ਫ਼ਰੀਦਕੋਟ (ਹਾਲੀ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਸਮੂਹ ਸੰਮਤੀ ਮੁਲਾਜ਼ਮਾਂ ਨੇੇ ਸੂਬਾ ਕਮੇਟੀ ਦੇ ਹੁਕਮਾਂ ਮੁਤਾਬਕ ਅੱਜ ਤੋਂ ਲਡ਼ੀਵਾਰ ਕਲਮ ਛੋਡ਼ ਹਡ਼ਤਾਲ ਸ਼ੁਰੂ ਕਰਨ ਦੀ ਲਡ਼ੀ ਤਹਿਤ ਜ਼ਿਲਾ ਫਰੀਦਕੋਟ ਦੇ ਤਿੰਨਾਂ ਬਲਾਕਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਰੋਸ ਧਰਨਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਬੇਅੰਤ ਸਿੰਘ ਢਿੱਲੋਂ ਜ਼ਿਲਾ ਪ੍ਰਧਾਨ, ਹਰਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ, ਅਮਰਜੀਤ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ ਅਤੇ ਇਕਬਾਲ ਸਿੰਘ ਬਲਾਕ ਪ੍ਰਧਾਨ ਜੈਤੋ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਅਹਿਮ ਮੰਗਾਂ ਜਿਵੇਂ, ਸੰਮਤੀ ਮੁਲਾਜ਼ਮਾਂ ਦੀਆਂ ਤਨਖਾਹਾਂ ਖਜ਼ਾਨੇ ਰਾਹੀਂ ਲਗਾਤਾਰ ਜਾਰੀ ਕਰਨਾ, ਸਮੂਹ ਸੰਮਤੀ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਪੰਚਾਇਤ ਅਫਸਰ ਨੂੰ ਕਾਰਜਸਾਧਕ ਅਫਸਰ ਪੰਚਾਇਤ ਸੰਮਤੀ ਦੀ ਅਸਾਮੀ ਉੱਪਰ ਤਰੱਕੀ ਦੇਣ ਨੂੰ ਮਹਿਕਮੇ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਅਫਸਰਸ਼ਾਹੀ ਮੰਨਣ ਦੀ ਬਜਾਏ ਵਾਰ-ਵਾਰ ਲਾਰੇ ਲਾ ਕੇ ਸਮਾਂ ਲੰਘਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਫ਼ਰੀਦਕੋਟ ਦੇ ਬਲਾਕ ਜੈਤੋ ਵਿਖੇ ਅਜੈਪਾਲ ਸਿੰਘ ਪੰਚਾਇਤ ਸਕੱਤਰ ਪਿਛਲੇ 11 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਮਾਨਸਿਕ ਦਬਾਅ ਹੇਠ ਪਿਛਲੇ ਦਿਨੀਂ ਇਕ ਸਡ਼ਕ ਹਾਦਸੇ ਦੌਰਾਨ ਆਪਣੀ ਜਾਨ ਗੁਆ ਚੁੱਕੇ ਹਨ ਪਰ ਇਸ ਗੂੰਗੀ-ਬੋਲ਼ੀ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੀ ਕੈਬਨਿਟ ਮੀਟਿੰਗ ਵਿਚ ਉਨ੍ਹਾਂ ਦੀਅਾਂ ਸਾਰੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਚਾਇਤੀ ਚੋਣਾਂ ਦਾ ਸਮਾਂ ਹੋਣ ਕਾਰਨ ਹੋਣ ਵਾਲੇ ਕਿਸੇ ਕਿਸਮ ਦੇ ਨੁਕਸਾਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਸਮੇਂ ਕਮਲਜੀਤ ਕੌਰ ਸੁਪਰਡੈਂਟ, ਗੁਰਸਾਹਿਬ ਸਿੰਘ, ਬਲਦੇਵ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਅਜੈਪਾਲ ਸ਼ਰਮਾ, ਸਿਮਰਨਜੀਤ ਸਿੰਘ, ਅਮਨ ਸਾਗਰ, ਹਰਚਰਨ ਸਿੰਘ, ਸ਼ਰਦੂਲ ਸਿੰਘ, ਰਾਜ ਸਿੰਘ, ਰਾਕੇਸ਼ ਕੁਮਾਰ, ਨਰਿੰਦਰ ਕੌਰ, ਗੁਰਪ੍ਰੀਤ ਕੌਰ, ਮਨਪ੍ਰੀਤ ਸਿੰਘ ਆਦਿ ਮੌਜੂਦ ਸਨ।
ਮੋਹਾਲੀ ’ਚ ਕਰਿਆਨੇ ਦੀਆਂ ਦੁਕਾਨਾਂ ’ਤੇ ਛਾਪੇ, 29 ਚਲਾਨ ਕੀਤੇ
NEXT STORY