ਮੋਗਾ-ਵੀਰਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਈ ਰੈਲੀ ਦੌਰਾਨ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਅਤੇ ਦਰਜ ਮਾਮਲਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਬੀ.ਕੇ.ਯੂ. ਦੋਆਬਾ ਦੇ ਮੁੱਖ ਆਗੂ ਮਨਜੀਤ ਸਿੰਘ ਨੇ ਕਿਹਾ ਕਿ ਅੱਜ 32 ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ 32 ਜਥੇਬੰਦੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਰੈਲੀ 'ਚ ਐੱਸ.ਓ.ਆਈ. ਵੱਲੋਂ ਕਿਸਾਨਾਂ ਨਾਲ ਬਦਸਲੂਕੀ ਅਤੇ ਪੱਥਰਬਾਜ਼ੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਚੋਣ ਕਮਿਸ਼ਨ ਵੱਲ਼ੋਂ ਚੋਣਾਂ ਦਾ ਐਲਾਨ ਨਹੀਂ ਹੁੰਦਾ ਉਦੋਂ ਤੱਕ ਅਕਾਲੀ ਦਲ ਅਤੇ ਹੋਰ ਸਿਆਸੀ ਪਾਰਟੀਆਂ ਨੂੰ ਪੰਜਾਬ 'ਚ ਆਪਣੀਆਂ ਰੈਲੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਅਮਰੀਕਾ 'ਚ ਹੜ੍ਹਾਂ ਨੇ ਮਚਾਈ ਤਬਾਹੀ, ਹੋਈਆਂ ਦਰਜਨਾਂ ਮੌਤਾਂ
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਗਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ 8 ਤਰੀਕ ਤੱਕ ਦਾ ਸਮਾਂ ਦਿੰਦੇ ਹਾਂ ਕਿ ਜਿਹੜੇ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਹਨ ਉਹ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ 8 ਤਰੀਕ ਤੱਕ ਕੇਸ ਰੱਦ ਨਾ ਕੀਤੇ ਗਏ ਤਾਂ ਮੀਟਿੰਗ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਹਰਿਆਣਾ ਪੁਲਸ ਨੂੰ ਦਿੱਤੀ ਹਦਾਇਤ ਦੀ ਘੋਰ ਨਿੰਦਾ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਹਰਿਆਣਾ ਸਰਕਾਰ ਇਸ ਤਰ੍ਹਾਂ ਦੇ ਜਾਬਰ ਅਫਸਰ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਧਾਰਾ 302 ਅਧੀਨ ਕਤਲ ਦਾ ਮਾਮਲਾ ਦਰਜ ਕਰੇ।
ਇਹ ਵੀ ਪੜ੍ਹੋ : ਯੂਰਪੀਅਨ ਯੂਨੀਅਨ ਦੇ ਮੰਤਰੀਆਂ ਨੇ ਤਾਲਿਬਾਨ ਨਾਲ ਸੰਬੰਧਾਂ ਲਈ ਤੈਅ ਕੀਤੀਆਂ ਸ਼ਰਤਾਂ
ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰਿਆਣਾ ਦੀਆਂ ਜਥੇਬੰਦੀਆਂ ਜੋ ਵੀ ਫੈਸਲਾ ਕਰਨਗੀਆਂ ਕਿਸਾਨ ਮੋਰਚਾ ਉਨ੍ਹਾਂ ਨਾਲ ਖੜ੍ਹਾ ਹੋਵੇਗਾ ਅਤੇ ਉਨ੍ਹਾਂ ਦਾ ਸਾਥ ਦੇਵੇਗਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰਿਆਂ ਦੀ ਸਹਿਮਤੀ ਨਾਲ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਤੋਂ ਜਿਹੜੀਆਂ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫਰਦਾਂ ਮੰਗ ਰਹੀ ਹੈ, ਜੋ ਕਿ ਜਮ੍ਹਾਬੰਦੀਆਂ ਪੋਰਟਲ 'ਤੇ ਚੜਾਉਣਾ ਚਾਹੁੰਦੀ ਹੈ, ਅਜਿਹਾ ਕਰਕੇ ਕਿਸਾਨਾਂ ਨਾਲ ਧੱਕਾ ਨਾ ਕਰੇ ਅਤੇ ਇਹ ਫਰਦਾਂ ਪੋਰਟਲ 'ਤੇ ਨਾ ਚੜ੍ਹਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਇਸ ਸੰਬੰਧੀ ਤੰਗ ਕੀਤਾ ਤਾਂ ਕਿਸਾਨ ਮੋਰਚਾ ਉਨ੍ਹਾਂ ਦਾ ਸਖਤੀ ਨਾਲ ਵਿਰੋਧ ਕਰੇਗਾ।
ਇਹ ਵੀ ਪੜ੍ਹੋ : ਨੇਪਾਲ 'ਚ ਮੀਂਹ ਨਾਲ ਸਬੰਧਿਤ ਘਟਨਾਵਾਂ 'ਚ 9 ਲੋਕਾਂ ਦੀ ਮੌਤ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਫਗਵਾੜਾ 'ਚ ਫੈਲੀ ਦਹਿਸ਼ਤ, ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਕਰਿਆਨੇ ਦੀ ਦੁਕਾਨ 'ਚ ਕੀਤੀ ਲੁੱਟਖੋਹ
NEXT STORY