ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੇਤਾ ਦੇ ਮੁੱਦੇ ’ਤੇ ਵੱਡਾ ਬਿਆਨ ਦਿੱਤਾ ਹੈ। ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਅਤੇ ਇਸ ਮਸਲੇ ਨੂੰ ਬਹੁਤ ਜਲਦ ਹੱਲ ਕੀਤਾ ਜਾ ਰਿਹਾ ਹੈ। ਇਸ ਤਹਿਤ 1 ਅਕਤੂਬਰ ਤੋਂ ਸੂਬੇ ਵਿਚ ਲੀਗਲ ਮਾਈਨਿੰਗ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ, ਜਿਸ ਦੇ ਤਹਿਤ ਉਹ ਗੋਲਡਨ ਕਲੋਨੀ (ਨਵਾਂ ਪਿੰਡ) ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਨੂੰ ਲੰਮੇ ਹੱਥੀਂ ਲਿਆ, ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਵੱਡੇ ਘਪਲੇ ਕੀਤੇ ਗਏ ਹਨ। ਇਥੋਂ ਤਕ ਕਿ ਕਈ ਪਿੰਡਾਂ ’ਚ ਤਾਂ ਕਰੋੜਾਂ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਹੋਈ ਪਰ ਉਹ ਜ਼ਮੀਨੀ ਹਕੀਕਤ ’ਚ ਪੈਸੇ ਪਿੰਡਾਂ ਦੇ ਵਿਕਾਸ ਲਈ ਲੱਗੇ ਹੀ ਨਹੀਂ।
ਇਹ ਵੀ ਪੜ੍ਹੋ : NRI ਪਤਨੀ ਨੇ ਪਤੀ ਨੂੰ ਦਿਵਾਈ ਕੈਨੇਡਾ ਦੀ PR, ਜਦੋਂ ਸੱਚ ਸਾਹਮਣੇ ਆਇਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ, ਇਸ ਲਈ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ ਪਰ ਭਗਵੰਤ ਮਾਨ ਸਰਕਾਰ ਲੋਕਾਂ ਨੇ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਚੌਤਰਫਾ ਲੁੱਟਿਆ ਹੈ, ਜਿਸ ਦੀ ਸਰਕਾਰ ਜਾਂਚ ਕਰਵਾ ਰਹੀ ਹੈ। ਇਸ ਲਈ ਉਲਝੇ ਹੋਏ ਤਾਣੇ ਬਾਣੇ ਨੂੰ ਠੀਕ ਕਰਨ ਲਈ ਕੁਝ ਵਕਤ ਲੱਗਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪਟਿਆਲਾ ਜੇਲ ’ਚ ਮੌਨ ਹੋਏ ਨਵਜੋਤ ਸਿੰਘ ਸਿੱਧੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ੂਟਰ ਦੀਪਕ ਮੁੰਡੀ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ
NEXT STORY