ਸਮਰਾਲਾ (ਵਿਪਨ) : ਕੋਰੋਨਾ ਕਾਲ ਦੌਰਾਨ ਭਾਵੇਂ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਦੁਬਾਰਾ ਸ਼ੁਰੂ ਕਰਵਾ ਦਿੱਤਾ ਗਿਆ ਹੈ ਪਰ ਅਜੇ ਵੀ ਸਕੂਲ ਜਾਣ ਵਾਲੇ ਵਿਦਿਆਰਥੀਆਂ 'ਤੇ ਖ਼ਤਰਾ ਮੰਡਰਾ ਰਿਹਾ ਹੈ ਕਿਉਂਕਿ ਸਕੂਲਾਂ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਹਿਲਾਂ ਜਿੱਥੇ ਅਮਲੋਹ ਦੇ ਸਰਕਾਰੀ ਸਕੂਲ 'ਚ ਅਧਿਆਪਕਾ ਨੂੰ ਕੋਰੋਨਾ ਹੋਇਆ ਸੀ, ਉੱਥੇ ਹੀ ਹੁਣ ਸਮਰਾਲਾ ਦੇ ਇਕ ਸਕੂਲ 'ਚ ਵੀ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸਕੂਲ 'ਚ ਪੜ੍ਹਾਉਂਦੇ ਇਕ ਅਧਿਆਪਕ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ, ਜਿਸ ਤੋਂ ਬਾਅਦ ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਅਤੇ ਅਧਿਆਪਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਲ ਗੱਡੀਆਂ ਰੋਕਣ ਬਾਰੇ 'ਜਾਖੜ' ਦਾ ਤੰਜ, 'ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ 'ਤੇ ਵੀ ਪਾਬੰਦੀ ਨਾ ਲੱਗ ਜਾਵੇ'
ਕੋਰੋਨਾ ਪੀੜਤ ਅਧਿਆਪਕ ਨੂੰ ਸਿਹਤ ਮਹਿਕਮੇ ਵੱਲੋਂ ਘਰ 'ਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਸਕੂਲੀ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਮਰਾਲਾ ਦੇ ਐਸ. ਐਮ. ਓ. ਤਰਕਜੋਤ ਸਿੰਘ ਨੇ ਦੱਸਿਆ ਕਿ ਸਕੂਲ ਖੋਲ੍ਹਣ ਤੋਂ ਬਾਅਦ ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਸ ਦੌਰਾਨ ਇਕ ਅਧਿਆਪਕ ਕੋਰੋਨਾ ਪਾਜ਼ੇਟਿਵ ਪਾਇਆ ਗਿਆ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਪਿੱਛੋਂ ਪਤੀ ਦੇ ਅਸਲੀ ਰੰਗ ਨੇ ਬੇਰੰਗ ਕੀਤੀ ਜ਼ਿੰਦਗੀ, ਸੋਚਿਆ ਨਹੀਂ ਸੀ ਇੰਨਾ ਮਾੜਾ ਹੋਵੇਗਾ ਅਖ਼ੀਰ
ਉਨ੍ਹਾਂ ਕਿਹਾ ਕਿ ਅਧਿਆਪਕ ਨੂੰ ਇਕਾਂਤਵਾਸ ਕਰਨ ਤੋਂ ਬਾਅਦ ਉਸ ਦੇ ਸੰਪਰਕ 'ਚ ਆਏ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਸਕੂਲ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਵਾਇਰਸ ਦੀ ਬੀਮਾਰੀ ਨੂੰ ਖਤਮ ਨਾ ਸਮਝਿਆ ਜਾਵੇ ਅਤੇ ਇਸ ਤੋਂ ਬਚਣ ਲਈ ਹਰ ਕਿਸੇ ਨੂੰ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਮੰਨਣਾ ਚਾਹੀਦਾ ਹੈ।
ਇਹ ਵੀ ਪੜ੍ਹੋ : PGI ਜਾਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਇਸ ਦਿਨ ਖੁੱਲ੍ਹਣ ਜਾ ਰਹੀ 'ਫਿਜ਼ੀਕਲ ਓ. ਪੀ. ਡੀ.'
ਦਸੂਹਾ ਬਸ ਸਟੈਂਡ ਨੇੜੇ ਟੂਰਿਸਟ ਬਸ ਨਾਲ ਵਾਪਰਿਆ ਭਿਆਨਕ ਹਾਦਸਾ, ਪਤੀ-ਪਤਨੀ ਦੀ ਮੌਤ
NEXT STORY