ਅੰਮ੍ਰਿਤਸਰ (ਸਾਗਰ) : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਦੁਬਾਰਾ ਦੁਪਹਿਰ 12 ਵਜੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਵੱਲੋਂ ਅੰਮ੍ਰਿਤਸਰ ਪੁਲਸ ਨੂੰ ਦੁਬਾਰਾ ਸੰਦੀਪ ਸੰਨੀ ਦਾ ਰਿਮਾਂਡ ਮਿਲਦਾ ਹੈ ਜਾਂ ਫਿਰ ਸੰਦੀਪ ਸੰਨੀ ਨੂੰ ਨਿਆਇਕ ਹਿਰਾਸਤ 'ਚ ਭੇਜਿਆ ਜਾਂਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਖੂੰਖਾਰ ਗੈਂਗਸਟਰ ਅੰਸਾਰੀ ਦੀ ਮਹਿਮਾਨ ਨਿਵਾਜ਼ੀ ਕਰਨ ਵਾਲੇ ਪੁਲਸ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ਼
ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਅੱਜ ਤੱਕ ਪੁਲਸ ਨੇ ਸੰਦੀਪ ਸੰਨੀ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸਭ ਤੋਂ ਪਹਿਲਾਂ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਰਿਮਾਂਡ ਦੇ ਭੇਜਿਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੂੰ ਸੰਦੀਪ ਸੰਨੀ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮੀਂਹ ਕਾਰਨ ਬਦਲਿਆ ਮੌਸਮ, ਠੰਡ ਨੇ ਪੂਰੀ ਤਰ੍ਹਾਂ ਫੜ੍ਹਿਆ ਜ਼ੋਰ
ਹੁਣ ਅੱਜ ਅੰਮ੍ਰਿਤਸਰ ਪੁਲਸ ਵੱਲੋਂ ਮੁੜ ਸੰਦੀਪ ਸੰਨੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਅਜੇ ਤੱਕ ਮੀਡੀਆ ਸਾਹਮਣੇ ਕੁੱਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਸਾਡੀ ਤਫ਼ਤੀਸ਼ ਦਾ ਹਿੱਸਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਜਰਾਤ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ
NEXT STORY