ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਵੱਡੀ ਗਿਣਤੀ ਦੇ ਵਿੱਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦਾ ਆਉਣਾ ਅਤੇ ਮੌਤਾਂ ਦਾ ਹੋਣਾ ਲਗਾਤਾਰ ਜਾਰੀ ਹੈ, ਜਿਸ ਗਿਣਤੀ ਦੇ ਨਾਲ ਪਾਜ਼ੇਟਿਵ ਕੇਸ ਵਧ ਰਹੇ ਹਨ ਅਤੇ ਮੌਤਾਂ ਹੋ ਰਹੀਆਂ ਹਨ ਜ਼ਿਲ੍ਹਾ ਸੰਗਰੂਰ ਲਗਾਤਾਰ ਖ਼ਤਰੇ ਦੇ ਨਿਸ਼ਾਨ ਵੱਲ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 451 ਲੋਕ ਕੋਰੋਨਾ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਅੱਜ ਜ਼ਿਲ੍ਹੇ ਵਿੱਚ ਕੋਰੋਨਾ ਦਾ ਜਵਾਲਾਮੁਖੀ ਫੱਟ ਗਿਆ ਜਾਪ ਰਿਹਾ ਹੈ। ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਵੱਡੀ ਗਿਣਤੀ ਵਿੱਚ ਮੌਤਾਂ ਨਾਲ ਜ਼ਿਲ੍ਹੇ ਦੇ ਲੋਕਾਂ ਵਿੱਚ ਸਹਿਮ ਵਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੁਣ ਰੁਕੇਗੀ ਆਕਸੀਜਨ ਦੀ ਕਾਲਾਬਾਜ਼ਾਰੀ, ਸਰਕਾਰ ਵਲੋਂ ਕੰਟੇਨਰ ’ਚ ਜੀ.ਪੀ.ਐੱਸ. ਟ੍ਰੈਕਿੰਗ ਡਿਵਾਇਸ ਲਗਾਉਣ ਦਾ ਹੁਕਮ
ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ 12 ਮੌਤਾਂ ਹੋ ਗਈਆਂ ਹਨ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਅੱਜ ਕੁੱਲ 166 ਕੇਸ ਪਾਜ਼ੇਟਿਵ ਆਏ ਹਨ, ਜਿਨ੍ਹਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 17, ਧੂਰੀ ’ਚ 12, ਸਿਹਤ ਬਲਾਕ ਲੌਂਗੋਵਾਲ 'ਚ 14, ਕੇਸ, ਸੁਨਾਮ ਵਿੱਚ 17 ,ਮਾਲੇਰਕੋਟਲਾ ’ਚ 27 , ਮੂਣਕ ਵਿਚ 13, ਅਮਰਗੜ੍ਹ 5, ਭਵਾਨੀਗੜ੍ਹ ਵਿੱਚ 5, ਸ਼ੇਰਪੁਰ ਵਿੱਚ 17, ਕੌਹਰੀਆਂ ਵਿੱਚ 12 ਅਤੇ ਪੰਜਗਰਾਈਆਂ ਵਿੱਚ 8, ਅਹਿਮਦਗੜ੍ਹ ਵਿੱਚ 13 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 10654 ਕੇਸ ਹਨ, ਜਿਨ੍ਹਾਂ ’ਚੋਂ ਕੁੱਲ 8342 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 1861 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 166 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਮਦਰਜ਼ ਡੇਅ ’ਤੇ ਵਿਸ਼ੇਸ਼: ‘ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ...’
ਜ਼ਿਲ੍ਹੇ ਵਿੱਚ ਅੱਜ ਤੱਕ ਕੁੱਲ 451 ਮੌਤਾਂ ਹੋ ਚੁੱਕੀਆਂ ਹਨ ਜ਼ਿਲ੍ਹੇ ਵਿੱਚ ਅੱਜ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅੱਜ ਕੋਰੋਨਾ ਮਹਾਂਮਾਰੀ ਨਾਲ ਸੰਗਰੂਰ ਦੇ 79 ਸਾਲਾ ਔਰਤ, ਸ਼ੇਰਪੁਰ ਦੇ 52 ਸਾਲਾ ਔਰਤ ਤੇ 65 ਸਾਲਾ ਵਿਅਕਤੀ, ਲੌਂਗੋਵਾਲ ਦੇ 50 ਸਾਲਾ, ਤੇ 66 ਸਾਲਾ, ਸਿਹਤ ਬਲਾਕ ਅਮਰਗੜ੍ਹ ਦੇ 65 ਸਾਲਾ ਤੇ 49 ਸਾਲਾ ਔਰਤ, ਬਲਾਕ ਸੁਨਾਮ ਦਾ 71 ਸਾਲਾ ਵਿਅਕਤੀ, ਬਲਾਕ ਧੂਰੀ ਦਾ 45 ਸਾਲਾ ਅਤੇ ਬਲਾਕ ਕੌਹਰੀਆਂ ਦੇ 68 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕੇ ਅੱਜ ਸਿਵਲ ਹਸਪਤਾਲ ਸੰਗਰੂਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਬਲਜੀਤ ਸਿੰਘ ਦੀ ਸੁਪਤਨੀ ਦਾ ਦੇਹਾਂਤ ਵੀ ਹੋ ਗਿਆ ਹੈ।
ਇਹ ਵੀ ਪੜ੍ਹੋ: ਠੇਕੇ ਤੋਂ ਸ਼ਰਾਬ ਲਿਆਉਣ ਲਈ ਵਰਤੀ ਜਾ ਰਹੀ ਹੈ ‘ਆਪ’ ਵਿਧਾਇਕਾ ਦੀ ਸਰਕਾਰੀ ਗੱਡੀ!
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 10654
ਐਕਟਿਵ ਕੇਸ 1861
ਠੀਕ ਹੋਏ 8342
ਮੌਤਾਂ 451
'ਲਵ ਮੈਰਿਜ' ਕਰਵਾਉਣ ਦੀ ਭਰਾ ਨੇ ਦਿੱਤੀ ਖ਼ੌਫ਼ਨਾਕ ਸਜ਼ਾ, ਦੋਸਤ ਨਾਲ ਮਿਲ ਕੇ ਗੋਲ਼ੀਆਂ ਮਾਰ ਕੀਤਾ ਭੈਣ ਦਾ ਕਤਲ
NEXT STORY