ਨਕੋਦਰ (ਵੈੱਬ ਡੈਸਕ, ਪਾਲੀ)— ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੱਜ ਨਕੋਦਰ ਵਿਖੇ ਸਿਵਲ ਹਸਪਤਾਲ ’ਚ ਪੋਸਟਮਾਰਚਮ ਕੀਤਾ ਗਿਆ। ਇਸ ਦੌਰਾਨ ਡਾਕਟਰਾਂ 4 ਡਾਕਟਰਾਂ ਦੇ ਬੋਰਡ ਨੂੰ ਕਰੀਬ 5 ਘੰਟੇ ਪੋਸਟਮਾਰਟਮ ਹੋਣ ਨੂੰ ਲੱਗੇ। ਪੋਸਟਮਾਰਟਮ ਦੌਰਾਨ ਡਾਕਟਰਾਂ ਦੇ ਬੋਰਡ ਨੇ ਇਹ ਗੱਲ ਸਾਹਮਣੇ ਲਿਆਂਦੀ ਹੈ ਕਿ ਸੰਦੀਪ ਨੂੰ ਕਰੀਬ 17-18 ਗੋਲ਼ੀਆਂ ਲੱਗੀਆਂ ਸਨ।
ਸਿਵਲ ਹਸਪਤਾਲ ਦੀ ਡਾ. ਰੁਪਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਪੋਸਟਮਾਰਟਮ ਦੌਰਾਨ ਸੰਦੀਪ ਦੇ ਸਰੀਰ ’ਚੋਂ 5 ਗੋਲ਼ੀਆਂ ਅਤੇ 5 ਛਰੇ ਕੱਢੇ ਗਏ ਹਨ। 4 ਡਾਕਟਰਾਂ ਦੇ ਬੋਰਡ ’ਚ ਡਾ.ਜਸਦੀਪ ਸਿੰਘ, ਡਾ. ਧਰਮਵੀਰ ਸਿੰਘ, ਡਾ, ਸੋਨੂੰ ਪਾਲ ਅਤੇ ਡਾ. ਤਰਨਜੀਤ ਕੌਰ ਸ਼ਾਮਲ ਸਨ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਭਾਜਪਾ ਆਗੂ ਮਹਿੰਦਰ ਭਗਤ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲ਼ੀ
ਇਥੇ ਦੱਸਣਯੋਗ ਹੈ ਕਿ ਪੋਸਟਮਾਰਟਮ ਤੋਂ ਬਾਅਦ ਸੰਦੀਪ ਨੰਗਲ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਅੱਜ ਉਸ ਦੇ ਅੰਤਿਮ ਦਰਸ਼ਨਾਂ ਤੋਂ ਬਾਅਦ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਹੋਲਾ-ਮਹੱਲਾ ਵੇਖਣ ਆਈ ਔਰਤ ਨਾਲ ਗੱਡੀ ’ਚ ਗੈਂਗਰੇਪ
ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਸੀ ਕਤਲ
ਦੱਸਣਯੋਗ ਹੈ ਕਿ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਬੀਤੇਂ ਦਿਨੀਂ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਚਮਕਦਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਹਮਲਾਵਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਦੇ ਛੱਰੇ ਟੂਰਨਾਮੈਂਟ ਦੇਖ ਰਹੇ 2 ਹੋਰ ਨੌਜਵਾਨਾਂ ਦੇ ਵੀ ਲੱਗੇ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਹੋਲੀ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਗੋਰਾਇਆ ਵਿਖੇ ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੋਲੇ ਮਹੱਲੇ ਤੋਂ ਪਰਤ ਰਹੇ 2 ਵਿਅਕਤੀ ਸਤਲੁਜ ਦਰਿਆ ’ਚ ਡੁੱਬੇ, ਮੌਤ
NEXT STORY