ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਗੁਰਦੁਆਰਾ ਸਾਹਿਬ ਵਿਚ ਇਕ ਔਰਤ ਵੱਲੋਂ ਇਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਅਤੇ ਝਾੜੂ ਨਾਲ ਉਸ 'ਤੇ ਵਾਰ ਕਰਨ ਦੇ ਕਾਰਨ ਵਿਅਕਤੀ ਵੱਲੋਂ ਆਤਮ-ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਅਧਿਕਾਰੀ ਹੀਰਾ ਸਿੰਘ ਨੇ ਦੱਸਿਆ ਕਿ ਮੁਦੱਈ ਗੁਰਪ੍ਰੀਤ ਕੌਰ ਵਾਸੀ ਖੜਿਆਲ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਪਤੀ ਸ਼ਮਸ਼ੇਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਾਢੇ 5 ਵਜੇ ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ ਮੱਥਾ ਟੇਕਣ ਲਈ ਗਿਆ ਸੀ, ਜਿਸ ਨੇ ਘਰ ਆ ਕੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਵਿਚ ਗਿਆ ਤਾਂ ਉਥੇ ਪਹਿਲਾਂ ਤੋਂ ਮੌਜੂਦ ਕੁਲਦੀਪ ਕੌਰ ਵਾਸੀ ਖੜਿਆਲ ਨੇ ਉਸ ਨੂੰ ਗਾਲ੍ਹਾਂ ਕੱਢੀਆਂ ਅਤੇ ਫਿਰ ਗੁਰਦੁਆਰਾ ਸਾਹਿਬ 'ਚੋਂ ਝਾੜੂ ਚੁੱਕ ਕੇ ਉਸ 'ਤੇ ਕਈ ਵਾਰ ਕੀਤੇ।
ਮੁਦੱਈ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਨੇ ਇਹ ਵੀ ਕਿਹਾ ਕਿ ਹੁਣ ਮੈਂ ਪਿੰਡ ਵਿਚ ਕਿਸੇ ਨੂੰ ਮੂੰਹ ਦਿਖਾਉਣ ਦੇ ਲਾਇਕ ਨਹੀਂ ਰਿਹਾ ਅਤੇ ਇਸ ਜ਼ਿੰਦਗੀ ਤੋਂ ਤਾਂ ਮਰ ਜਾਣਾ ਹੀ ਚੰਗਾ ਹੈ। ਪਿੰਡ ਵਿਚ ਆਪਣੀ ਬੇਇੱਜ਼ਤੀ ਸਮਝਦਿਆਂ ਕੁਝ ਸਮੇਂ ਉਪਰੰਤ ਸ਼ਮਸ਼ੇਰ ਸਿੰਘ ਨੇ ਆਪਣੇ ਖੇਤ 'ਚ ਜਾ ਕੇ ਮੋਟਰ ਦੇ ਕੋਠੇ ਵਿਚ ਪਈ ਸਪ੍ਰੇਅ ਪੀ ਕੇ ਆਤਮ-ਹੱਤਿਆ ਕਰ ਲਈ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਕੁਲਦੀਪ ਕੌਰ ਉਕਤ ਵਿਰੁੱਧ ਥਾਣਾ ਛਾਜਲੀ ਵਿਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੈਪਟਨ ਨੇ ਲਿਖੀ ਹਰਸਿਮਰਤ ਬਾਦਲ ਨੂੰ ਚਿੱਠੀ, ਜਾਣੋ ਪੂਰਾ ਮਾਮਲਾ
NEXT STORY