ਜਲੰਧਰ (ਵੈੱਬ ਡੈਸਕ)— 14 ਮਾਰਚ ਨੂੰ ਨੀਂਵੀ ਮੱਲੀਅਆਂ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਖ਼ਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਹੁਣ ਉਨ੍ਹਾਂ ਦੇ ਵੱਡੇ ਭਰਾ ਅੰਗਰੇਜ਼ ਸਿੰਘ ਨੂੰ ਵਿਦੇਸ਼ਾਂ ’ਚ ਬੈਠੇ ਕੁਝ ਲੋਕਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਜਾ ਰਹੀਆਂ ਹਨ। ਇੰਟਰਨੈੱਟ ਕਾਲਿੰਗ ਰਾਹੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਜਾ ਰਹੀਆਂ ਹਨ। ਅੰਗਰੇਜ਼ ਸਿੰਘ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਬੈਠੇ ਇਕ ਵਿਅਕਤੀ ਨੇ ਉਨ੍ਹਾਂ ਦੇ ਵਟਸਐਪ ਨੰਬਰ ’ਤੇ ਕਾਲ ਕਰਕੇ ਕਿਹਾ ਹੈ ਕਿ ਹੁਣ ਉਹ ਸੰਦੀਪ ਵਾਂਗ ਅੰਜ਼ਾਮ ਭੁਗਤਣ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸੰਦੀਪ ਦੇ ਕਤਲ ਸਬੰਧੀ ਜਿਹੜੇ ਵੀ ਗੈਂਗਸਟਰਾਂ ਅਤੇ ਕਾਤਲਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ, ਉਸ ਨੂੰ ਵਾਪਸ ਲੈ ਲਿਆ ਜਾਵੇ, ਨਹੀਂ ਤਾਂ ਉਹ ਵੀ ਅੰਜਾਮ ਭੁੱਗਤਣ ਲਈ ਤਿਆਰ ਰਹਿਣ। ਧਮਕੀ ’ਚ ਕਿਹਾ ਗਿਆ ਹੈ ਕਿ ਜੋ ਹਾਲ ਸੰਦੀਪ ਦਾ ਕੀਤਾ ਹੈ, ਉਹੀ ਹਾਲ ਹੁਣ ਉਨ੍ਹਾਂ ਦੇ ਭਰਾ ਅੰਗਰੇਜ਼ ਸਿੰਘ ਦਾ ਹੋਵੇਗਾ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਮਹੀਨਾ ਪੂਰਾ, ‘ਆਪ’ ਨੂੰ ਨਵੀਆਂ ਉਚਾਈਆਂ ’ਤੇ ਲਿਜਾ ਰਹੇ ਹਨ CM ਭਗਵੰਤ ਮਾਨ
ਉਥੇ ਹੀ ਸੰਦੀਪ ਦੇ ਭਰਾ ਅੰਗਰੇਜ਼ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਨੂੰ ਲੈ ਕੇ ਜਲੰਧਰ ਦੀ ਪੁਲਸ ਹਰਕਤ ’ਚ ਆਈ ਹੈ ਅਤੇ ਇਸ ਮਾਮਲੇ ਸਬੰਧੀ ਐੱਫ਼. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੇ ਦੱਸਣਯੋਗ ਹੈ ਕਿ ਕਤਲ ਕੀਤੇ ਗਏ ਸੰਦੀਪ ਦੇ ਮਾਮਲੇ ’ਚ ਥਾਣਾ ਸਦਰ ਨਕੋਦਰ ਵਿਖੇ ਗੈਂਗਸਟਰ ਫਤਿਹ ਸਿੰਘ ਉਰਫ਼ ਯੁਵਰਾਜ, ਕੌਸ਼ਲ ਚੌਧਰੀ ਵਾਸੀ ਗੁੜਗਾਓਂ, ਤੀਜਾ ਨਾਂ ਜੁਝਾਰ ਸਿੰਘ ਉਰਫ਼ ਸਿਮਰਜੀਤ ਸਿੰਘ ਉਰਫ਼ ਸੰਨੀ ਉਰਫ਼ ਗੈਂਗਸਟਰ ਜੋਕਿ ਮੋਹਕਮਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਸੀ, ਇਸ ਦੌਰਾਨ ਚੌਥਾ ਨਾਂ ਅਮਿਤ ਡਾਗਰ ਦਾ ਨਾਂ ਵੀ ਸਾਹਮਣੇ ਆਇਆ ਸੀ। ਅਮਿਤ ਤੋਂ ਇਲਾਵਾ ਯਾਦਵਿੰਦਰ ਦਾ ਨਾਂ ਵੀ ਸਾਹਮਣੇ ਆਇਆ ਸੀ। ਪੁਲਸ ਨੇ ਇਨ੍ਹਾਂ ਖ਼ਿਲਾਫ਼ ਸੰਦੀਪ ਦੇ ਕਤਲ ਨੂੰ ਲੈ ਕੇ ਮਾਮਲੇ ਦਰਜ ਕੀਤੇ ਸਨ। ਇਸੇ ਦਰਮਿਆਨ ਹੁਣ ਸੰਦੀਪ ਦੇ ਭਰਾ ਅੰਗਰੇਜ਼ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੀ ਸੀ ਦਿੱਲੀ ਦੇ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਕੁੜੀ, ਹੋਈ ਮੌਤ, ਸਾਹਮਣੇ ਆਈ ਇਹ ਗੱਲ
ਕੈਨੇਡਾ ਤੋਂ ਇਸ ਸ਼ਖ਼ਸ ਨੇ ਕਾਲ ਕਰਕੇ ਦਿੱਤੀ ਧਮਕੀ
ਸੰਦੀਪ ਦੇ ਭਰਾ ਅੰਗਰੇਜ਼ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਨੂੰ ਉਨ੍ਹਾਂ ਦੇ ਵਟਸਐਪ ਨੰਬਰ ’ਤੇ ਕੈਨੇਡਾ ਬੈਠੇ ਵਿਅਕਤੀ ਹਰਮਨਜੀਤ ਸਿੰਘ ਕੰਗ ਵਾਸੀ ਕੈਨੇਡਾ ਦਾ ਫੋਨ ਆਇਆ। ਕਾਲ ਕਰਦਿਆਂ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਹ ਸੋਨਾਵਰ ਢਿੱਲੋਂ ਦਾ ਦੋਸਤ ਬੋਲ ਰਿਹਾ ਹੈ। ਤੁਸੀਂ ਬਾਜ਼ ਨਹੀਂ ਆਏ, ਤੁਹਾਨੂੰ ਇਸ ਦੇ ਬੁਰੇ ਨਤੀਜੇ ਭੁਗਤਣੇ ਪੈਣਗੇ। ਤੁੂੰ ਆਪਣੇ ਭਰਾ ਦਾ ਕੇਸ ਵਾਪਸ ਲੈ ਨਹੀਂ ਤਾਂ ਤੇਰਾ ਹਸ਼ਰ ਵੀ ਤੇਰੇ ਭਰਾ ਵਰਗਾ ਹੋਵੇਗਾ। ਇਸ ਦੇ ਬਾਅਦ ਗੰਦੀ ਸ਼ਬਦਾਵਲੀ ਦੀ ਵੀ ਵਰਤੋਂ ਕੀਤੀ ਗਈ।
ਅੱਗੇ ਅੰਗਰੇਜ਼ ਸਿੰਘ ਨੇ ਐੱਫ਼. ਆਈ. ਆਰ. ਵਿਚ ਦੱਸਿਆ ਕਿ ਫਿਰ 13 ਅਪ੍ਰੈਲ ਨੂੰ ਭਾਰਤ ਤੋਂ ਉਨ੍ਹਾਂ ਦੇ ਮੋਬਾਇਲ ’ਤੇ ਕਾਲ ਆਉਂਦੀ ਹੈ। ਅੰਗਰੇਜ਼ ਨੂੰ ਫੋਨ ਕਰਨ ਵਾਲੇ ਨੇ ਆਪਣਾ ਨਾਂ ਸਤਨਾਮ ਸਿੰਘ ਕੰਗ ਵਾਸੀ ਗੰਗਾਨਗਰ ਦੱਸਿਆ ਅਤੇ ਕਿਹਾ ਕਿ ਉਹ ਵੀ ਸੋਨਾਵਰ ਢਿੱਲੋਂ ਦਾ ਦੋਸਤ ਹੈ। ਉਸ ਨੇ ਵੀ ਉਸੇ ਤਰੀਕੇ ਨਾਲ ਕੇਸ ਵਾਪਸ ਲੈਣ ਦੀ ਗੱਲ ਕਹੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅੰਗਰੇਜ਼ ਦਾ ਦਾਅਵਾ ਹੈ ਕਿ ਉਹ ਸੰਦੀਪ ਦੇ ਕਤਲ ਦਾ ਅਹਿਮ ਗਵਾਹ ਹਨ, ਇਸੇ ਕਰਕੇ ਉਨ੍ਹਾਂ ਜਾਨੋਂ ਮਾਰਨ ਦੀਆਂ ਧਮਕੀਆਂ ਜਾ ਰਹੀਆਂ ਹਨ। ਉਥੇ ਹੀ ਪੁਲਸ ਨੇ ਐੱਫ਼.ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੰਦੀਪ ਦੇ ਭਰਾ ਨੂੰ ਸੁਰੱਖਿਆ ਵੀ ਦਿੱਤੀ ਹੈ।
ਇਹ ਵੀ ਪੜ੍ਹੋ: ਪਟਿਆਲਾ ਵਿਖੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੀ ਗਰਮੀ ਤੋਂ ਮਿਲੇਗੀ ਰਾਹਤ ? ਜਾਣੋ ਅਗਲੇ 4 ਦਿਨ ਕਿਹੋ ਜਿਹਾ ਰਹੇਗਾ ਮੌਸਮ
NEXT STORY