ਨਵੀਂ ਦਿੱਲੀ/ਜਲੰਧਰ : ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਜਸ਼ਨ ਦਾ ਮਾਹੌਲ ਹੈ। ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੀ ਜਿੱਤ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਪਾਠਕ ਨੇ ਕਿਹਾ ਕਿ ਸਾਡੀ ਜਲੰਧਰ ਸੀਟ 'ਤੇ ਮੁੜ ਵੱਡੀ ਜਿੱਤ ਹੋਈ ਹੈ, ਲੋਕਾਂ ਨੇ ਤਾਨਾਸ਼ਾਹੀ ਦੇ ਖ਼ਿਲਾਫ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਜਨਤਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਕੰਮਾਂ 'ਤੇ ਲੋਕ ਭਰੋਸਾ ਕਰ ਰਹੀ ਹੈ। ਜਲੰਧਰ ਸੀਟ 'ਤੇ ਵੱਡੇ ਬਹੁਮਤ ਨਾਲ ਜਿੱਤ ਮਿਲਣ 'ਤੇ ਇਹ ਸਾਬਤ ਹੁੰਦਾ ਹੈ ਕਿ ਜਨਤਾ ਪੰਜਾਬ ਸਰਕਾਰ ਦੇ ਕੰਮਾਂ ਦਾ ਸਰਾਹਨਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਫਤਵਾ ਉਨ੍ਹਾਂ ਆਗੂਆਂ ਨੂੰ ਸੰਦੇਸ਼ ਹੈ ਜਿਹੜੇ ਦਲਬਦਲੀ ਕਰਕੇ ਦੂਜੀਆਂ ਪਾਰਟੀਆਂ ਵਿਚ ਚਲੇ ਜਾਂਦੇ ਹਨ। ਜਨਤਾ ਗੱਦਾਰਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੀ ਹੈ। ਪਾਠਕ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਤਾਨਾਸ਼ਾਹੀ ਦੀ ਸਿਆਸਤ ਕੀਤੀ ਹੈ, ਉਸ ਨੂੰ ਜਨਤਾ ਨੇ ਮੂੰਹ ਤੋੜ ਜਵਾਬ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡਿਪੂ ਹੋਲਡਰਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਦੋਵਾਲ ਰੇਲਵੇ ਲਾਈਨਾਂ ਦੇ ਨਾਲ ਝਾੜੀਆਂ ‘ਚੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼
NEXT STORY