ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਾਏ ਗਏ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਸਮਾਗਮ ਚੱਲਦੇ ਰਹੇ, ਜਿਸ 'ਚ ਰਾਗੀ, ਢਾਡੀ, ਕਵਿਸ਼ਰ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ। ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਸ਼ਰਧਾਲੂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਦੇ ਰਹੇ।
ਇਹ ਵੀ ਪੜ੍ਹੋ :'ਬਾਬੇ ਨਾਨਕ' ਦੇ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ
ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬ ਪੁੱਜ ਕੇ ਸੇਵਾ ਕੀਤੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਸਾਰਾ ਦਿਨ ਚੱਲਿਆ। ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਇਲਾਵਾ ਸ਼ਹਿਰ 'ਚ ਵੀ ਵੱਖ-ਵੱਖ ਥਾਵਾਂ 'ਤੇ ਸਭਾ ਸੁਸਾਇਟੀਆਂ ਵੱਲੋਂ ਗੁਰੂ ਕੇ ਲੰਗਰ ਲਗਾਏ ਗਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ, ਕੁਲਵੰਤ ਸਿੰਘ, ਚਾਨਣ ਸਿੰਘ, ਚਰਨਜੀਤ ਸਿੰਘ, ਜਗਸੀਰ ਸਿੰਘ, ਗੁਰਪਾਲ ਸਿੰਘ ਸਮੇਤ ਇਲਾਕੇ ਦੀ ਸੰਗਤ ਨੇ ਹਾਜ਼ਰੀ ਲਗਾਈ।
ਇਹ ਵੀ ਪੜ੍ਹੋ : 30 ਨਵੰਬਰ ਨੂੰ ਲੱਗਣ ਵਾਲਾ ਚੰਦਰ ਗ੍ਰਹਿਣ ਭਾਰਤ 'ਚ ਦਿਖਾਈ ਨਹੀਂ ਦੇਵੇਗਾ
ਗਰੀਬਾਂ ਦੀ ਕਣਕ 'ਚ ਕਰੋੜਾਂ ਦੇ ਘਪਲੇ 'ਤੇ ਐਂਟੀ ਕਰਪਸ਼ਨ ਮੋਰਚਾ ਵਲੋਂ ਸੰਘਰਸ਼ ਦਾ ਐਲਾਨ
NEXT STORY