ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਦੇ ਪਿੰਡ ਭਗਵਾਨਪੁਰ ਵਿਖੇ ਇਕ 2 ਸਾਲਾ ਮਾਸੂਮ ਬੱਚਾ ਫਤਿਹਵੀਰ ਵੀਰਵਾਰ ਨੂੰ ਖੇਡਦੇ ਹੋਏ ਬੋਰਵੈੱਲ ਵਿਚ ਡਿੱਗ ਗਿਆ ਸੀ, ਜਿਸ ਨੂੰ ਬਚਾਉਣ ਲਈ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਅੱਜ ਮੰਗਲਵਾਰ ਭਾਵ ਛੇਵੇਂ ਦਿਨ ਸਵੇਰੇ ਸਵਾ 5 ਵਜੇ ਦੇ ਕਰੀਬ ਬੱਚੇ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਬੱਚੇ ਦੀ ਜਾਨ ਨਹੀਂ ਬਚਾਈ ਜਾ ਸਕਦੀ। ਬੱਚੇ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਸੁਨਾਮ ਵਿਚ ਕਈ ਥਾਈਂ ਲੋਕਾਂ ਵੱਲੋਂ ਰੋਡ ਵੀ ਜਾਮ ਕਰ ਦਿੱਤੇ ਗਏ ਹਨ।
ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਹ ਇਕੱਠੇ ਹੋ ਕੇ ਪੁਲਸ ਪ੍ਰਸ਼ਾਸਨ ਤੋਂ ਬੋਰਵੈੱਲ ਦੀ ਸਥਿਤੀ ਨੂੰ ਜਾਂਚਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਨੂੰ ਬੋਰਵੈੱਲ ਨੇੜੇ ਜਾਣ ਹੀ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
'ਨਾਨਕ ਨਾਮ ਲੇਵਾ' ਸੰਸਥਾਵਾਂ ਨਾਲ ਮਿਲ ਕੇ ਮਨਾਇਆ ਜਾਵੇਗਾ 550 ਸਾਲਾ ਪ੍ਰਕਾਸ਼ ਪੁਰਬ
NEXT STORY