ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਜਾਨਲੇਵਾ ਹਮਲਾ ਜਾਰੀ ਹੈ। ਜਿੱਥੇ ਅੱਜ ਜ਼ਿਲ੍ਹੇ ’ਚ ਫ਼ਿਰ ਦੋ ਹੋਰ ਮੌਤਾਂ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ।ਉੱਥੇ ਕੋਰੋਨਾ ਦੇ ਪਾਜ਼ੇਟਿਵ ਆਉਣ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ ਹਨ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫ਼ਿਰ 65 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਸਿਹਤ ਬਲਾਕ ਸੰਗਰੂਰ ਦੀ ਇੱਕ 81 ਸਾਲਾ ਜਨਾਨੀ ਅਤੇ 66 ਸਾਲਾ ਵਿਅਕਤੀ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਲਾਇਆ ਮੌਤ ਨੂੰ ਗਲ
ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 14, ਧੂਰੀ ’ਚ 3 ਸਿਹਤ ਬਲਾਕ ਲੌਂਗੋਵਾਲ 'ਚ 10 ਕੇਸ, ਸ਼ੇਰਪੁਰ 'ਚ 6, ਸੁਨਾਮ ਵਿੱਚ 6, ਮੂਣਕ ਵਿੱਚ 1, ਅਮਰਗੜ੍ਹ ਵਿੱਚ 7, ਮਾਲੇਰਕੋਟਲਾ ਵਿੱਚ 4,ਕੌਹਰੀਆਂ 'ਚ 2 ਪੰਜਗਰਾਈਆਂ ਵਿੱਚ 4 ਅਤੇ ਭਵਾਨੀਗੜ੍ਹ ਵਿੱਚ 6 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 5391 ਕੇਸ ਹਨ ਜਿਨ੍ਹਾਂ ’ਚੋਂ ਕੁੱਲ 4801 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 365ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 39 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 225 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।
ਇਹ ਵੀ ਪੜ੍ਹੋ: ਸਮਰਾਲਾ ’ਚ ਵੱਡੀ ਵਾਰਦਾਤ, 3 ਭੈਣਾਂ ਦੇ ਇਕਲੌਤੇ ਭਰਾ ਦਾ ਲੁਟੇਰੇ ਵਲੋਂ ਕਤਲ
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 5391
ਐਕਟਿਵ ਕੇਸ 365
ਠੀਕ ਹੋਏ 4801
ਮੌਤਾਂ 225
ਸਰਕਾਰ ਵੱਲੋਂ ਅੜਚਨਾਂ ਡਾਹੁਣ ਦੇ ਬਾਵਜੂਦ ਹੋਲੇ-ਮਹੱਲੇ ਮੌਕੇ ਪੁੱਜੀ ਲੱਖਾਂ ਦੀ ਗਿਣਤੀ ’ਚ ਸੰਗਤ: ਬੀਬੀ ਜਗੀਰ ਕੌਰ
NEXT STORY