ਸੰਗਰੂਰ (ਯਾਦਵਿੰਦਰ) : ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਰਾਹੁਲ ਗਾਂਧੀ ਦੇ ਦਿੱਤੇ ਅਸਤੀਫੇ ਤੋਂ ਬਾਅਦ ਵੀ ਅਜੇ ਤੱਕ ਨਵੇਂ ਪ੍ਰਧਾਨ ਦੀ ਚੋਣ ਨਹੀਂ ਹੋਈ। ਪਾਰਟੀ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸ ਅੰਦਰ ਕੌਮੀ ਪੱਧਰ ਦੇ ਕਈ ਆਗੂ ਸਰਗਰਮ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਿਅੰਕਾ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ ਦੀ ਖੁੱਲ੍ਹ ਕੇ ਵਕਾਲਤ ਕੀਤੀ ਸਾਹਮਣੇ ਆਈ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਪਾਉਂਦੇ ਹੋਏ ਲਿਖਿਆ ਕਿ ਜੇਕਰ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਪਾਰਟੀ ਦੇ ਪ੍ਰਧਾਨ ਦੇ ਰੂਪ ਵਿਚ ਚੁਣਿਆ ਜਾਂਦਾ ਹੈ ਤਾਂ ਮੈਂ ਇਸ ਦਾ ਸਮਰਥਨ ਕਰਦਾ ਹਾਂ। ਕੈਪਟਨ ਨੇ ਪ੍ਰਿਅੰਕਾ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਆਦਰਸ਼ ਰੂਪ ਵਿਚ ਪਾਰਟੀ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਸਹੀ ਹਨ ਤੇ ਪਾਰਟੀ ਨੂੰ ਇਕ ਨੌਜਵਾਨ ਲੀਡਰ ਦੀ ਜ਼ਰੂਰਤ ਹੈ, ਜੋ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾ ਸਕੇ। ਕੈਪਟਨ ਨੇ ਕਿਹਾ ਕਿ ਪ੍ਰਿਅੰਕਾ ਵਿਚ ਇਸ ਤਰ੍ਹਾਂ ਕਰਨ ਦਾ ਪੂਰਾ ਸਾਹਸ ਤੇ ਇਹ ਸਾਰੇ ਗੁਣ ਮੌਜੂਦ ਹਨ।
2 ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਪਤੀ 'ਤੇ ਕੀਤਾ ਜਾਨਲੇਵਾ ਹਮਲਾ
NEXT STORY