ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਿੱਥੇ ਕਾਂਗਰਸੀ ਆਗੂ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ, ਉੱਥੇ ਹੀ ਵਿਧਾਨ ਸਭਾ 'ਚ ਕਾਂਗਰਸ ਦੀ ਇਕ ਹੋਰ ਵਿਕਟ ਡਿੱਗ ਗਈ ਹੈ, ਜਿਸ ਤਹਿਤ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਖੁੱਲ੍ਹ ਕੇ ਭਾਜਪਾ ਲਈ ਵੋਟਾਂ ਮੰਗਣ ਨਿਕਲ ਪਏ ਹਨ।
ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਦੇ ਭਤੀਜੇ ਸੰਦੀਪ ਜਾਖੜ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਪਰ ਇਸ ਤੋਂ ਬਾਅਦ ਵੀ ਨਾ ਤਾ ਸੰਦੀਪ ਜਾਖੜ ਨੇ ਕਾਂਗਰਸ ਛੱਡੀ ਤੇ ਨਾ ਹੀ ਭਾਜਪਾ 'ਚ ਸ਼ਾਮਲ ਹੋਏ। ਪਰ ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸੰਦੀਪ ਨੇ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ ਹੀ ਮਾਰ ਸੁੱਟਿਆ ਸ਼ਹੀਦ ਮੁਲਾਜ਼ਮ ਅੰਮ੍ਰਿਤਪਾਲ ਦਾ ਕਾਤਲ (ਵੀਡੀਓ)
ਇਸ ਦੌਰਾਨ ਸੰਦੀਪ ਜਾਖੜ, ਜੋ ਕਿ ਕੁਝ ਦਿਨ ਪਹਿਲਾਂ ਤੱਕ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗਾਂ 'ਚ ਸ਼ਾਮਲ ਹੁੰਦੇ ਰਹੇ ਹਨ, ਹੁਣ ਖੁੱਲ੍ਹ ਕੇ ਭਾਜਪਾ ਦੇ ਸਮਰਥਨ 'ਚ ਆ ਗਏ ਹਨ ਤੇ ਉਨ੍ਹਾਂ ਲਈ ਵੋਟਾਂ ਮੰਗ ਰਹੇ ਹਨ। ਕੁਝ ਦਿਨ ਪਹਿਲਾਂ ਖ਼ੁਦ ਸੁਨੀਲ ਜਾਖੜ ਨੇ ਭਾਜਪਾ ਆਗੂਆਂ ਨਾਲ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ 'ਚ ਸੰਦੀਪ ਜਾਖੜ ਵੀ ਸ਼ਾਮਲ ਸਨ। ਇਸ ਤਸਵੀਰ ਤੋਂ ਬਾਅਦ ਹੀ ਇਹ ਕਿਆਸ ਲਗਾਏ ਜਾਣ ਲੱਗ ਪਏ ਸਨ ਕਿ ਸੰਦੀਪ ਹੁਣ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।
ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਆਉਂਦੀ, ਉਸ ਤੋਂ ਪਹਿਲਾਂ ਹੀ ਸੰਦੀਪ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਹ ਭਾਜਪਾ ਆਗੂਆਂ ਨਾਲ ਮੀਟਿੰਗ 'ਚ ਸ਼ਾਮਲ ਹੋਏ ਹਨ ਤੇ ਵੋਟਾਂ ਮੰਗ ਰਹੇ ਹਨ। ਇਹ ਪੋਸਟ ਪੰਜਾਬ ਭਾਜਪਾ ਨੇ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਸੰਦੀਪ ਜਾਖੜ ਨੇ ਹੁਣ ਕਾਂਗਰਸ ਨਾਲੋਂ ਨਾਤਾ ਤੋੜ ਕੇ ਹੁਣ ਭਾਜਪਾ ਦਾ ਪੱਲਾ ਫੜ ਲਿਆ ਹੈ।
ਇਹ ਵੀ ਪੜ੍ਹੋ- ਮੁੱਖ ਚੋਣ ਅਫ਼ਸਰ ਸਿਬਿਨ ਸੀ ਦੀ ਸਲਾਹ : 'ਨਫ਼ਰਤ ਭਰੇ ਭਾਸ਼ਣਾਂ ਤੋਂ ਬਚਣ ਸਿਆਸੀ ਪਾਰਟੀਆਂ ਤੇ ਉਮੀਦਵਾਰ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ, ਫੈਕਟਰੀ 'ਚ ਕੰਮ ਕਰਦੇ ਸਮੇਂ ਲੋਹੇ ਦੀ ਭੱਠੀ 'ਚ ਡਿੱਗੇ 6 ਮਜ਼ਦੂਰ (ਵੀਡੀਓ)
NEXT STORY