ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ਵਿੱਚ ਫਿਰ ਅੱਜ ਕਰੋਨਾ ਦੀ ਰਫ਼ਤਾਰ ਮੱਧਮ ਹੁੰਦੀ ਨਜ਼ਰ ਨਹੀਂ ਆਈ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ 19 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਮਾਲੇਰਕੋਟਲਾ ਵਿੱਚ 5, ਪੰਜਗਰਾਈਆਂ, ਸ਼ੇਰਪੁਰ, ਧੂਰੀ ਤੇ ਸੁਨਾਮ ਵਿੱਚ ਇੱਕ -ਇੱਕ, ਅਮਰਗੜ੍ਹ ਵਿੱਚ 4, ਬਲਾਕ ਧੂਰੀ, ਸੰਗਰੂਰ ਵਅਤੇ ਲੌਂਗੋਵਾਲ ਵਿੱਚ 4, ਅਤੇ ਭਵਾਨੀਗੜ੍ਹ ਵਿੱਚ 2 ਕੇਸ ਕੋਰੋਨਾ ਦੇ ਪਾਜ਼ੇਟਿਵ ਆਏ ਹਨ ਜਿਨ੍ਹਾਂ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4637 ਕੇਸ ਹਨ।
ਇਹ ਵੀ ਪੜ੍ਹੋ ਆਖ਼ਰ ਕਦੋਂ ਜਾਵੇਗਾ ਲੋਕਾਂ ਦੇ ਮਨਾਂ ’ਚੋਂ ‘ਕੋਵਿਡ-19’ਦਾ ਖ਼ੌਫ?
ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ਵਿੱਚ 248589 ਲੋਕਾਂ ਦੇ ਟੈਸਟ ਹੋ ਚੁੱਕੇ ਜਿਨ੍ਹਾਂ ’ਚੋਂ 243952 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ ਕੁੱਲ 4316 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿੱਚ ਅਜੇ ਵੀ ਕੁੱਲ 113 ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ ਛੇ ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ’ਚ 208 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ਵਿੱਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ 24 ਘੰਟਿਆਂ ਤੋਂ ਪਹਿਲਾਂ ਹੀ ਸੁਲਝੀ ਦੋਹਰੇ ਕਤਲ ਦੀ ਗੁੱਥੀ, ਭਾਂਣਜਾ ਹੀ ਨਿਕਲਿਆ ਕਾਤਲ
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 4637
ਐਕਟਿਵ ਕੇਸ 113
ਠੀਕ ਹੋਏ 4316
ਮੌਤਾਂ 208
ਇਹ ਵੀ ਪੜ੍ਹੋ ਬਠਿੰਡਾ 'ਚ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ 5 ਸਾਲਾ ਬੱਚੀ, ਪਰਿਵਾਰ ਨੂੰ ਜਬਰ-ਜ਼ਿਨਾਹ ਦਾ ਖ਼ਦਸ਼ਾ
ਸਿਫ਼ਰ ਕਾਲ ਦੌਰਾਨ ਸਪੀਕਰ ਨੇ ਕਿਹਾ, ਜਿਸ ਨੂੰ ਹੈ ਇਤਰਾਜ ਤਾਂ ਉਹ ਅਦਾਲਤ ਜਾ ਸਕਦੈ
NEXT STORY