ਬਠਿੰਡਾ: ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਹੋ ਕੇ ਬਠਿੰਡਾ ਪਹੁੰਚੀ। ਬਠਿੰਡਾ ਦੇ ਘਨ੍ਹਈਆ ਚੌਂਕ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਯਾਤਰਾ ਵਿਚ ਸ਼ਾਮਲ ਸੰਤ ਸਮਾਜ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ।
ਇਸ ਸਮਰਸਤਾ ਸੰਕਲਪ ਯਾਤਰਾ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਕੇਂਦਰੀ ਰਾਜ ਮੰਤਰੀ ਡਾ. ਨਿਹਾਲ ਚੰਦ ਮੇਘਵਾਲ ਅਤੇ ਵਿਧਾਇਕ ਕੁਵਰ ਵਿਜੇ ਪ੍ਰਤਾਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਸੰਤ ਸਮਾਜ ਅਤੇ ਭਾਜਪਾ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦੇ ਆਗੂਆਂ ਨੇ ਵੀ ਯਾਤਰਾ ਵਿਚ ਸ਼ਮੂਲੀਅਤ ਕੀਤੀ। ਘਨ੍ਹਈਆ ਚੌਂਕ ਵਿਖੇ ਯਾਤਰਾ ਦੇ ਪਹੁੰਚਣ 'ਤੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ।
ਸੰਤਨਾਮ ਸਿੰਘ ਸੰਧੂ, ਕੇਂਦਰੀ ਰਾਜ ਮੰਤਰੀ ਡਾ. ਨਿਹਾਲ ਚੰਦ ਮੇਘਵਾਲ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰੇ, ਪ੍ਰੇਮ ਅਤੇ ਸਮਾਜਿਕ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ। ਗੁਰੂ ਜੀ ਵੱਲੋਂ ਦਿੱਤਾ ਗਿਆ ਬੇਗਮਪੁਰਾ ਦਾ ਸੰਕਲਪ ਅਜਿਹੇ ਸਮਾਜ ਦੀ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਨਮਾਨ ਅਤੇ ਅਧਿਕਾਰ ਪ੍ਰਾਪਤ ਹੋਣ।
ਇਸੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਰਾਹੀਂ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਯਾਤਰਾ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਪਹੁੰਚਣ ਦੌਰਾਨ ਵੱਖ-ਵੱਖ ਥਾਵਾਂ 'ਤੇ ਇਸ ਦਾ ਸਵਾਗਤ ਕੀਤਾ ਗਿਆ। ਬਠਿੰਡਾ ਵਿਖੇ ਹੋਏ ਸਵਾਗਤ ਸਮਾਗਮ ਦੌਰਾਨ ਭਾਜਪਾ ਆਗੂਆਂ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਵੀ ਸਾਰਥਕ ਦੱਸਦਿਆਂ ਕਿਹਾ ਕਿ ਸਮਾਜ ਦੀ ਮਜ਼ਬੂਤੀ ਲਈ ਆਪਸੀ ਭਾਈਚਾਰਾ, ਬਰਾਬਰਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸੰਤ ਸਮਾਜ ਦੀ ਮੌਜੂਦਗੀ ਨੇ ਸਮਾਗਮ ਨੂੰ ਧਾਰਮਿਕ ਅਤੇ ਸਮਾਜਿਕ ਮਹੱਤਤਾ ਪ੍ਰਦਾਨ ਕੀਤੀ। ਸਮਰਸਤਾ ਸੰਕਲਪ ਯਾਤਰਾ ਰਾਹੀਂ ਗੁਰੂ ਰਵਿਦਾਸ ਜੀ ਦੇ ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਏਕਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਪਿੰਡ ਫ਼ਰੀਦੇ ਵਾਲਾ ਉਤਾੜ ਵਿਖੇ ਘਰ ਨੂੰ ਲਗਾਈ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
NEXT STORY