮ. ਐੱਸ. ਪੀ. 'ਤੇ ਕਮੇਟੀ ਬਣਾਉਣ ਨੂੰ ਤਿਆਰ ਹੋ ਗਈ ਹੈ।
ਦੱਸਣਯੋਗ ਹੈ ਕਿ ਪਹਿਲੇ ਗੇੜ ਦੀ ਬੈਠਕ 'ਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਪਰ ਸਰਕਾਰ ਦਾ ਇਸ ਪ੍ਰਤੀ ਕੋਈ ਵੀ ਸਕਾਰਾਤਮਕ ਪ੍ਰਤੀਕਰਮ ਨਜ਼ਰ ਨਹੀਂ ਆਇਆ। ਇਸ ਗੱਲ ਦਾ ਖ਼ੁਲਾਸਾ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਪਹਿਲੀਆਂ 5 ਬੈਠਕਾਂ ਸਮੇਂ ਜਿਨ੍ਹਾਂ ਤਰਕਾਂ 'ਤੇ ਗੱਲ ਕਰ ਰਹੀ ਸੀ, ਇਸ ਬੈਠਕ 'ਚ ਉਹ ਇਕ ਕਦਮ ਪਿਛਾਂਹ ਹੁੰਦੀ ਨਜ਼ਰ ਆਈ।
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
ਸਰਹੱਦ ਪਾਰੋਂ ਅੱਤਵਾਦ ਨੂੰ ਠੱਲ੍ਹਣ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਸਥਾਪਿਤ ਹੋਵੇਗਾ ਐੱਸ. ਪੀ. ਵੀ.
NEXT STORY