ਸੰਗਰੂਰ (ਹਨੀ ਕੋਹਲੀ) : ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ 'ਚ ਜਾਰੀ ਹੈ। ਇਸ ਦੇ ਚੱਲਦਿਆ ਪੰਜਾਬ ਦੀਆਂ ਜੇਲਾਂ 'ਚ ਬੰਦ ਕੈਦੀਆਂ ਦੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਅਗਲੇ ਆਦੇਸ਼ਾਂ ਤੱਕ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜੇਲ ਦੇ ਮੁੱਖ ਗੇਟ 'ਤੇ ਪੋਸਟਰ ਵੀ ਚਿਪਕਾ ਦਿੱਤੇ ਗਏ ਹਨ। ਇਹ ਫੈਸਲਾ ਕੈਦੀਆਂ ਦੀ ਸੁਰੱਖਿਆ ਦੇ ਮੱਦੇਨਜ਼ ਲਿਆ ਗਿਆ।
ਇਥੇ ਦੱਸ ਦੇਈਏ ਕਿ ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ।
ਇੱਥੇ ਤੁਹਾਨੂੰ ਦੱਸ ਦੇਈਏ ਕਿ ਸਾਵਧਾਨੀ ਵਰਤਦੇ ਹੋਏ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10.ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਦੁਨੀਆ 'ਚ ਕੋਰੋਨਾ ਦਾ ਕਹਿਰ, ਫਾਜ਼ਿਲਕਾ ਦੇ SMO ਦਾ ਸੁਣੋ ਹੈਰਾਨੀਜਨਕ ਬਿਆਨ
NEXT STORY