ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ ਅਤੇ ਪਾਜ਼ੇਟਿਵ ਕੇਸਾਂ ਦਾ ਅਉਣਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜ਼ਿਲ੍ਹੇ ਵਿੱਚ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 12009 ਤੇ ਪਹੁੰਚ ਗਈ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 542 ਲੋਕ ਕੋਰੋਨਾ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਵੱਡੀ ਗਿਣਤੀ ਵਿੱਚ ਮੌਤਾਂ ਨਾਲ ਜ਼ਿਲ੍ਹੇ ਦੇ ਲੋਕਾਂ ਵਿੱਚ ਸਹਿਮ ਵਧਦਾ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ 15 ਮੌਤਾਂ ਹੋ ਗਈਆਂ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ 'ਤੇ ਦੋ ਕਰੀਬੀ
ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਅੱਜ ਕੁੱਲ 239 ਕੇਸ ਪਾਜ਼ੇਟਿਵ ਆਏ ਹਨ ਜਿਨ੍ਹਾਂ ਵਿੱਚੋਂ ਸਿਹਤ ਬਲਾਕ ਸੰਗਰੂਰ ’ਚ 40 ਧੂਰੀ ’ਚ 15 ਸਿਹਤ ਬਲਾਕ ਲੌਂਗੋਵਾਲ 'ਚ 22 ਕੇਸ, ਸੁਨਾਮ ਵਿੱਚ 39 ਮਾਲੇਰਕੋਟਲਾ ਵਿੱਚ19, ਮੂਣਕ ਵਿਚ 27, ਅਮਰਗੜ੍ਹ 9, ਭਵਾਨੀਗੜ੍ਹ ਵਿੱਚ 9, ਕੌਹਰੀਆਂ ਵਿੱਚ 25, ਸ਼ੇਰਪੁਰ ਵਿੱਚ 14 ਅਤੇ ਪੰਜਗਰਾਈਆਂ ਵਿੱਚ 21, ਅਹਿਮਦਗੜ੍ਹ ਵਿੱਚ 8ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 9639 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 1828 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ ਰਾਹਤ ਦੀ ਗੱਲ ਇਹ ਵੀ ਹੈ ਕੇ 250 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ।ਜ਼ਿਲ੍ਹੇ ਵਿੱਚ ਅੱਜ ਤੱਕ ਕੁੱਲ 542 ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: ਕੋਰੋਨਾ ਕਾਰਨ ਉੱਜੜਨ ਲੱਗੇ ਪਰਿਵਾਰਾਂ ਦੇ ਪਰਿਵਾਰ, ਤਪਾ ਮੰਡੀ 'ਚ ਮਾਂ-ਪੁੱਤ ਮਗਰੋਂ ਹੁਣ ਪਿਓ ਦੀ ਮੌਤ
ਜ਼ਿਲ੍ਹੇ ਵਿੱਚ ਅੱਜ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅੱਜ ਕੋਰੋਨਾ ਮਹਾਮਾਰੀ ਨਾਲ ਬਲਾਕ ਸ਼ੇਰਪੁਰ ਦੇ 60 ਸਾਲਾ ਵਿਅਕਤੀ, ਬਲਾਕ ਲੌਂਗੋਵਾਲ ਵਿੱਚ 90 ਸਾਲਾ ਵਿਅਕਤੀ, ਬਲਾਕ ਪੰਜਗਰਾਈਆਂ ਵਿੱਚ 43 ਤੇ 65 ਸਾਲਾ ਵਿਅਕਤੀ, ਬਲਾਕ ਕੌਹਰੀਆਂ 60 ਸਾਲਾ ਵਿਅਕਤੀ, ਸੰਗਰੂਰ ਵਿੱਚ 42 ਸਾਲਾ ਔਰਤ, ਬਲਾਕ ਲੌਂਗੋਵਾਲ ਵਿੱਚ 90 ਸਾਲਾ ਵਿਅਕਤੀ, ਬਲਾਕ ਧੂਰੀ ਵਿੱਚ 76 ਸਾਲਾ ਵਿਅਕਤੀ, ਬਲਾਕ ਮੂਣਕ ਵਿੱਚ 65 ਸਾਲਾ ਔਰਤ ਤੇ 32 ਸਾਲਾ ਵਿਅਕਤੀ, ਬਲਾਕ ਮਲੇਰਕੋਟਲਾ ਵਿੱਚ 78 ਸਾਲਾ ਵਿਅਕਤੀ, ਬਲਾਕ ਭਵਾਨੀਗੜ੍ਹ ਵਿੱਚ 65 ਸਾਲਾ ਵਿਅਕਤੀ, ਬਲਾਕ ਅਮਰਗੜ੍ਹ ਵਿੱਚ 67 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜ਼ਿਲ੍ਹੇ ਅੰਦਰ ਹੋਈਆਂ ਵੱਡੀ ਗਿਣਤੀ ਮੌਤਾਂ ਨਾਲ ਵੀ ਲੋਕਾਂ ਦਾ ਬਾਹਰ ਨਿਕਲਣਾ ਜਾਰੀ ਹੈ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 12009
ਐਕਟਿਵ ਕੇਸ 1828
ਠੀਕ ਹੋਏ 9639
ਮੌਤਾਂ 542
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ’ਤੇ ਸਿਆਸਤ, ਯੋਗੀ ਦੇ ਬਿਆਨ ਦਾ ਕੈਪਟਨ ਵਲੋਂ ਠੋਕਵਾਂ ਜਵਾਬ
NEXT STORY