ਸ਼ੇਰਪੁਰ (ਅਨੀਸ਼): ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਬਲਾਕ ਸ਼ੇਰਪੁਰ ਦੇ ਪਿੰਡ ਬਾਦਸ਼ਾਹਪੁਰ ਦੀ ਇਕ ਕੁੜੀ ਜੋ ਕਿ ਮਾਲੇਰਕੋਟਲਾ ਵਿਖੇ ਇਕ ਫੈਕਟਰੀ 'ਚ ਕੰਮ ਕਰਦੀ ਸੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਸੰਗਰੂਰ ਤੋਂ 7, ਲਹਿਰਾਗਾਗਾ ਤੋਂ 7, ਮੂਨਕ ਤੋਂ 1, ਧੂਰੀ ਤੋਂ 2, ਮਾਲੇਰਕੋਟਲਾ ਤੋਂ 2 ਸੁਨਾਮ ਤੋਂ 1 ਅਤੇ ਇੱਕ ਮਾਮਲਾ ਅਮਰਗੜ੍ਹ ਤੋਂ ਸਾਹਮਣੇ ਆਇਆ ਹੈ। ਇਸ ਨਾਲ ਅੱਜ ਜ਼ਿਲ੍ਹਾ ਸੰਗਰੂਰ ਅੰਦਰ 22 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੋਲ ਹੈ। ਜ਼ਿਕਰਯੋਗ ਹੈ ਕਿ ਪ੍ਰਸਾਸ਼ਨ ਵਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਲੋਕ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਨਹੀਂ ਕਰ ਰਹੇ ਹਨ ਅਤੇ ਨਾ ਹੀ ਦੁਕਾਨਦਾਰਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸੰਗਰੂਰ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 180 ਹੋ ਗਈ ਹੈ।
ਇਹ ਵੀ ਪੜ੍ਹੋ: ਬਠਿੰਡਾ 'ਚ ਕੋਰੋਨਾ ਦਾ ਫਟਿਆ ਬੰਬ, 110 ਨਵੇਂ ਮਾਮਲੇ ਆਏ ਸਾਹਮਣੇ
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕੋਰੋਨਾ ਵਾਇਰਸ ਨੇ ਹੁਣ ਤੱਕ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 45,720 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 12.38 ਲੱਖ ਤੱਕ ਪੁੱਜ ਗਈ ਹੈ ਅਤੇ ਮੌਤਾਂ ਦਾ ਅੰਕੜਾ 29 ਹਜ਼ਾਰ ਨੂੰ ਪਾਰ ਕਰ ਗਿਆ ਹੈ। ਪਹਿਲੀ ਵਾਰ ਇਕ ਦਿਨ 'ਚ 1,129 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 29,861 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਦੇ ਨਾਮ 'ਤੇ ਠੱਗੀ: ਕਿਸੇ ਨੇ ਘਰ ਤੇ ਕਿਸੇ ਨੇ ਗਾਂ ਗਿਰਵੀ ਰੱਖ ਕੇ ਦਿੱਤੇ ਸਨ ਪੈਸੇ
ਕਾਂਗਰਸੀ ਮੰਤਰੀ ਤੋਂ ਬਾਅਦ ਹੁਣ ਬਟਾਲਾ 'ਚ ਅਕਾਲੀ ਵਿਧਾਇਕ ਨੂੰ ਹੋਇਆ 'ਕੋਰੋਨਾ'
NEXT STORY