ਪਟਿਆਲਾ/ਹਰਿਆਣਾ (ਵੈੱਬ ਡੈਸਕ)- ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ 2.0 ਦੇ ਹੱਕ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਨਿਤਰ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਚਿੱਠੀ ਲਿਖ ਕੇ ਸੱਦਾ ਗਿਆ ਸੀ, ਜਿਸ ਤੋਂ ਬਾਅਦ ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕਜੁਟ ਹੋ ਕੇ 23 ਦਸੰਬਰ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਬਾਅਦ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ। ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਵੱਡੀ ਲੜਾਈ ਇਕੱਲੇ ਨਹੀਂ ਲੜੀ ਜਾ ਸਕਦੀ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਜਲੰਧਰ ਦਾ ਇਹ ਕਲੱਬ, ਨੌਜਵਾਨ ਨੇ 5ਵੀਂ ਮੰਜ਼ਿਲ 'ਤੇ ਚੜ੍ਹ ਕੀਤਾ ਹੈਰਾਨ ਕਰਦਾ ਕਾਰਾ
ਚਿੱਠੀ ਜਾਰੀ ਕਰਕੇ ਲਿਖਿਆ ਗਿਆ ਸੀ ਕਿ ਅਸੀਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ- 2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਜੁਟਾਏ ਸਨ, ਭਾਵੇਂ ਕਈ ਕਾਰਨਾਂ ਕਰਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ ਪਰ ਅਸੀ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸੰਬੰਧਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰੱਖਦਿਆਂ ਆਪ ਨੂੰ ਦੋਬਾਰਾ ਸੱਦਾ ਦਿੰਦੇ ਹਾਂ। ਸੱਦਾ ਪ੍ਰਵਾਨ ਹੋਵੇ ਤਾਂ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹਾਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਉਹ ਆਸ ਰੱਖਦੇ ਹਨ ਕਿ ਹਮਖਿਆਲੀ ਜਥੇਬੰਦੀਆਂ ਦੀ ਸ਼ਮੂਲੀਅਤ ਦੇ ਨਾਲ ਕਿਸਾਨ ਮਜ਼ਦੂਰਾਂ ਦੀ ਏਕਤਾ ਨੂੰ ਬਲ ਮਿਲੇਗਾ।
ਖਨੌਰੀ ਬਾਰਡਰ 'ਤੇ ਪਹੁੰਚ ਡੀ.ਜੀ.ਪੀ. ਗੌਰਵ ਨੇ ਯਾਦਵ ਨੇ ਡੱਲੇਵਾਲ ਦਾ ਜਾਣਿਆ ਹਾਲ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪਟਿਆਲਾ ਐੱਸ. ਐੱਸ. ਪੀ. ਨਾਨਕ ਸਿੰਘ , ਏ. ਡੀ. ਜੀ. ਪੀ. ਜਸਕਰਨ ਸਿੰਘ, ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਸਮੇਤ ਕੇਂਦਰ ਸਰਕਾਰ ਦੇ ਨੁਮਾਇੰਦੇ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਤਾਲਮੇਲ ਬਣਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਤਾਲਮੇਲ ਕਿਸਾਨਾਂ ਨਾਲ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਨਾਲ ਨੂੰ ਮਰਨ ਵਰਤ ਛੱਡਣ ਲਈ ਅਪੀਲ ਕੀਤੀ ਗਈ ਹੈ ਅਤੇ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ
ਮੀਟਿੰਗ ਤੋਂ ਬਾਅਦ ਡੀ. ਜੀ. ਪੀ. ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਖ਼ਾਸ ਤੌਰ ਉੱਤੇ ਸੰਦੇਸ਼ ਭੇਜਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਲਈ ਬਹੁਤ ਜ਼ਰੂਰੀ ਹਨ। ਇਸ ਸੰਘਰਸ਼ ਲਈ ਬਹੁਤ ਜ਼ਰੂਰੀ ਹਨ। ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸਨ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕੀਤੀ ਹੈ।
ਉਥੇ ਹੀ ਦੂਜੇ ਪਾਸੇ ਅੰਦੋਲਨ ਦੀ ਸਫ਼ਲਤਾ ਵੇਖ ਕੇ ਕਈ ਹੋਰ ਜਥੇਬੰਦੀਆਂ ਨੇ ਮੈਦਾਨ ਵਿਚ ਨਿੱਤਰ ਆਈਆਂ ਹਨ। ਗੁਰਨਾਮ ਸਿੰਘ ਚੜੂਨੀ ਸਣੇ ਹਰਿਆਣੇ ਦੀਆਂ ਕਈ ਜਥੇਬੰਦੀਆਂ ਵੀ ਹੱਕ ਵਿਚ ਆ ਗਈਆਂ ਹਨ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਆਗੂ (ਡੱਲੇਵਾਲ) ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨਾਲੋਂ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਜ਼ਿਆਦਾ ਕੀਮਤੀ ਸੀ। ਲੋਕਾਂ ਦੇ ਦਰਸ਼ਨਾਂ ਲਈ ਮੁੱਖ ਪੰਡਾਲ ਵਿਚ ਲਿਆਂਦੇ ਡੱਲੇਵਾਲ ਨੇ ਮੰਜੇ ’ਤੇ ਲੰਮੇ ਪਿਆਂ ਹੀ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਉਸ ਦੀ ਜਾਨ ਅੰਦੋਲਨ ਨਾਲੋਂ ਵੱਧ ਕੀਮਤੀ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ 25 ਸਾਲਾਂ ਵਿਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਜਾਨਾਂ ਵੱਧ ਕੀਮਤੀ ਸਨ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਬੱਸ ਸਟੈਂਡ ਨੇੜੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫ਼ੈਲੀ ਦਹਿਸ਼ਤ
ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੁੱਢੇ ਨਾਲੇ ਨੂੰ ਲੈ ਕੇ 'ਆਪ' ਦਾ ਵੱਡਾ ਐਲਾਨ, ਲੁਧਿਆਣਾ ਵਾਸੀਆਂ ਨੂੰ ਦਿੱਤੀਆਂ 5 ਗਾਰੰਟੀਆਂ
NEXT STORY