ਪਟਿਆਲਾ/ਸਨੌਰ (ਜੋਸਨ)- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਖਨੌਰੀ ਬਾਰਡਰ, ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ। ਇਸ ਟੀਮ ’ਚ ਐੱਸ.ਐੱਸ.ਪੀ. ਪਟਿਆਲਾ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲਾ, ਐੱਸ.ਡੀ.ਐੱਮ. ਪਾਤੜਾਂ ਅਸ਼ੋਕ ਕੁਮਾਰ ਵੀ ਸ਼ਾਮਲ ਸਨ।
ਇਸੇ ਦੌਰਾਨ ਪਿਛਲੇ ਦਿਨੀਂ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਵੀ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਉਨ੍ਹਾਂ ਨੂੰ ਤੁਰੰਤ ਆਪਣੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਵੀ ਕੀਤੀ ਹੈ।
ਇਹ ਵੀ ਪੜ੍ਹੋ- ਅੱਜ ਖਨੌਰੀ ਬਾਰਡਰ 'ਤੇ ਹੋਵੇਗੀ ਕਿਸਾਨਾਂ ਦੀ ਮਹਾਂਪੰਚਾਇਤ, ਦੇਸ਼ ਭਰ ਦੇ ਕਿਸਾਨ ਕਰਨਗੇ ਸ਼ਿਰਕਤ
ਟੀਮ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕਰਦਿਆਂ ਢੁੱਕਵਾਂ ਇਲਾਜ ਕਰਵਾਉਣ ਦੀ ਮੁੜ ਤੋਂ ਪੇਸ਼ਕਸ਼ ਕੀਤੀ। ਉਨ੍ਹਾਂ ਨੇ ਕਿਸਾਨ ਆਗੂ ਨੂੰ ਜਾਣੂ ਕਰਵਾਇਆ ਕਿ ਇਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਕਿਸਾਨ ਆਗੂ ਡੱਲੇਵਾਲ ਅਤੇ ਉਸ ਦੇ ਸਾਥੀਆਂ ਨੇ ਸਰਕਾਰ ਦੀ ਟੀਮ ਦੀ ਪੇਸ਼ਕਸ਼ ਨੂੰ ਮੁੜ ਠੁਕਰਾ ਦਿੱਤਾ।
ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ ’ਤੇ 24 ਘੰਟੇ ਡਿਊਟੀ ’ਤੇ ਹਨ ਅਤੇ 2 ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਦੇ ਡਿਪਟੀ ਮੈਡੀਕਲ ਸੁਪਰਡੈਂਟ ਤੇ ਐਸੋਸੀਏਟ ਪ੍ਰੋਫੈਸਰ ਐਨੇਸਥੀਸੀਆ ਡਾ. ਗੁਰਜੀਤ ਸਿੰਘ ਗਾਂਧੀ, ਐਸੋਸੀਏਟ ਪ੍ਰੋਫੈਸਰ ਸਰਜਰੀ ਡਾ. ਦਿਨੇਸ਼ ਕੁਮਾਰ ਪਾਸੀ, ਐਸੋਸੀਏਟ ਪ੍ਰੋਫੈਸਰ ਮੈਡੀਵਾਈਨ ਡਾ. ਮਨਜਿੰਦਰ ਸਿੰਘ ਮਾਨ, ਮੈਡੀਕਲ ਅਫਸਰ ਆਰਥੋਪੈਡਿਕਸ ਡਾ. ਨਿਰਮਲ ਦਾਸ ਸਮੇਤ ਮਾਤਾ ਕੌਸ਼ੱਲਿਆ ਹਸਪਤਾਲ ਦੇ ਐੱਸ. ਐੱਮ. ਓ. ਡਾ. ਵਿਕਾਸ ਗੋਇਲ, ਸੀ. ਐੱਚ. ਸੀ. ਬਾਦਸ਼ਾਹਪੁਰ ਦੇ ਐੱਸ. ਐੱਮ. ਓ. ਡਾ. ਸ਼ੈਲੀ ਜੇਤਲੀ, ਏ. ਈ. ਸੀ. ਜੀ. ਟੈਕਨੀਸ਼ੀਅਨ ਮਨਦੀਪ ਸਿੰਘ ਅਤੇ ਲੈਬ ਟੈਕਨੀਸ਼ੀਅਨ ਯੋਗੇਸ਼ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਵਿਆਹ ਤੋਂ ਪਹਿਲਾਂ ਹੀ 'ਗ਼ਾਇਬ' ਹੋ ਗਿਆ ਮੁੰਡਾ, ਹੱਥ 'ਚ ਫੋਟੋ ਫੜ ਰੋਂਦੀ ਮਾਂ ਦਾ ਨਹੀਂ ਦੇਖ ਹੁੰਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਖਨੌਰੀ ਬਾਰਡਰ 'ਤੇ ਹੋਵੇਗੀ ਕਿਸਾਨਾਂ ਦੀ ਮਹਾਂਪੰਚਾਇਤ, ਦੇਸ਼ ਭਰ ਦੇ ਕਿਸਾਨ ਕਰਨਗੇ ਸ਼ਿਰਕਤ
NEXT STORY