ਹੁਸ਼ਿਆਰਪੁਰ (ਘੁੰਮਣ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਜਰਮਨ ਦੇ ਸ਼ਹਿਰ ਬਰਲਿਨ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ 2027 ਵਿਚ ਐੱਨ. ਆਰ. ਆਈਜ਼ ਦੇ ਸਹਿਯੋਗ ਨਾਲ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀ ਕਾਂਗਰਸ ਯੂ. ਐੱਸ. ਏ. ਨੇ ਗੱਲਬਾਤ ਰਾਹੀਂ ਦੱਸਿਆ ਇਸ ਮੌਕੇ ਸੈਮ ਪਿਤਰੋਦਾ, ਡਾ. ਆਰਤੀ ਕ੍ਰਿਸ਼ਨਾ, ਰਾਜਵਿੰਦਰ ਸਿੰਘ, ਕਮਲਪ੍ਰੀਤ ਧਾਲੀਵਾਲ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ। ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਮੌਕੇ ਮਹਿੰਦਰ ਸਿੰਘ ਗਿਲਜੀਆਂ ਨੇ ਰਾਹੁਲ ਗਾਂਧੀ ਨਾਲ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਅਤੇ ਉਨ੍ਹਾਂ ਨੇ ਭਰੋਸਾ ਦਵਾਇਆ ਕਿ ਇਸ ਵੇਲੇ ਭਾਰਤੀ ਐੱਨ. ਆਰ. ਆਈ. ਦੀ ਵੱਡੀ ਗਿਣਤੀ ਕਾਂਗਰਸ ਸਮਰਥਕ ਹੈ ਉਹ ਭਾਜਪਾ ਦੀ ਰਣਨੀਤੀ ਤੋਂ ਪਰੇਸ਼ਾਨ ਹਨ।
ਇਹ ਵੀ ਪੜ੍ਹੋ: ਮਨਰੇਗਾ ਦਾ ਨਾਂ ਬਦਲਣ 'ਤੇ ਕਾਂਗਰਸ ਦਾ ਪ੍ਰਦਰਸ਼ਨ, ਰਾਜਾ ਵੜਿੰਗ ਬੋਲੇ-ਕੇਂਦਰ ਕਰ ਰਹੀ ਗ਼ਰੀਬਾਂ ਨਾਲ ਧੱਕਾ
ਇਸ ਮੌਕੇ ਉਹਨਾਂ ਤੋਂ ਇਲਾਵਾ ਰਾਜਵਿੰਦਰ ਸਿੰਘ ਸਵਿਟਜ਼ਰਲੈਂਡ, ਕੋਆਰਡੀਨੇਟਰ ਦਲਜੀਤ ਸਿੰਘ ਸਹੋਤਾ, ਪ੍ਰਮੋਦ ਕੁਮਾਰ ਮਿੰਟੂ ਪ੍ਰਧਾਨ ਯੂਰਪ, ਸੁਖਚੈਨ ਸਿੰਘ ਠੀਕਰੀਵਾਲਾ ਵਾਈਸ ਪ੍ਰਧਾਨ ਯੂਰਪ, ਬਲਵਿੰਦਰ ਸਿੰਘ ਗੁਰਦਾਸਪੁਰੀਆ, ਕਮਲਪ੍ਰੀਤ ਧਾਲੀਵਾਲ ਯੂ. ਕੇ, ਡਾ. ਸੋਨੀਆ ਕੌਰ ਪ੍ਰਧਾਨ ਮਹਿਲਾ ਵਿੰਗ ਯੂਰਪ, ਅਤੇ ਆਸਟਰੀਆ ਦੇਸਾਂ ਤੋਂ ਕਾਂਗਰਸ ਦੇ ਆਗੂ ਉਚੇਚੇ ਤੌਰ 'ਤੇ ਮੌਜੂਦ ਸਨ।
ਇਹ ਵੀ ਪੜ੍ਹੋ: ਪਾਸਟਰ ਅੰਕੁਰ ਨਰੂਲਾ ਦੇ ਬਿਆਨ 'ਤੇ ਭੜਕਿਆ ਜਲੰਧਰ 'ਚ ਕਤਲ ਕੀਤੀ ਕੁੜੀ ਦਾ ਪਰਿਵਾਰ, ਕਿਹਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਹਾਦਸਾ! 2 ਕਾਰਾਂ ਦੀ ਭਿਆਨਕ ਟੱਕਰ, ਉੱਡੇ ਪਰਖੱਚੇ (ਵੀਡੀਓ)
NEXT STORY