ਸੰਗਰੂਰ,(ਬੇਦੀ): ਕੋਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਜਿਲ੍ਹਾ ਸੰਗਰੂਰ ਅੰਦਰ ਤਿੰਨ ਪਾਜ਼ੇਟਿਵ ਕੇਸਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਥੇ ਹੀ ਬੀਤੀ ਕੱਲ੍ਹ ਨਾਦੇੜ ਸਾਹਿਬ ਤੋਂ ਪਰਤੇ ਧੂਰੀ ਵਾਸੀ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ। ਸੰਗਰੂਰ ਦੇ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਨੇ ਦੱਸਿਆ ਕਿ ਨਾਦੇੜ ਸਾਹਿਬ ਤੋਂ
ਹੁਣ ਤੱਕ ਕੁੱਲ 120 ਦੇ ਕਰੀਬ ਯਾਤਰੀ ਆਏ ਸਨ, ਜਿਨ੍ਹਾਂ ਨੂੰ ਇਕਾਂਤਵਾਸ 'ਚ ਰੱਖਿਆ ਗਿਆ ਹੈ। ਇਸ ਦੌਰਾਨ ਪਹਿਲਾਂ ਆਏ 16 ਯਾਤਰੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 2 ਦੀ ਰਿਪੋਰਟ ਅੱਜ ਆਈ ਹੈ ਅਤੇ ਇਨ੍ਹਾਂ 'ਚੋਂ ਧੂਰੀ ਵਾਸੀ 72 ਸਾਲਾਂ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ ਤੇ ਦੂਜੇ ਵਿਅਕਤੀ ਦੀ ਰਿਪੋਰਟ ਨੈਗੇਟਿਵ ਹੈ ਤੇ ਬਾਕੀਆਂ ਦੀ ਰਿਪੋਰਟ ਅਜੇ ਪੈਂਡਿੰਗ ਹੈ, ਜਿਨ੍ਹਾਂ ਨੂੰ ਵੱਖ-ਵੱਖ ਥਾਵਾਂ 'ਤੇ ਇਕਾਂਤਵਾਸ ਕੀਤਾ ਗਿਆ ਹੈ।
ਹੁਸ਼ਿਆਰਪੁਰ: ਮੋਰਾਂਵਾਲੀ 'ਚੋਂ ਮੁੜ 'ਕੋਰੋਨਾ' ਦੇ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ਪਿੰਡ ਕੀਤਾ ਸੀਲ
NEXT STORY