ਜਲੰਧਰ : ਇਸ ਸਮੇਂ ਦੀ ਵੱਡੀ ਖ਼ਬਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਰਹੇ ਕੈਪਟਨ ਸੰਦੀਪ ਸੰਧੂ ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੰਧੂ ਨੂੰ ਸੋਲਰ ਲਾਈਟ ਘਪਲੇ ’ਚ ਦਰਜ ਐੱਫ.ਆਈ.ਆਰ. ’ਚ ਨਾਮਜ਼ਦ ਕੀਤਾ ਗਿਆ ਹੈ। ਨਾਮਜ਼ਦ ਕੀਤੇ ਜਾਣ ਤੋਂ ਬਾਅਦ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ ਕਿਉਂਕਿ ਇਸ ਮਾਮਲੇ ’ਚ ਸੰਧੂ ਦੇ ਕੁਝ ਰਿਸ਼ਤੇਦਾਰਾਂ ਦੀਆਂ ਪਹਿਲਾਂ ਹੀ ਗ੍ਰਿਫਤਾਰੀਆਂ ਪਹਿਲਾਂ ਹੀ ਹੋ ਚੁੱਕੀਆਂ ਹਨ ਅਤੇ ਹੁਣ ਇਸ ਮਾਮਲੇ ’ਚ ਵਿਜੀਲੈਂਸ ਨੇ ਸੰਧੂ ’ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਬਰਖਾਸਤ CIA ਇੰਚਾਰਜ ਪ੍ਰਿਤਪਾਲ ਨੂੰ ਲੈ ਕੇ ਵੱਡਾ ਖ਼ੁਲਾਸਾ, ਬਰਾਮਦ ਹੋਇਆ ਇਹ ਸਾਮਾਨ
ਦੱਸ ਦੇਈਏ ਕਿ ਲੁਧਿਆਣਾ ’ਚ ਲੱਖਾਂ ਰੁਪਏ ਦੇ ਸੋਲਰ ਲਾਈਟ ਘਪਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਰਹੇ ਸੰਦੀਪ ਸੰਧੂ ਨੂੰ ਵੀ ਐੱਫ.ਆਈ.ਆਰ. ’ਚ ਨਾਮਜ਼ਦ ਕੀਤਾ ਗਿਆ ਹੈ। ਸੰਧੂ ’ਤੇ ਸਰਕਾਰੀ ਗਰਾਂਟਾਂ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਰੇਟਾਂ ਤੋਂ ਕਿਤੇ ਵੱਧ ਭਾਅ ’ਤੇ ਸੋਲਰ ਲਾਈਟਾਂ ਖਰੀਦ ਕੇ ਸਰਪੰਚਾਂ ਨੂੰ ਸਪਲਾਈ ਕਰਨ ਦਾ ਦੋਸ਼ ਹੈ, ਜਿਸ ਦੀ ਸ਼ਿਕਾਇਤ ਪੰਜਾਬ ਸਰਕਾਰ ਨੂੰ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਸੰਧੂ ਨੂੰ ਨਿਸ਼ਾਨਾ ਬਣਾਇਆ ਹੈ।
ਇਹ ਖ਼ਬਰ ਵੀ ਪੜ੍ਹੋ : IND vs SA, 3rd T20I : 49 ਦੌੜਾਂ ਨਾਲ ਹਾਰਿਆ ਭਾਰਤ, 2-1 ਨਾਲ ਦੱਖਣੀ ਅਫ਼ਰੀਕਾ ਤੋਂ ਜਿੱਤੀ ਸੀਰੀਜ਼
ਬਰਖਾਸਤ CIA ਇੰਚਾਰਜ ਪ੍ਰਿਤਪਾਲ ਨੂੰ ਲੈ ਕੇ ਵੱਡਾ ਖ਼ੁਲਾਸਾ, ਬਰਾਮਦ ਹੋਇਆ ਇਹ ਸਾਮਾਨ
NEXT STORY