ਲੁਧਿਆਣਾ (ਰਾਜ) : ਸਟਰੀਟ ਲਾਈਟ ਘਪਲੇ ਦੇ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਸਾਬਕਾ ਓ. ਐੱਸ. ਡੀ. ਕੈਪਟਨ ਸੰਦੀਪ ਸੰਧੂ ਨੂੰ ਅੱਜ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਰੀਬ 2 ਘੰਟੇ ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਤੋਂ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ
ਦੱਸਣਯੋਗ ਹੈ ਕਿ ਸੰਦੀਪ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ। ਸੰਦੀਪ ਸੰਧੂ 'ਤੇ 65 ਲੱਖ ਦੀਆਂ ਸਟਰੀਟ ਲਾਈਟਾਂ ਦੇ ਘਪਲੇ ਦਾ ਦੋਸ਼ ਹੈ, ਜਿਸ ਨੂੰ ਲੈ ਕੇ ਅੱਜ ਸਵੇਰੇ ਵਿਜੀਲੈਂਸ ਨੇ ਸੰਦੀਪ ਸੰਧੂ ਨੂੰ ਪੁੱਛਗਿੱਛ ਲਈ ਬੁਲਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਪੁਲਸ ਦਾ ਨਵਾਂ ਪਲਾਨ, ਬਾਰਡਰ ਜ਼ਿਲ੍ਹਿਆਂ ਤੋਂ ਹੋਵੇਗੀ ਨਵੀਂ ਭਰਤੀ
ਵਿਜੀਲੈਂਸ ਨੇ ਸੰਦੀਪ ਸੰਧੂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਦੇ ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਨੇ 23-24 ਨੂੰ ਹੋਣ ਵਾਲੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
NEXT STORY