ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੱਲ ਸਵੇਰੇ 10 ਤੋਂ 1 ਵਜੇ ਤੱਕ ਦੇਸ਼ ਦੇ ਸਾਰੇ ਡੀ. ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਤੇ ਕਿਸਾਨਾਂ ਦੇ ਕਾਤਲਾਂ ’ਤੇ ਧਾਰਾ 302 ਅਧੀਨ ਪਰਚਾ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਨਾਂ ਮੰਗ-ਪੱਤਰ ਦਿੱਤੇ ਜਾਣ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ’ਚ ਵੱਡਾ ਹਾਦਸਾ: ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੜ੍ਹਾਈ ਕਾਰ, 3 ਦੀ ਮੌਤ
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ ਸਨ। ਸਥਾਨਕ ਚਸ਼ਮਦੀਦਾਂ ਮੁਤਾਬਕ ਇਸ ਗੱਡੀ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਤੇ ਉਨ੍ਹਾਂ ਦੇ ਹੋਰ ਨਜ਼ਦੀਕੀ ਸਵਾਰ ਸਨ।
ਆਪ ਆਗੂ ਦੇਵ ਮਾਨ ਨੇ ਥਾਣਾ ਭਾਦਸੋਂ ਦੀ ਰੈਪਿਡ ਗੱਡੀ 'ਤੇ ਚੁੱਕੇ ਸਵਾਲ
NEXT STORY