ਭੁਲੱਥ (ਰਜਿੰਦਰ ਬੇਗੋਵਾਲ) - ਕੁਝ ਦਿਨ ਪਹਿਲਾਂ ਅਮਰੀਕਾ 'ਚ ਕਤਲ ਕੀਤੇ ਪਹਿਲੇ ਸਿੱਖ ਪੁਲਸ ਅਫਸਰ ਸੰਦੀਪ ਸਿੰਘ ਧਾਲੀਵਾਲ ਦੇ ਪਿੰਡ ਧਾਲੀਵਾਲ ਬੇਟ 'ਚ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਭੋਗ ਉਪਰੰਤ ਕੀਰਤਨੀ ਜਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸੰਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ ਵੱਖ-ਵੱਖ ਬੁਲਾਰਿਆਂ ਵਲੋਂ ਮ੍ਰਿਤਕ ਸੰਦੀਪ ਧਾਲੀਵਾਲ ਦੀ ਜੀਵਨੀ 'ਤੇ ਵਿਸ਼ੇਸ਼ ਤੌਰ 'ਤੇ ਚਾਨ੍ਹਣਾ ਪਾਇਆ ਗਿਆ।
ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਪਹੁੰਚੇ ਸੁਖਪਾਲ ਖਹਿਰਾ ਨੇ ਕਿਹਾ ਕਿ ਸੰਦੀਪ ਸਿੰਘ ਧਾਲੀਵਾਲ ਡਿਊਟੀ ਪ੍ਰਤੀ ਇਮਾਨਦਾਰ ਤੇ ਸਮਰਪਿਤ ਭਾਵਨਾ ਨਾਲ ਕੰਮ ਕਰਦੇ ਸਨ। ਉਨ੍ਹਾਂ ਦੇ ਕੰਮ ਕਰਨ ਦੇ ਅੰਦਾਜ ਤੋਂ ਦੁਨੀਆਂ ਦਾ ਹਰ ਵਰਗ ਪ੍ਰਭਾਵਿਤ ਹੋਇਆ ਸੀ ਅਤੇ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਦੁਨੀਆਂ ਭਰ 'ਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਇਸ ਦੌਰਾਨ ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ 21 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾਵੇਗਾ ਅਤੇ ਸਮੇਂ-ਸਮੇਂ 'ਤੇ ਹੋਰ ਵੀ ਸਮਾਜਿਕ ਉਪਰਾਲੇ ਕੀਤੇ ਜਾਣਗੇ।
ਜਨਵਰੀ ਤੋਂ ਕੀਤੀ ਜਾਵੇਗੀ ਅਧਿਆਪਕਾਂ ਦੀ ਨਵੀਂ ਭਰਤੀ : ਸਿੱਖਿਆ ਮੰਤਰੀ
NEXT STORY