ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਨਾਲ ਸ਼ਨੀਵਾਰ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਕਪਿਲ ਪੰਡਿਤ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤਾ ਹਨ। ਉਕਤ ਨੇ ਦੱਸਿਆ ਹੈ ਕਿ ਲਾਰੈਂਸ ਨੇ ਬਾਲੀਵੁੱਡ ਸੁਪਰ ਸਟਾਰ ਸਲਾਮ ਖਾਨ ਦੀ ਫਿਰ ਰੇਕੀ ਕਰਵਾਈ ਹੈ। ਰੇਕੀ ਕਰਨ ਲਈ ਕਪਿਲ ਪੰਡਿਤ ਅਤੇ ਮਹਾਰਾਸ਼ਟਰ ਦਾ ਸ਼ਾਰਪ ਸ਼ੂਟਰ ਸੰਤੋਸ਼ ਯਾਦਵ ਕਈ ਦਿਨ ਮੁੰਬਈ ਵਿਚ ਰਹੇ। ਕਪਿਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਹੈ। ਇਨ੍ਹਾਂ ਸਾਰਿਆਂ ਨੂੰ ਲਾਰੈਂਸ ਦਾ ਭਾਣਜਾ ਸਚਿਨ ਥਾਪਨ ਲੀਡ ਕਰ ਰਿਹਾ ਸੀ। ਪੰਜਾਬ ਪੁਲਸ ਸਲਮਾਨ ਖਾਨ ਨੂੰ ਦਿੱਤੀ ਗਈ ਧਮਕੀ ਦੀ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਰੇਹੜੀ ਵਾਲੇ ਕੋਲ ਆਈ ਅਨਾਰਾਂ ਦੀ ਪੇਟੀ ਨੇ ਪਾਇਆ ਭੜਥੂ, ਜਦੋਂ ਖੋਲ੍ਹ ਕੇ ਦੇਖੀ ਤਾਂ ਉੱਡੇ ਹੋਸ਼
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਕਪਿਲ ਪੰਡਿਤ ਜੋ ਰਾਜਸਥਾਨ ਦੇ ਜ਼ਿਲ੍ਹਾ ਚੁਰੂ ਵਿਚ ਉਸ ਦੇ ਜੱਦੀ ਪਿੰਡ ਬੇਵੜ ਦੇ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿਚ ਜੇਲ੍ਹ 'ਚ ਬੰਦ ਸੀ, ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਆਪਣੀ ਮਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਾਲ 2021 ਵਿਚ ਪੈਰੋਲ ’ਤੇ ਬਾਹਰ ਆਇਆ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ। ਡੀ. ਜੀ. ਪੀ. ਨੇ ਕਿਹਾ ਕਿ ਉਦੋਂ ਹੀ ਉਸ ਨਾਲ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਕਤਲ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸਲਮਾਨ ਖਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ। ਕਪਿਲ ਨੇ ਖੁਲਾਸਾ ਕੀਤਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ ’ਤੇ ਪਹਿਲਾਂ ਵੀ ਉਸਨੇ ਸਿੱਧੂ ਮੂਸੇਵਾਲਾ ਦੀ ਕਈ ਵਾਰ ਰੇਕੀ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਆਨਲਾਈਨ ਮਿਲੇਗੀ ਐੱਨ. ਓ. ਸੀ.
ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਵਿਦੇਸ਼ਾਂ ਨੂੰ ਫਰਾਰ ਹੋਏ ਗੈਂਗਸਟਰਾਂ ਨੂੰ ਫੜਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਵਿਚ ਹਿਰਾਸਤ ’ਚ ਲਿਆ ਗਿਆ ਹੈ ਅਤੇ ਜਲਦੀ ਹੀ ਉਸਨੂੰ ਭਾਰਤ ਹਵਾਲੇ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੁਲਸ ਨੇ ਇਸ ਮਾਮਲੇ ਵਿਚ 24 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੀਆਂ ਪ੍ਰਾਪਤੀਆਂ ਵਿਚ ਇਹ ਇਕ ਹੋਰ ਵਾਧਾ ਹੈ। ਦੱਸਣਯੋਗ ਹੈ ਕਿ ਪੁਲਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਐਤਵਾਰ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕਰਕੇ ਛੇ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਆਸਟ੍ਰੇਲੀਆ ਭੇਜੀ ਪਤਨੀ ਨੇ ਵਿਖਾਏ ਅਸਲ ਰੰਗ, ਹੋਇਆ ਉਹ ਜੋ ਸੁਫ਼ਨੇ ’ਚ ਵੀ ਨਹੀਂ ਸੀ ਸੋਚਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ
NEXT STORY