ਚੰਡੀਗੜ੍ਹ: ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ 'ਤੇ ਵੀ ਗਾਜ ਡਿੱਗ ਸਕਦੀ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਖ਼ਿਲਾਫ਼ ਵੀ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ 6 ਹੋਰ ਲੋਕਾਂ ਦੇ ਨਾਂ ਵੀ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੰਤਰੀ ਸੰਗਤ ਸਿੰਘ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਧਰਮਸੋਤ ਨੂੰ ਅੱਜ ਤੜਕੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਹੈ। ਕਾਂਗਰਸ ਸਰਕਾਰ ਦੇ ਸਮੇਂ ਜੰਗਲਾਤ ਮੰਤਰੀ ਰਹਿੰਦਿਆਂ ਉਨ੍ਹਾਂ 'ਤੇ ਘਪਲਾ ਕਰਨ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਇਲਾਵਾ ਮੰਤਰੀ ਦੀ ਮਿਲੀ-ਭੁਗਤ ਨਾਲ ਦਰੱਖ਼ਤ ਕੱਟਣ ਦਾ ਵੀ ਦੋਸ਼ ਉਨ੍ਹਾਂ 'ਤੇ ਲੱਗਾ ਹੈ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਸਟੱਡੀ ਵੀਜ਼ੇ ’ਤੇ ਵਿਦੇਸ਼ ਭੇਜਣ ਲਈ ਤਿਆਰ ਕਰਵਾਏ ਜਾਅਲੀ ਕਾਗਜ਼ਾਤ, ਮਾਰੀ ਸਾਢੇ 8 ਲੱਖ ਦੀ ਠੱਗੀ
NEXT STORY